ਪਾਕਿ ਲਈ ਮਦਦਗਾਰ ਹੋਣਗੇ UAE ਦੇ ਹਾਲਾਤ : ਸਨਾ ਮੀਰ
Saturday, Oct 16, 2021 - 02:37 AM (IST)
ਦੁਬਈ- ਪਾਕਿਸਤਾਨ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਸਨਾ ਮੀਰ ਨੇ ਯੂ. ਏ. ਈ. ਦੇ ਹਾਲਾਤ ਵਿਚ ਪਾਕਿਸਤਾਨ ਨੂੰ ਦੁਨੀਆ ਦੀਆਂ ਸਰਵਸ੍ਰੇਸ਼ਠ ਟੀਮਾਂ ਵਿਚੋਂ ਇਕ ਕਰਾਰ ਦਿੱਤਾ ਤੇ ਕਿਹਾ ਕਿ ਪੁਰਸ਼ਾਂ ਦੇ ਟੀ-20 ਵਿਸ਼ਵ ਕੱਪ ਵਿਚ ਉਨ੍ਹਾਂ ਦੇ ਦੇਸ਼ ਦੀ ਟੀਮ ਨੂੰ ਇਸਦਾ ਫਾਇਦਾ ਮਿਲੇਗਾ। ਟੀ-20 ਵਿਸ਼ਵ ਕੱਪ ਐਤਵਾਰ ਨੂੰ ਸ਼ੁਰੂ ਹੋਵੇਗਾ ਜਦਕਿ ਪਾਕਿਸਤਾਨ ਆਪਣਾ ਪਹਿਲਾ ਮੈਚ 24 ਅਕਤੂਬਰ ਨੂੰ ਭਾਰਤ ਦੇ ਵਿਰੁੱਧ ਖੇਡੇਗਾ।
ਇਹ ਖ਼ਬਰ ਪੜ੍ਹੋ- ਕ੍ਰਿਸਟੀਆਨੋ ਰੋਨਾਲਡੋ ਨੇ ਗਰਲਫ੍ਰੈਂਡ ਨੂੰ ਦਿੱਤਾ 1.1 ਕਰੋੜ ਰੁਪਏ ਦਾ ਜਿਊਲਰੀ ਬਾਕਸ
ਸ਼੍ਰੀਲੰਕਾਈ ਟੀਮ 'ਤੇ 2009 ਵਿਚ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਆਪਣੇ ਜ਼ਿਆਦਾਤਰ ਕੌਮਾਂਤਰੀ ਮੈਚਾਂ ਦੀ ਮੇਜ਼ਬਾਨੀ ਦੁਬਈ, ਆਬੂ ਧਾਬੀ ਤੇ ਸ਼ਾਰਜਾਹ ਵਿਚ ਕਰ ਰਿਹਾ ਹੈ ਕਿਉਂਕਿ ਵਿਦੇਸ਼ੀ ਟੀਮਾਂ ਸੁਰੱਖਿਆ ਕਾਰਨਾਂ ਤੋਂ ਪਾਕਿਸਤਾਨ ਦਾ ਦੌਰਾ ਕਰਨਾ ਚਾਹੁੰਦੀਆਂ। ਸਨਾ ਮੀਰ ਨੇ ਕਿਹਾ ਕਿ ਟੀ-20 ਕ੍ਰਿਕਟ ਵਿਚ ਕੋਈ ਭਵਿੱਖਬਾਣੀ ਨਹੀਂ ਕੀਤੀ ਜਾ ਸਕਦੀ ਤੇ ਕਿਸੇ ਇਕ ਟੀਮ ਦਾ ਜੇਤੂ ਦੇ ਰੂਪ ਵਿਚ ਚੋਣ ਕਰਨੀ ਮੁਸ਼ਕਿਲ ਹੈ, ਵਿਸ਼ੇਸ਼ ਤੌਰ 'ਤੇ ਜਦਕਿ ਟੀਮਾਂ ਵਿਚ ਲਗਾਤਾਰ ਬਦਲਾਅ ਹੋ ਰਿਹਾ ਹੈ।
ਇਹ ਖ਼ਬਰ ਪੜ੍ਹੋ- ਗੋਲਫ : ਖਾਲਿਨ ਜੋਸ਼ੀ ਨੇ ਜੈਪੁਰ ਓਪਨ ਜਿੱਤਿਆ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।