IND vs AUS ਸੀਰੀਜ਼ ਛੱਡ ਕੇ ਭਾਰਤ ਪਰਤਿਆ ਇਹ ਕ੍ਰਿਕਟਰ, ਸਭ ਨੂੰ ਕੀਤਾ ਹੈਰਾਨ

Thursday, Dec 19, 2024 - 03:20 PM (IST)

ਸਪੋਰਟਸ ਡੈਸਕ- ਆਸਟ੍ਰੇਲੀਆ ਦੇ ਖਿਲਾਫ ਟੈਸਟ ਸੀਰੀਜ਼ ਦੇ ਵਿਚਕਾਰ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦੇ ਇਕ ਦਿਨ ਬਾਅਦ, ਭਾਰਤੀ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਵੀਰਵਾਰ ਨੂੰ ਇੱਥੇ ਬਿਨਾਂ ਕਿਸੇ ਧੂਮ-ਧਾਮ ਦੇ ਵਤਨ ਪਰਤ ਆਏ। ਚੇਨਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਥਾਨਕ ਅਧਿਕਾਰੀਆਂ ਅਸ਼ਵਿਨ ਨੂੰ ਬਾਹਰ ਲੈ ਕੇ ਆਏ। ਇਸ ਦੌਰਾਨ ਪ੍ਰਸ਼ੰਸਕਾਂ ਨੇ ਉਸ ਦੀਆਂ ਤਸਵੀਰਾਂ ਖਿੱਚੀਆਂ ਪਰ ਉਹ ਪੱਤਰਕਾਰਾਂ ਨਾਲ ਗੱਲਬਾਤ ਕੀਤੇ ਬਿਨਾਂ ਆਪਣੇ ਘਰ ਚਲੇ ਗਏ। 

ਇਹ ਵੀ ਪੜ੍ਹੋ : ਵੱਡੀ ਖ਼ਬਰ : BCCI ਨੇ ਆਸਟ੍ਰੇਲੀਆ ਤੋਂ ਵਾਪਸ ਸੱਦ ਲਏ 3 ਖਿਡਾਰੀ

ਅਸ਼ਵਿਨ ਨੇ ਆਸਟ੍ਰੇਲੀਆ ਦੇ ਖਿਲਾਫ ਬ੍ਰਿਸਬੇਨ 'ਚ ਮੀਂਹ ਨਾਲ ਪ੍ਰਭਾਵਿਤ ਤੀਜਾ ਟੈਸਟ ਮੈਚ ਡਰਾਅ ਹੋਣ ਤੋਂ ਬਾਅਦ ਬੁੱਧਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਅਸ਼ਵਿਨ ਹਾਲਾਂਕਿ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਸਮੇਤ ਕਲੱਬ ਕ੍ਰਿਕਟ 'ਚ ਖੇਡਣਾ ਜਾਰੀ ਰੱਖੇਗਾ। ਉਹ ਆਈਪੀਐਲ ਦੇ ਅਗਲੇ ਸੀਜ਼ਨ ਵਿੱਚ ਚੇਨਈ ਸੁਪਰ ਕਿੰਗਜ਼ ਦੀ ਨੁਮਾਇੰਦਗੀ ਕਰੇਗਾ। 

ਇਹ ਵੀ ਪੜ੍ਹੋ : ਨਸ਼ੇ ਦੀ ਦਲਦਲ 'ਚ ਫਸਿਆ ਦਿੱਗਜ ਭਾਰਤੀ ਕ੍ਰਿਕਟਰ, ਸਾਥੀਆਂ ਨੇ ਵਧਾਇਆ ਮਦਦ ਦਾ ਹੱਥ

ਅਨਿਲ ਕੁੰਬਲੇ ਤੋਂ ਬਾਅਦ, ਉਹ ਭਾਰਤ ਲਈ ਟੈਸਟ ਕ੍ਰਿਕਟ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ ਵਿੱਚ ਦੂਜੇ ਨੰਬਰ 'ਤੇ ਹੈ। ਉਸ ਨੇ 106 ਮੈਚਾਂ ਵਿੱਚ 537 ਵਿਕਟਾਂ ਲਈਆਂ। ਕੁੰਬਲੇ ਨੇ ਟੈਸਟ ਕ੍ਰਿਕਟ 'ਚ 619 ਵਿਕਟਾਂ ਲਈਆਂ ਹਨ। ਅਸ਼ਵਿਨ ਨੇ ਭਾਰਤ ਲਈ 116 ਵਨਡੇ ਖੇਡੇ, 156 ਵਿਕਟਾਂ ਲਈਆਂ, ਜਦੋਂ ਕਿ ਉਸਨੇ 65 ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ 72 ਵਿਕਟਾਂ ਲਈਆਂ। ਅਸ਼ਵਿਨ ਨੇ 2010 ਵਿੱਚ ਇੱਕ ਰੋਜ਼ਾ ਫਾਰਮੈਟ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇੱਕ ਸਾਲ ਬਾਅਦ, ਉਸਨੇ ਟੈਸਟ ਕ੍ਰਿਕਟ ਵਿੱਚ ਆਪਣੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ : ਕੋਹਲੀ-ਧੋਨੀ ਨਹੀਂ ਸਗੋਂ ਇਹ ਭਾਰਤੀ ਹੈ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ, ਨਹੀਂ ਖੇਡਿਆ ਇਕ ਵੀ IPL ਮੈਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tarsem Singh

Content Editor

Related News