ਟਰੰਪ ਦੇ ਬਿਆਨ ਤੋਂ ਬਾਅਦ ਹੁਣ ਜਾਪਾਨ ਦੀ ਓਲੰਪਿਕ ਮੰਤਰੀ ਨੇ ਦਿੱਤਾ ਇਹ ਵੱਡਾ ਬਿਆਨ
Friday, Mar 13, 2020 - 07:24 PM (IST)
ਟੋਕੀਓ — ਕੋਰੋਨਾਵਾਇਰਸ ਦੀ ਲਾਗ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੋਕੀਓ ਓਲੰਪਿਕ ਨੂੰ ਇਕ ਸਾਲ ਦੇ ਲਈ ਮੁਲਤਵੀ ਕਰਨ ਦੀ ਸਲਾਹ ਦਿੱਤੀ ਸੀ, ਜਿਸ ਨੂੰ ਜਾਪਾਨ ਦੀ ਓਲੰਪਿਕ ਮੰਤਰੀ ਨੇ ਠੁਕਰਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਰੱਦ ਕਰਨ ਜਾਂ ਮੁਲਤਵੀ ਕਰਨ ਦਾ ਵਿਚਾਰ ਨਹੀਂ ਕਰ ਰਹੇ ਹਾਂ।
ਓਲੰਪਿਕ ਕਾਂਸੀ ਤਮਗਾ ਜੇਤੂ ਸੇਕੋ ਹਾਸ਼ਿਮੋਟੋ ਨੇ ਸ਼ੁੱਕਰਵਾਰ ਨੂੰ ਟੋਕੀਓ 'ਚ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਆਈ. ਓ. ਸੀ. ਤੇ ਪ੍ਰਬੰਧਕੀ ਕਮੇਟੀ ਇਸ ਨੂੰ ਰੱਦ ਕਰਨ ਜਾਂ ਮੁਲਤਵੀ ਕਰਨ ਦਾ ਵਿਚਾਰ ਨਹੀਂ ਕਰ ਰਹੀ ਹੈ- ਬਿਲਕੁਲ ਵੀ ਨਹੀਂ। ਅੰਤਰਰਾਸ਼ਟਰੀ ਓਲੰਪਿਕ ਕਮੇਟੀ ਤੇ ਟੋਕੀਓ ਆਯੋਜਕ ਤਿੰਨ ਮਹੀਨੇ ਪਹਿਲਾਂ ਚੀਨ 'ਚ ਫੈਲੇ ਕੋਰੋਨਾਵਾਇਰਸ ਤੋਂ ਬਾਅਦ ਆਪਣੇ ਬਿਆਨ 'ਤੇ ਅਟੱਲ ਹਨ ਕਿ ਓਲੰਪਿਕ ਖੇਡਾਂ ਦੀ ਸ਼ੁਰੂਆਤ 24 ਜੁਲਾਈ ਤੋਂ ਹੋਵੇਗੀ।