ਟੋਕੀਓ ਓਲੰਪਿਕ : 23 ਜੁਲਾਈ 2021 ਤੋਂ ਸ਼ੁਰੂ ਹੋਵੇਗਾ ਖੇਡਾਂ ਦਾ ਮਹਾਕੁੰਭ
Monday, Mar 30, 2020 - 05:53 PM (IST)

ਟੋਕੀਓ— ਟੋਕੀਓ ਓਲੰਪਿਕ 2020 ਕੋਰੋਨਾ ਵਾਇਰਸ ਕਾਰਨ ਇਕ ਸਾਲ ਲਈ ਮੁਲਤਵੀ ਕਰ ਦਿੱਤਾ ਗਿਆ। ਹੁਣ ਖੇਡਾਂ ਦੇ ਇਸ ਮਹਾਕੁੰਭ ਦੀਆਂ ਨਵੀਆਂ ਤਾਰੀਖਾਂ ਦਾ ਐਲਾਨ ਕੀਤਾ ਗਿਆ ਹੈ। ਹੁਣ ਟੋਕੀਓ ਓਲੰਪਿਕ ਦਾ ਆਯੋਜਨ 23 ਜੁਲਾਈ 2021 ਨੂੰ ਅਤੇ ਸਮਾਪਤੀ 8 ਅਗਸਤ 2021 ਨੂੰ ਕਰ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਟੋਕੀਓ ਓਲੰਪਿਕ ਆਯੋਜਨ ਕਮੇਟੀ ਦੇ ਮੁਖੀ ਯੋਸ਼ਿਰੋ ਮੋਰੀ ਨੇ ਕਿਹਾ ਸੀ ਕਿ 2021 ਵਿਚ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਅਗਲੇ ਹਫਤੇ ਦੇ ਅੰਤ ਤਕ ਨਵੀਆਂ ਮਿਤੀਆਂ ਦਾ ਐਲਨ ਕਰ ਦਿੱਤਾ ਜਾਵੇਗਾ। ਵਿਸ਼ਵ ਪੱਧਰੀ ਮਹਾਮਾਰੀ ਬਣ ਚੁੱਕੇ ਕੋਰੋਨਾ ਵਾਇਰਸ ਦੇ ਕਾਰਣ ਪਿਛਲੇ ਹਫਤੇ ਕੌਮਾਂਤਰੀ ਓਲੰਪਿਕ ਕਮੇਟੀ (ਆਈ. ਓ. ਸੀ.) ਤੇ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਟੋਕੀਓ ਓਲੰਪਿਕ 2021 ਤਕ ਲਈ ਮੁਲਤਵੀ ਕਰ ਦਿੱਤੀਆਂ ਸਨ। ਇਸ ਤੋਂ ਇਲਾਵਾ ਪੈਰਾਲੰਪਿਕ ਖੇਡਾਂ ਦੇ ਆਯੋਜਨ ਦੀ ਤਾਰੀਖ 24 ਅਗਸਤ ਅਤੇ ਸਮਾਪਤੀ 5 ਅਗਸਤ ਨੂੰ ਕਰਨ ਦਾ ਫੈਸਲਾ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਚੀਨ ਤੋਂ ਫੈਲੀ ਕੋਰੋਨਾ ਵਾਇਰਸ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਇਸ ਮਹਾਮਾਰੀ ਕਾਰਨ ਪੂਰੀ ਦੁਨੀਆ ਦੀਆਂ ਖੇਡ ਪ੍ਰਤੀਯੋਗਿਤਾਵਾਂ ਮੁਲਤਵੀ ਜਾਂ ਰੱਦ ਕਰ ਦਿੱਤੀਆਂ ਗਈਆਂ ਸੀ। ਉੱਥੇ ਹੀ ਟੋਕੀਓ ਓਲੰਪਿਕ ਕਮੇਟੀ ਨੇ ਵੀ ਪਿਛਲੇ ਹਫਤੇ ਇਸ ਨੂੰ ਇਕ ਸਾਲ ਦੇ ਲਈ ਮੁਲਤਵੀ ਕਰਨ ਦਾ ਫੈਸਲਾ ਲਿਆ ਸੀ।