ਮੁੰਬਈ ਇੰਡੀਅਨਜ਼ ਲਈ ਰਾਹਤ ਭਰੀ ਖਬਰ, IPL 2023 ਲਈ ਉਪਲੱਬਧ ਰਹੇਗਾ ਇਹ ਤੇਜ਼ ਗੇਂਦਬਾਜ਼

03/02/2023 12:36:29 PM

ਸਪੋਰਟਸ ਡੈਸਕ : ਇੰਡੀਅਨ ਪ੍ਰੀਮੀਅਰ ਲੀਗ 2023 ਲਈ ਫ੍ਰੈਂਚਾਈਜ਼ੀਆਂ ਨੇ ਪਹਿਲਾਂ ਤੋਂ ਹੀ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਬੀਸੀਸੀਆਈ ਨੇ ਇਸ ਮਹਾ ਆਯੋਜਨ ਦੇ ਪ੍ਰੋਗਰਾਮ ਅਤੇ ਤਰੀਖਾਂ ਦਾ ਵੀ ਐਲਾਨ ਕਰ ਦਿੱਤਾ ਹੈ। ਇਹ ਇਸ ਮਹੀਨੇ ਦੇ ਆਖਰੀ ਦਿਨ 31 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਉੱਥੇ ਹੀ ਇਸ ਤੋਂ ਪਹਿਲਾਂ ਚੈਂਪੀਅਨ ਫ੍ਰੈਂਚਾਈਜ਼ੀ ਮੁੰਬਈ ਇੰਡੀਅਨਜ਼ ਲਈ ਵੱਡੀ ਖਬਰ ਆ ਰਹੀ ਹੈ। ਦਰਅਸਲ, ਇੰਗਲੈਂਡ ਟੀਮ ਦੇ ਸਟਾਰ ਖਿਡਾਰੀ ਅਤੇ ਮੁੰਬਈ ਇੰਡੀਅਨਜ਼ ਦੇ ਗੇਂਦਬਾਜ਼ ਜੋਫਰਾ ਆਰਚਰ IPL ਦੇ ਪੂਰੇ ਸੀਜ਼ਨ ਲਈ ਉਪਲਬਧ ਰਹਿਣਗੇ।

ਇੰਗਲੈਂਡ ਕ੍ਰਿਕਟ ਬੋਰਡ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਜੋਫਰਾ ਆਰਚਰ IPL ਦੇ ਪੂਰੇ ਸੀਜ਼ਨ 'ਚ ਖੇਡਦੇ ਨਜ਼ਰ ਆਉਣਗੇ। ਜ਼ਿਕਰਯੋਗ ਹੈ ਕਿ ਮੁੰਬਈ ਇੰਡੀਅਨਜ਼ ਨੂੰ ਹਾਲ ਹੀ ਵਿੱਚ ਸਟਾਰ ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਬਾਹਰ ਹੋਣ ਕਾਰਨ ਵੱਡਾ ਝਟਕਾ ਲੱਗਾ ਹੈ। ਇਸ ਦੇ ਨਾਲ ਹੀ ਆਰਚਰ ਦੀ ਫਿਟਨੈੱਸ ਨੇ ਵੀ ਮੁੰਬਈ ਦੀ ਟੈਨਸ਼ਨ ਵਧਾ ਦਿੱਤੀ ਸੀ। ਪਰ ਹੁਣ ਪੂਰੇ ਸੀਜ਼ਨ ਲਈ ਆਰਚਰ ਦੇ ਉਪਲਬਧ ਹੋਣ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਮੁੰਬਈ ਨੂੰ ਵੱਡੀ ਰਾਹਤ ਮਿਲੀ ਹੈ। ਹਾਲਾਂਕਿ, ਜੋਫਰਾ ਦੇ ਵਰਕਲੋਡ ਦੀ ਸਾਰੀ ਜ਼ਿੰਮੇਵਾਰੀ ਈਸੀਬੀ ਦੇ ਹੱਥਾਂ ਵਿੱਚ ਹੋਵੇਗੀ।

ਇਹ ਵੀ ਪੜ੍ਹੋ : WPL 2023: "Harry is magic", ਮੁੰਬਈ ਇੰਡੀਅਨਜ਼ ਨੇ ਹਰਮਨਪ੍ਰੀਤ ਨੂੰ ਕਪਤਾਨ ਨਿਯੁਕਤ ਕੀਤਾ

ਜਸਪ੍ਰੀਤ ਬੁਮਰਾਹ ਆਈਪੀਐਲ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਸਫਲ ਫ੍ਰੈਂਚਾਈਜ਼ੀ ਮੁੰਬਈ ਇੰਡੀਅਨਜ਼ ਦਾ ਇੱਕ ਬਹੁਤ ਮਹੱਤਵਪੂਰਨ ਹਿੱਸਾ ਹਨ। ਉਨ੍ਹਾਂ ਦੇ ਬਾਹਰ ਹੋਣ ਕਾਰਨ ਇਸ ਦਾ ਅਸਰ ਟੀਮ ਦੇ ਗੇਂਦਬਾਜ਼ੀ ਕ੍ਰਮ 'ਤੇ ਸਾਫ ਦੇਖਿਆ ਜਾ ਸਕਦਾ ਹੈ। ਅਜਿਹੇ 'ਚ ਫਰੈਂਚਾਇਜ਼ੀ ਲਈ ਉਨ੍ਹਾਂ ਦੀ ਜਗ੍ਹਾ ਕਿਸੇ ਹੋਰ ਖਿਡਾਰੀ ਦਾ ਬਦਲ ਲੱਭਣਾ ਆਸਾਨ ਕੰਮ ਨਹੀਂ ਹੋਵੇਗਾ।

ਹਾਲਾਂਕਿ ਆਈਪੀਐੱਲ ਲਈ ਜੋਫਰਾ ਆਰਚਰ ਦੇ ਖੇਡਣ ਮੁੰਬਈ ਇੰਡੀਅਨਜ਼ ਨੇ ਸੁਖ ਦਾ ਸਾਹ ਲਿਆ ਹੈ। ਬੁਮਰਾਹ ਦੀ ਗੈਰ-ਮੌਜੂਦਗੀ 'ਚ ਮੁੰਬਈ ਦੀ ਗੇਂਦਬਾਜ਼ੀ ਦੀ ਕਮਾਨ ਉਨ੍ਹਾਂ ਦੇ ਹੱਥਾਂ 'ਚ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸੀਜ਼ਨ ਵਿੱਚ ਵੀ ਜੋਫਰਾ ਨੂੰ ਮੁੰਬਈ ਲਈ ਚੁਣਿਆ ਗਿਆ ਸੀ। ਹਾਲਾਂਕਿ ਸੱਟ ਕਾਰਨ ਉਹ ਪਿਛਲੇ ਸੀਜ਼ਨ 'ਚ ਇਕ ਵੀ ਮੈਚ ਨਹੀਂ ਖੇਡ ਸਕੇ ਸਨ। ਪਰ ਹੁਣ ਮੁੰਬਈ ਨੂੰ ਉਨ੍ਹਾਂ ਦੇ ਠੀਕ ਹੋਣ ਨਾਲ ਕਾਫੀ ਫਾਇਦਾ ਹੋਵੇਗਾ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News