ਮੀਰਾਬਾਈ ਚਾਨੂ ਨੇ ਭਾਰਤ ਨੂੰ ਦਿਵਾਇਆ ਪਹਿਲਾ ਮੈਡਲ, PM ਮੋਦੀ ਨੇ ਆਖੀ ਦਿਲ ਛੂਹ ਲੈਣ ਵਾਲੀ ਗੱਲ
Saturday, Jul 24, 2021 - 05:10 PM (IST)
ਨਵੀਂ ਦਿੱਲੀ (ਭਾਸ਼ਾ) : ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਭਰ ਨੇ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕ ਵਿਚ ਸਿਲਵਰ ਮੈਡਲ ਜਿੱਤਣ ਲਈ ਵਧਾਈ ਦਿੱਤੀ। ਚਾਨੂ ਨੇ ਭਾਰਤ ਦੇ ਵੇਟਲਿਫਟਰ ਤਮਗੇ ਦੇ 21 ਸਾਲ ਦੇ ਇੰਤਜ਼ਾਰ ਨੂੰ ਖ਼ਤਮ ਕਰਦੇ ਹੋਏ ਬੀਬੀਆਂ ਦੇ 49 ਕਿਲੋ ਵਰਗ ਵਿਚ 202 ਕਿਲੋਗ੍ਰਾਮ (87 ਕਿਲੋਗ੍ਰਾਮ+115 ਕਿਲੋਗ੍ਰਾਮ) ਭਾਰ ਚੁੱਕ ਕੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਪਹਿਲਾਂ ਕਰਣਮ ਮਲੇਸ਼ਵਰੀ ਨੇ 2000 ਸਿਡਨੀ ਓਲੰਪਿਕ ਵਿਚ ਵੇਟਲਿਫਟਰ ਵਿਚ ਕਾਂਸੀ ਤਮਗਾ ਜਿੱਤਿਆ ਸੀ।
ਇਹ ਵੀ ਪੜ੍ਹੋ: ਟੋਕੀਓ ਓਲੰਪਿਕ ’ਚ ਮੀਰਾਬਾਈ ਚਾਨੂ ਨੇ ਰਚਿਆ ਇਤਿਹਾਸ, ਭਾਰਤ ਨੂੰ ਮਿਲਿਆ ਪਹਿਲਾ ਤਮਗਾ
ਰਾਸ਼ਟਰਪਤੀ ਕੋਵਿੰਦ ਨੇ ਟਵੀਟ ਕੀਤਾ, ‘ਵੇਟਲਿਫਟਰ ਵਿਚ ਸਿਲਵਰ ਮੈਡਲ ਜਿੱਤ ਕੇ ਟੋਕੀਓ ਓਲੰਪਿਕ 2020 ਵਿਚ ਭਾਰਤੀ ਤਮਗਾ ਸੂਚੀ ਵਿਚ ਸ਼ੁਰੂਆਤ ਕਰਾਉਣ ਲਈ ਮੀਰਾਬਾਈ ਚਾਨੂ ਨੂੰ ਵਧਾਈ।’
ਇਹ ਵੀ ਪੜ੍ਹੋ: Tokyo Olympics: ਟੇਬਲ ਟੈਨਿਸ ਮੁਕਾਬਲੇ ’ਚ ਤਮਗਾ ਜਿੱਤਣ ਦੀਆਂ ਭਾਰਤ ਦੀਆਂ ਉਮੀਦਾਂ ’ਤੇ ਫਿਰਿਆ ਪਾਣੀ
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘ਟੋਕੀਓ ਓਲੰਪਿਕ 2020 ਵਿਚ ਇਸ ਤੋਂ ਸੁਖ਼ਦ ਸ਼ੁਰੂਆਤ ਨਹੀਂ ਹੋ ਸਕਦੀ ਸੀ। ਭਾਰਤ ਮੀਰਾਬਾਈ ਚਾਨੂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਹੁਤ ਖ਼ੁਸ਼ ਹੈ। ਵੇਟਲਿਫਟਰ ਵਿਚ ਸਿਲਵਰ ਮੈਡਲ ਜਿੱਤਣ ਲਈ ਉਨ੍ਹਾਂ ਨੂੰ ਵਧਾਈ। ਉਨ੍ਹਾਂ ਦੀ ਸਫ਼ਲਤਾ ਹਰੇਕ ਭਾਰਤੀ ਨੂੰ ਪ੍ਰੇਰਿਤ ਕਰੇਗੀ।’
ਇਹ ਵੀ ਪੜ੍ਹੋ: Tokyo Olympics: ਭਾਰਤੀ ਜੂਡੋ ਖਿਡਾਰੀ ਸੁਸ਼ੀਲਾ ਸ਼ੁਰੂਆਤੀ ਗੇੜ ’ਚ ਹੀ ਹਾਰੀ
ਖੇਡ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕੀਤਾ, ‘ਭਾਰਤ ਦਾ ਪਹਿਲੇ ਦਿਨ ਦਾ ਪਹਿਲਾ ਤਮਗਾ। ਮੀਰਾਬਾਈ ਚਾਨੂ ਨੇ ਬੀਬੀਆਂ ਦੇ 49 ਕਿਲੋਗ੍ਰਾਮ ਵੇਟਲਿਫਟਰ ਮੁਕਬਲੇ ਵਿਚ ਸਿਲਵਰ ਮੈਡਲ ਜਿੱਤਿਆ। ਭਾਰਤ ਨੂੰ ਤੁਹਾਡੇ ’ਤੇ ਮਾਣ ਹੈ ਮੀਰਾ।’ ਉਥੇ ਹੀ ਕ੍ਰਿਕਟ ਸਟਾਰ ਜਿਵੇਂ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ, ਵਰਿੰਦਰ ਸਹਿਵਾਗ, ਵੀ.ਵੀ.ਐਸ. ਲਕਸ਼ਮਣ ਅਤੇ ਗੌਤਮ ਗੰਭੀਰ ਨੇ ਵੀ ਟਵੀਟ ਕਰਕੇ ਚਾਨੂ ਨੂੰ ਵਧਾਈ ਦਿੱਤੀ।