ਮੀਂਹ ਨੇ ਪਾਇਆ ਅੜਿੱਕਾ, ਭਾਰਤ-ਆਸਟ੍ਰੇਲੀਆ ਵਿਚਾਲੇ ਤੀਜਾ ਟੈਸਟ ਮੈਚ ਡਰਾਅ
Wednesday, Dec 18, 2024 - 11:29 AM (IST)

ਸਪੋਰਟਸ ਡੈਸਕ- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਟੈਸਟ ਡਰਾਅ ਹੋ ਗਿਆ ਹੈ। ਬ੍ਰਿਸਬੇਨ 'ਚ ਗਾਬਾ ਸਟੇਡੀਅਮ 'ਚ ਮੈਚ ਦੇ ਪੰਜਵੇਂ ਦਿਨ ਇਹ ਨਤੀਜਾ ਆਇਆ। ਮੈਚ 'ਚ ਭਾਰਤੀ ਕਪਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਪਣੀ ਪਹਿਲੀ ਪਾਰੀ 'ਚ 445 ਦੌੜਾਂ ਬਣਾਈਆਂ। ਜਵਾਬ 'ਚ ਭਾਰਤੀ ਟੀਮ ਦੀ ਪਹਿਲੀ ਪਾਰੀ 260 ਦੌੜਾਂ 'ਤੇ ਹੀ ਸਮਾਪਤ ਹੋ ਗਈ। ਆਸਟ੍ਰੇਲੀਆ ਨੇ ਭਾਰਤ ਲਈ 275 ਦੌੜਾਂ ਦਾ ਟੀਚਾ ਰੱਖਿਆ ਸੀ ਪਰ ਮੀਂਹ ਕਾਰਨ ਅੰਪਾਇਰ ਨੇ ਮੈਚ ਨੂੰ ਪੰਜਵੇਂ ਦਿਨ ਡਰਾਅ 'ਤੇ ਖਤਮ ਕਰਨ ਦਾ ਫੈਸਲਾ ਕੀਤਾ ਗਿਆ।
ਪਲੇਇੰਗ-11
ਭਾਰਤ
ਰੋਹਿਤ ਸ਼ਰਮਾ (ਕਪਤਾਨ), ਰਿਸ਼ਭ ਪੰਤ (ਵਿਕਟਕੀਪਰ), ਯਸ਼ਸਵੀ ਜਾਇਸਵਾਲ, ਕੇ.ਐੱਲ. ਰਾਹੁਲ, ਸ਼ੁੱਭਮਨ ਗਿੱਲ, ਵਿਰਾਟ ਕੋਹਲੀ, ਰਵਿੰਦਰ ਜਡੇਜਾ, ਨਿਤਿਸ਼ ਕੁਮਾਰ ਰੈੱਡੀ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਆਕਾਸ਼ਦੀਪ।
ਆਸਟ੍ਰੇਲੀਆ
ਪੈਟ ਕਮਿੰਸ (ਕਪਤਾਨ), ਐਲੈਕਸ ਕੈਰੀ (ਵਿਕਟਕੀਪਰ), ਉਸਮਾਨ ਖਵਾਜਾ, ਨਾਥਨ ਮੈਕਸਵੀਨੀ, ਮਾਰਨਸ ਲਾਬੂਸ਼ੇਨ, ਸਟੀਵ ਸਮਿਥ, ਟ੍ਰੈਵਿਸ ਹੈੱਡ, ਮਿਚੇਲ ਮਾਰਸ਼, ਮਿਚੇਲ ਸਟਾਰਕ, ਨਾਥਨ ਲਿਓਨ, ਜੋਸ਼ ਹੇਜ਼ਲਵੁੱਡ।