ਟੋਕੀਓ ਓਲੰਪਿਕ : ਮਹਿਲਾ ਹਾਕੀ ਟੀਮ ਅੱਜ ਪਹੁੰਚੇਗੀ ਫਾਈਨਲ ''ਚ !
Wednesday, Aug 04, 2021 - 03:33 AM (IST)
ਟੋਕੀਓ- ਭਾਰਤੀ ਮਹਿਲਾ ਹਾਕੀ ਟੀਮ ਪਹਿਲਾਂ ਹੀ ਇਤਿਹਾਸ ਰਚ ਚੁੱਕੀ ਹੈ ਅਤੇ ਹੁਣ ਉਸਦਾ ਟੀਚਾ ਟੋਕੀਓ ਓਲੰਪਿਕ ਖੇਡਾਂ ਦੇ ਸੈਮੀਫਾਈਨਲ ਵਿਚ ਅਰਜਨਟੀਨਾ ਨੂੰ ਹਰਾ ਕੇ ਆਪਣੀਆਂ ਉਪਲੱਬਧੀਆਂ ਨੂੰ ਚੋਟੀ 'ਤੇ ਪਹੁੰਚਾਉਣਾ ਹੋਵੇਗਾ। ਭਾਰਤ ਦੀ ਆਤਮਵਿਸ਼ਵਾਸ ਨਾਲ ਭਰੀ 18 ਮੈਂਬਰੀ ਮਹਿਲਾ ਟੀਮ ਨੇ ਸੋਮਵਾਰ ਨੂੰ 3 ਵਾਰ ਦੀ ਚੈਂਪੀਅਨ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਪਹਿਲੀ ਵਾਰ ਓਲੰਪਿਕ ਸੈਮੀਫਾਈਨਲ ਵਿਚ ਪ੍ਰਵੇਸ਼ ਕੀਤਾ ਸੀ। ਡ੍ਰੈਗ ਫਲਿਕਰ ਗੁਰਜੀਤ ਕੌਰ ਨੇ 22ਵੇਂ ਮਿੰਟ ਵਿਚ ਭਾਰਤ ਭਾਰਤ ਨੂੰ ਮਿਲੇ ਇਕਲੌਤੇ ਪੈਨਲਟੀ ਕਾਰਨਰ ਨੂੰ ਗੋਲ ਵਿਚ ਬਦਲਿਆ ਸੀ, ਜਿਹੜਾ ਆਖਿਰ ਵਿਚ ਫੈਸਲਾਕੁੰਨ ਸਾਬਤ ਹੋਇਆ ਸੀ।
ਇਹ ਖ਼ਬਰ ਪੜ੍ਹੋ- ਟੋਕੀਓ ਓਲੰਪਿਕ : PV ਸਿੰਧੂ ਦਾ ਇੰਦਰਾ ਗਾਂਧੀ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ
ਇਸ ਤੋਂ ਪਹਿਲਾਂ ਸਾਰੇ ਹਾਲਾਤ ਰਾਣੀ ਰਾਮਪਾਲ ਦੀ ਅਗਵਾਈ ਤੇ ਸੋਰਡ ਮਾਰਿਨ ਦੀ ਕੋਚਿੰਗ ਵਾਲੀ ਟੀਮ ਦੇ ਵਿਰੁੱਧ ਸਨ। ਭਾਰਤੀ ਮਹਿਲਾ ਹਾਕੀ ਟੀਮ ਦਾ ਓਲੰਪਿਕ ਵਿਚ ਇਸ ਤੋਂ ਪਹਿਲਾਂ ਦਾ ਸਰਵਸ੍ਰੇਸ਼ਠ ਮਾਸਕੋ ਓਲੰਪਿਕ 1980 ਵਿਚ ਰਿਹਾ ਸੀ ਜਦੋਂ ਉਹ ਛੇ ਟੀਮਾਂ ਵਿਚਾਲੇ ਚੌਥੇ ਸਥਾਨ 'ਤੇ ਸੀ। ਮਹਿਲਾ ਹਾਕੀ ਨੇ ਤਦ ਓਲੰਪਿਕ ਵਿਚ ਡੈਬਿਊ ਕੀਤਾ ਸੀ ਅਤੇ ਮੈਚ ਰਾਊਂਡ ਰੌਬਿਨ ਆਧਾਰ 'ਤੇ ਖੇਡੇ ਗਏ ਸਨ, ਜਿਸ ਵਿਚ ਚੋਟੀ 'ਤੇ ਰਹਿਣ ਵਾਲੀਆਂ ਦੋ ਟੀਮਾਂ ਫਾਈਨਲ ਵਿਚ ਪਹੁੰਚੀਆਂ ਸਨ। ਬੁੱਧਵਾਰ ਨੂੰ ਭਾਰਤੀ ਮਹਿਲਾਵਾਂ ਉਸ ਉਪਲੱਬਧੀ ਤੋਂ ਅੱਗੇ ਨਿਕਲ ਕੇ ਪਹਿਲੀ ਵਾਰ ਓਲੰਪਿਕ ਫਾਈਨਲ ਵਿਚ ਪਹੁੰਚਣ ਦੀ ਕੋਸ਼ਿਸ਼ ਕਰਨਗੀਆਂ। ਭਾਰਤੀ ਪੁਰਸ਼ ਹਾਕੀ ਟੀਮ ਸੈਮੀਫਾਈਨਲ ਤੋਂ ਅੱਗੇ ਨਹੀਂ ਵਧ ਸਕੀ ਅਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਮਹਿਲਾਵਾਂ 'ਤੇ ਟਿਕੀਆਂ ਹੋਈਆਂ ਹਨ।
ਇਹ ਖ਼ਬਰ ਪੜ੍ਹੋ- ਕਾਈਜ਼ਰ ਪ੍ਰਮਾਨੈਂਟੇ ਹਸਪਤਾਲ ਨੇ ਡਾਕਟਰਾਂ ਤੇ ਕਰਮਚਾਰੀਆਂ ਲਈ ਕੋਰੋਨਾ ਵੈਕਸੀਨ ਕੀਤੀ ਜ਼ਰੂਰੀ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।