ਸੋਨ ਤਮਗਾ ਜਿੱਤ ਕੇ ਇੰਸਟਾਗ੍ਰਾਮ 'ਤੇ ਰਾਤੋ-ਰਾਤ ਸਟਾਰ ਬਣੇ ਨੀਰਜ ਚੋਪੜਾ, 24 ਘੰਟੇ ’ਚ ਹੋਏ 3 ਮਿਲੀਅਨ ਫਾਲੋਅਰਜ਼
Monday, Aug 09, 2021 - 05:15 PM (IST)
ਨਵੀਂ ਦਿੱਲੀ : ਟੋਕੀਓ ਓਲੰਪਿਕ ਵਿਚ ਜੈਵਲਿਨ ਥ੍ਰੋਅ ਮੁਕਾਬਲੇ ਵਿਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੇ ਸੋਸ਼ਲ ਮੀਡੀਆ ’ਤੇ ਵੀ ਧਮਾਲ ਮਚਾ ਦਿੱਤੀ ਹੈ। 7 ਅਗਸਤ ਨੂੰ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿਚ ਉਨ੍ਹਾਂ ਨੇ ਭਾਰਤ ਲਈ ਸੋਨ ਤਮਗਾ ਜਿੱਤਿਆ ਅਤੇ ਇਸ ਦੇ ਨਾਲ ਹੀ ਉਹ ਟਰੈਕ ਐਂਡ ਫੀਲਡ ਮੁਕਾਬਲੇ ਵਿਚ ਭਾਰਤ ਲਈ ਸੋਨ ਤਮਗਾ ਜਿੱਤਣ ਵਾਲੇ ਪਹਿਲੇ ਖਿਡਾਰੀ ਬਣ ਗਏ। ਉਨ੍ਹਾਂ ਦੀ ਇਸ ਉਪਲਬੱਧੀ ’ਤੇ ਪੂਰਾ ਦੇਸ਼ ਮਾਣ ਕਰ ਰਿਹਾ ਹੈ। ਓਲੰਪਿਕ ਸੋਨ ਤਮਗਾ ਜਿੱਤਣ ਤੋਂ ਬਾਅਦ ਉਹ ਸੋਸ਼ਲ ਮੀਡੀਆ ’ਤੇ ਵੀ ਛਾਅ ਗਏ ਹਨ।
ਟੋਕੀਓ ਓਲੰਪਿਕ ਵਿਚ ਹਿੱਸਾ ਲੈਣ ਤੋਂ ਪਹਿਲਾਂ ਨੀਰਜ ਚੋਪੜਾ ਦੇ ਇੰਸਟਗ੍ਰਾਮ ’ਤੇ ਕਰੀਬ 1 ਲੱਖ ਫਾਲੋਅਰਜ਼ ਸਨ ਪਰ ਜਿਵੇਂ ਹੀ ਉਨ੍ਹਾਂ ਸੋਨ ਤਮਗਾ ਜਿੱਤਿਆਂ ਤਾਂ 24 ਘੰਟੇ ਦੇ ਅੰਦਰ ਇੰਸਟਾਗ੍ਰਾਮ ’ਤੇ ਉਨ੍ਹਾਂ ਦੇ ਫਾਲੋਅਰਜ਼ ਦੀ ਗਿਣਤੀ ਵੱੱਧ ਕੇ 3 ਮਿਲੀਅਨ ਹੋ ਗਈ। ਓਲੰਪਿਕ ਵਿਚ ਸੋਨ ਤਮਗਾ ਹਾਸਲ ਕਰਨ ਦੇ ਬਾਅਦ ਪੂਰੇ ਦੇਸ਼ ਤੋਂ ਨੀਰਜ ਨੂੰ ਪਿਆਰ ਅਤੇ ਸਨਮਾਨ ਮਿਲ ਰਿਹਾ ਹੈ।
ਇਹ ਵੀ ਪੜ੍ਹੋ: UAE ’ਚ ਭਾਰਤੀ ਕਾਰੋਬਾਰੀ ਦਾ ਗੋਲਕੀਪਰ ਸ਼੍ਰੀਜੇਸ਼ ਨੂੰ ਵੱਡਾ ਤੋਹਫ਼ਾ, ਦੇਣਗੇ 1 ਕਰੋੜ ਦਾ ਨਕਦ ਇਨਾਮ
ਦੱਸ ਦੇਈਏ ਕਿ ਐਥਲੈਟਿਕਸ ਵਿਚ ਪਿਛਲੇ 100 ਸਾਲ ਤੋਂ ਵੱਧ ਸਮੇਂ ਵਿਚ ਭਾਰਤ ਦਾ ਇਹ ਪਹਿਲਾ ਓਲੰਪਿਕ ਤਮਗਾ ਹੈ। ਨੀਰਜ ਭਾਰਤ ਵੱਲੋਂ ਨਿੱਜੀ ਗੋਲਡ ਮੈਡਲ ਜਿੱਤਣ ਵਾਲੇ ਦੂਜੇ ਖਿਡਾਰੀ ਹਨ। ਇਸ ਤੋਂ ਪਹਿਲਾਂ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੇ ਬੀਜਿੰਗ ਓਲੰਪਿਕ ਵਿਚ 2008 ਦੌਰਾਨ ਪੁਰਸ਼ਾਂ ਦੀ 10 ਮੀਟਰ ਏਅਰ ਰਾਈਫਲ ਵਿਚ ਸੋਨ ਤਮਗਾ ਜਿੱਤਿਆ ਸੀ। ਚੈਕ ਗਣਰਾਜ ਦੇ ਯਾਕੂਬ ਵਾਲਲੇਚ ਨੇ 86.67 ਮੀਟਰ ਜੈਵਲਿਨ ਥ੍ਰੋਅ ਕਰਕੇ ਚਾਂਦੀ ਦਾ ਤਮਗਾ ਹਾਸਲ ਕੀਤਾ। ਉਨ੍ਹਾਂ ਦੇ ਦੇਸ਼ ਦੇ ਹੀ ਵਿਤੇਜਸਲਾਵ ਬੇਸਲੀ ਨੇ 85.44 ਮੀਟਰ ਦੀ ਦੂਰੀ ਤੱਕ ਜੈਵਲਿਨ ਥ੍ਰੋਅ ਕਰਕੇ ਕਾਂਸੀ ਦਾ ਤਮਗਾ ਹਾਸਲ ਕੀਤਾ।
ਇਹ ਵੀ ਪੜ੍ਹੋ: ਟੋਕੀਓ ਓਲੰਪਿਕ ਤੋਂ ਘਰ ਪਰਤੀ ਭਾਰਤੀ ਖਿਡਾਰਨ ’ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਿਲੀ ਭੈਣ ਦੀ ਮੌਤ ਦੀ ਖ਼ਬਰ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।