IND vs ENG, 2nd T20I : ਆਖਿਰ ਵੈਭਵ ਦਾ TEAM INDIA ''ਚ ਹੋਇਆ ਡੈਬਿਊ, ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ

Saturday, Jul 04, 2026 - 06:37 PM (IST)

IND vs ENG, 2nd T20I : ਆਖਿਰ ਵੈਭਵ ਦਾ TEAM INDIA ''ਚ ਹੋਇਆ ਡੈਬਿਊ, ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ

ਸਪੋਰਟਸ ਡੈਸਕ : ਭਾਰਤ ਤੇ ਇੰਗਲੈਂਡ ਵਿਚਾਲੇ ਚੱਲ ਰਹੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਮਾਨਚੈਸਟਰ ਦੇ ਓਲਡ ਟ੍ਰੈਫੋਰਡ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਭਾਰਤ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦੀ ਫੈਸਲਾ ਲਿਆ। ਉਨ੍ਹਾਂ ਦੱਸਿਆ ਕਿ ਟੀਮ 'ਚ ਸੰਜੂ ਦੀ ਜਗ੍ਹਾ ਵੈਭਵ ਨੂੰ ਮੌਕਾ ਦਿੱਤਾ ਗਿਆ ਹੈ।

ਭਾਰਤ (ਪਲੇਇੰਗ ਇਲੈਵਨ): ਵੈਭਵ ਸੂਰਿਆਵੰਸ਼ੀ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟ ਕੀਪਰ), ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਸ਼ਿਵਮ ਦੂਬੇ, ਹਰਸ਼ਿਤ ਰਾਣਾ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ।

ਇੰਗਲੈਂਡ (ਪਲੇਇੰਗ ਇਲੈਵਨ): ਫਿਲਿਪ ਸਾਲਟ, ਜੋਸ ਬਟਲਰ (ਵਿਕਟ ਕੀਪਰ), ਹੈਰੀ ਬਰੂਕ (ਕਪਤਾਨ), ਜੈਕਬ ਬੈਥਲ, ਟੌਮ ਬੈਂਟਨ, ਸੈਮ ਕੁਰਾਨ, ਵਿਲ ਜੈਕਸ, ਲਿਆਮ ਡਾਸਨ, ਆਦਿਲ ਰਾਸ਼ਿਦ, ਜੋਫਰਾ ਆਰਚਰ, ਜੋਸ਼ ਟੰਗ।

ਵੈਭਵ ਸੂਰਯਵੰਸ਼ੀ ਦੇ ਡੈਬਿਊ ਦੀ ਵਧਦੀ ਮੰਗ ਵਿਚਾਲੇ ਇੰਗਲੈਂਡ ਵਿਰੁੱਧ ਸ਼ਨੀਵਾਰ ਨੂੰ ਦੂਜੇ ਟੀ-20 ਮੈਚ ’ਚ ਸੰਜੂ ਸੈਮਸਨ ’ਤੇ ਚੰਗੇ ਪ੍ਰਦਰਸ਼ਨ ਦਾ ਦਬਾਅ ਰਹੇਗਾ ਜਿਹੜਾ ਇਸ ਦੌਰੇ ’ਤੇ ਲਗਾਤਾਰ ਅਸਫਲ ਸਾਬਤ ਹੋ ਰਿਹਾ ਹੈ। ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ਜਿਸ ’ਚ ਭਾਰਤ ਨੇ ਅਭਿਸ਼ੇਕ ਸ਼ਰਮਾ ਤੇ ਕਪਤਾਨ ਸ਼੍ਰੇਅਸ ਅਈਅਰ ਦੇ ਅਰਧ ਸੈਂਕੜਿਆਂ ਦੀ ਮਦਦ ਨਾਲ 7 ਵਿਕਟਾਂ ’ਤੇ 189 ਦੌੜਾਂ ਬਣਾਈਆਂ ਸਨ। ਅਗਲੇ ਕੁਝ ਮੈਚਾਂ ’ਚ ਫੋਕਸ ਸੈਮਸਨ ’ਤੇ ਰਹੇਗਾ ਕਿ ਉਹ ਸੂਰਯਵੰਸ਼ੀ ਨੂੰ ਡੈਬਿਊ ਦਾ ਮੌਕਾ ਦਿੱਤੇ ਜਾਣ ਦੀ ਵਧਦੀ ਮੰਗ ਵਿਚਾਲੇ ਆਪਣੀ ਉਪਯੋਗਤਾ ਸਾਬਤ ਕਰ ਪਾਉਂਦਾ ਹੈ ਜਾਂ ਨਹੀਂ। ਭਾਰਤ ਦੀ ਟੀ-20 ਵਿਸ਼ਵ ਕੱਪ ’ਚ ਖਿਤਾਬੀ ਜਿੱਤ ਦੇ ਸੂਤਰਧਾਰ ਰਹੇ ਸੈਮਸਨ ਨੂੰ ਘੱਟੋ-ਘੱਟ ਇਕ ਸਾਲ ਤੱਕ ਮੌਕਾ ਦਿੱਤਾ ਜਾ ਸਕਦਾ ਸੀ ਪਰ ਹੁਣ ਜਦਕਿ ਭਾਰਤੀ ਕ੍ਰਿਕਟ ਨੂੰ ਸੂਰਯਵੰਸ਼ੀ ਦੇ ਰੂਪ ’ਚ ਇਕ ਅਸਾਧਾਰਨ ਪ੍ਰਤਿਭਾਸ਼ਾਲੀ ਕ੍ਰਿਕਟਰ ਮਿਲ ਗਿਆ ਹੈ, ਅਜਿਹੇ ’ਚ ਸੈਮਸਨ ਲਈ ਗਲਤੀ ਦੀ ਕੋਈ ਗੁੰਜਾਇਸ਼ ਨਹੀਂ ਰਹਿ ਗਈ ਹੈ ਤੇ ਟੀ-20 ਵਿਸ਼ਵ ਕੱਪ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਟੀਮ ’ਚ ਉਸ ਦੀ ਜਗ੍ਹਾ ਦੀ ਗਾਰੰਟੀ ਨਹੀਂ ਹੋ ਸਕਦਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 


author

Shubam Kumar

Content Editor

Related News