ਸਰੇਨਾ-ਹਾਲੇਪ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

Friday, Jul 12, 2019 - 12:17 AM (IST)

ਸਰੇਨਾ-ਹਾਲੇਪ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

ਲੰਡਨ- ਸਾਬਕਾ ਨੰਬਰ ਇਕ ਤੇ 23 ਗ੍ਰੈਂਡ ਸਲੈਮ ਖਿਤਾਬਾਂ ਦੀ ਜੇਤੂ ਅਮਰੀਕਾ ਦੀ ਸੇਰੇਨਾ ਵਿਲੀਅਮਸਨ ਨੇ ਧਮਾਕੇਦਾਰ ਪ੍ਰਦਰਸ਼ਨ ਕਰਦਿਆਂ ਵੀਰਵਾਰ ਨੂੰ ਚੈੱਕ ਗਣਰਾਜ ਦੀ ਬਾਰਬੋਰਾ ਸਟ੍ਰਾਈਕੋਵਾ ਨੂੰ ਇਕਪਾਸੜ ਅੰਦਾਜ਼ ਵਿਚ 6-1, 6-2 ਨਾਲ ਹਰਾ ਕੇ ਵਿੰਬਲਡਨ ਟੈਨਿਸ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਜਗ੍ਹਾ ਬਣਾ ਲਈ। 37 ਸਾਲਾ ਸੇਰੇਨਾ ਹੁਣ ਮਾਰਗ੍ਰੇਟ ਕੋਰਟ ਦੇ 24 ਗ੍ਰੈਂਡ ਸਲੈਮ ਖਿਤਾਬਾਂ ਦੀ ਬਰਾਬਰੀ ਕਰਨ ਤੋਂ ਸਿਰਫ ਇਕ ਕਦਮ ਦੂਰ ਰਹਿ ਗਈ ਹੈ। 11ਵੀਂ ਸੀਡ ਸੇਰੇਨਾ ਦਾ ਫਾਈਨਲ ਵਿਚ ਸੱਤਵਾਂ ਦਰਜਾ ਪ੍ਰਾਪਤ ਰੋਮਾਨੀਆ ਦੀ ਸਿਮੋਨਾ ਹਾਲੇਪ ਨਾਲ ਮੁਕਾਬਲਾ ਹੋਵੇਗਾ, ਜਿਸ ਨੇ 8ਵੀਂ ਸੀਡ ਯੂਕ੍ਰੇਨ ਦੀ ਐਲਿਨਾ ਸਵੀਤੋਲਿਨਾ ਨੂੰ ਲਗਾਤਾਰ ਸੈੱਟਾਂ ਵਿਚ 6-1, 6-3 ਨਾਲ ਹਰਾ ਕੇ ਪਹਿਲੀ ਵਾਰ ਵਿੰਬਲਡਨ ਦੇ ਫਾਈਨਲ ਵਿਚ ਜਗ੍ਹਾ ਬਣਾਈ ਹੈ। 

PunjabKesari


author

Gurdeep Singh

Content Editor

Related News