ਆਸਟਰੇਲੀਆਈ ਬੱਲੇਬਾਜ਼ ਟ੍ਰੈਵਿਸ ਹੈੱਡ ਕੋਰੋਨਾ ਪਾਜ਼ੇਟਿਵ

12/31/2021 1:48:30 PM

ਮੈਲਬੌਰਨ (ਵਾਰਤਾ)- ਆਸਟਰੇਲੀਆਈ ਬੱਲੇਬਾਜ਼ ਟ੍ਰੈਵਿਸ ਹੈੱਡ ਚੌਥੇ ਏਸ਼ੇਜ਼ ਟੈਸਟ ਮੈਚ ਲਈ ਮੈਲਬੌਰਨ ਤੋਂ ਸਿਡਨੀ ਰਵਾਨਾ ਹੋਣ ਤੋਂ ਪਹਿਲਾਂ ਕੋਰੋਨ ਵਾਇਰਸ ਪਾਜ਼ੇਟਿਵ ਪਾਏ ਗਏ ਹਨ। ਇਸ ਕਾਰਨ ਟੀਮ ਨੇ ਆਪਣੀ ਉਡਾਣ ਨੂੰ ਅੱਗੇ ਵਧਾ ਦਿੱਤਾ ਹੈ ਅਤੇ ਟੀਮ ਵਿਚ ਬਦਲਵੇਂ ਖਿਡਾਰੀਆਂ ਨੂੰ ਸ਼ਾਮਲ ਕੀਤਾ ਹੈ। ਦੋਵਾਂ ਕੈਂਪਾਂ 'ਚ ਕੋਰੋਨਾ ਦੇ ਮਾਮਲਿਆਂ ਕਾਰਨ ਸਿਡਨੀ ਟੈਸਟ ਅਤੇ ਬਾਕੀ ਸੀਰੀਜ਼ 'ਤੇ ਸੰਕਟ ਦੇ ਬੱਦਲ ਮੰਡਰਾ ਰਹੇ ਹਨ। ਕ੍ਰਿਕਟ ਆਸਟ੍ਰੇਲੀਆ ਨੇ ਸ਼ੁੱਕਰਵਾਰ ਸਵੇਰੇ ਪੁਸ਼ਟੀ ਕੀਤੀ ਕਿ ਹੈੱਡ ਆਰ.ਟੀ.-ਪੀ.ਸੀ.ਆਰ. ਟੈਸਟ ਵਿਚ ਪਾਜ਼ੇਟਿਵ ਪਾਏ ਗਏ ਹਨ। ਉਹ ਆਪਣੇ ਸਾਥੀ ਨਾਲ ਮੈਲਬੌਰਨ ਵਿਚ ਰਹਿਣਗੇ ਅਤੇ ਵਿਕਟੋਰੀਆ ਪ੍ਰਸ਼ਾਸਨ ਦੇ ਨਿਯਮਾਂ ਅਨੁਸਾਰ 7 ਦਿਨਾਂ ਲਈ ਇਕਾਂਤਵਾਸ ਵਿਚ ਰਹਿਣਗੇ। ਉਹ ਦੋਵੇਂ ਟੀਮਾਂ ਦੇ ਪਹਿਲੇ ਖਿਡਾਰੀ ਹਨ ਜੋ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਮਿਸ਼ੇਲ ਮਾਰਸ਼, ਨਿਕ ਮੈਡਿਨਸਨ ਅਤੇ ਜੋਸ਼ ਇੰਗਲਿਸ ਨੂੰ ਆਸਟਰੇਲੀਆਈ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਜੇਕਰ ਟੀਮ 'ਚ ਹੋਰ ਮਾਮਲੇ ਸਾਹਮਣੇ ਆਏ ਤਾਂ ਇਹ ਖਿਡਾਰੀ ਉਨ੍ਹਾਂ ਦੀ ਜਗ੍ਹਾ ਲੈ ਲੈਣਗੇ। ਬੱਲੇਬਾਜ਼ ਉਸਮਾਨ ਖਵਾਜਾ ਪਹਿਲਾਂ ਹੀ ਟੀਮ ਵਿਚ ਮੌਜੂਦ ਹਨ ਅਤੇ ਉਹ ਮੱਧਕ੍ਰਮ ਵਿਚ ਹੈੱਡ ਦੀ ਥਾਂ ਲੈਣਗੇ।

ਇਹ ਵੀ ਪੜ੍ਹੋ: PM ਮੋਦੀ 2 ਜਨਵਰੀ ਨੂੰ ਮੇਰਠ ’ਚ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਰੱਖਣਗੇ ਨੀਂਹ ਪੱਥਰ

ਕ੍ਰਿਕੇਟ ਆਸਟ੍ਰੇਲੀਆ ਦੇ ਬੁਲਾਰੇ ਨੇ ਕਿਹਾ ਕਿ ਆਸਟ੍ਰੇਲੀਆਈ ਟੀਮ ਦੇ ਹੋਰ ਖਿਡਾਰੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਹਿਯੋਗੀ ਸਟਾਫ਼ ਦੇ ਸ਼ੁੱਕਰਵਾਰ ਸਵੇਰੇ ਤੇਜ਼ ਅਤੇ ਆਰ.ਟੀ.-ਪੀ.ਸੀ.ਆਰ. ਟੈਸਟ ਕੀਤੇ ਗਏ ਹਨ। ਉਨ੍ਹਾਂ ਦੇ ਅੱਜ ਚਾਰਟਰ ਜਹਾਜ਼ ਰਾਹੀਂ ਸਿਡਨੀ ਜਾਣ ਦੀ ਸੰਭਾਵਨਾ ਹੈ। ਕੋਰੋਨਾ ਸੰਕਰਮਣ ਨੂੰ ਧਿਆਨ ਵਿਚ ਰੱਖਦੇ ਹੋਏ ਕ੍ਰਿਕਟ ਆਸਟਰੇਲੀਆ ਨੇ ਪਹਿਲਾਂ ਹੀ ਦੋਵਾਂ ਟੀਮਾਂ ਲਈ ਵੱਖ-ਵੱਖ ਜਹਾਜ਼ਾਂ ਦਾ ਪ੍ਰਬੰਧ ਕੀਤਾ ਸੀ। ਇੰਗਲੈਂਡ ਦੇ ਮੁੱਖ ਕੋਚ ਕ੍ਰਿਸ ਸਿਲਵਰਵੁੱਡ ਸਿਡਨੀ ਦੀ ਯਾਤਰਾ ਨਹੀਂ ਕਰਨਗੇ, ਕਿਉਂਕਿ ਉਨ੍ਹਾਂ ਦੇ ਪਰਿਵਾਰ ਦਾ ਇਕ ਮੈਂਬਰ ਪਾਜ਼ੇਟਿਵ ਪਾਇਆ ਗਿਆ ਹੈ। ਇੰਗਲੈਂਡ ਕੈਂਪ ਵਿਚ ਇਹ 7ਵਾਂ ਪਾਜ਼ੇਟਿਵ ਮਾਮਲਾ ਸੀ। ਹਾਲਾਂਕਿ ਉਨ੍ਹਾਂ ਦੇ ਸਾਰੇ ਖਿਡਾਰੀ ਸੁਰੱਖਿਅਤ ਹਨ। ICC ਮੈਚ ਰੈਫਰੀ ਡੇਵਿਡ ਬੂਨ ਵੀ ਕੋਰੋਨਾ ਪਾਜ਼ੇਟਿਵ ਹੋਣ ਕਾਰਨ ਚੌਥੇ ਟੈਸਟ ਮੈਚ 'ਚ ਹਿੱਸਾ ਨਹੀਂ ਲੈ ਸਕਣਗੇ। ਸਟੀਵ ਬਰਨਾਰਡ ਉਨ੍ਹਾਂ ਦੀ ਜਗ੍ਹਾ ਲੈਣਗੇ। ਮੈਲਬੋਰਨ ਟੈਸਟ ਦੇ ਦੂਜੇ ਦਿਨ ਏਸ਼ੇਜ਼ ਸੀਰੀਜ਼ 'ਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ। ਹਾਲਾਂਕਿ ਇੰਗਲੈਂਡ ਦੇ ਸਾਰੇ ਖਿਡਾਰੀਆਂ ਦਾ ਰੈਪਿਡ ਟੈਸਟ ਕਰਵਾਉਣ ਤੋਂ ਬਾਅਦ ਮੈਚ ਨੂੰ ਜਾਰੀ ਰੱਖਿਆ ਗਿਆ। ਇਸ ਤੋਂ ਬਾਅਦ ਹਰ ਰੋਜ਼ ਸਾਰਿਆਂ ਦਾ ਆਰ.ਟੀ.-ਪੀ.ਸੀ.ਆਰ. ਟੈਸਟ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਨਿਊ ਸਾਊਥ ਵੇਲਜ਼ ਵਿਚ 21,000 ਨਵੇਂ ਮਾਮਲੇ ਸਾਹਮਣੇ ਆਏ।

ਇਹ ਵੀ ਪੜ੍ਹੋ: ਚੀਨ ਨੇ ਫੁੱਟਬਾਲਰਾਂ ’ਤੇ ਲਾਈ ਇਹ ਪਾਬੰਦੀ, ਕਿਹਾ- ਸਮਾਜ ਲਈ ਪੇਸ਼ ਹੋਵੇਗੀ ਨਵੀਂ ਮਿਸਾਲ

 

 


cherry

Content Editor

Related News