ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀ ਸ਼ਤਰੰਜ ਤੇ ਫੁਟਬਾਲ ਟੀਮਾਂ ਦੇ ਟਰਾਇਲ 7 ਮਾਰਚ ਨੂੰ

Friday, Mar 03, 2023 - 05:15 PM (IST)

ਚੰਡੀਗੜ੍ਹ (ਬਿਊਰੋ)- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸ਼ਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 11 ਤੋਂ 19 ਮਾਰਚ 2023 ਤੱਕ ਵਿਸ਼ਵਾਨਾਥਨ ਸ਼ਤਰੰਜ ਹਾਲ, ਭੁਵਨੇਸ਼ਵਰ ਅਤੇ ਫੁੱਟਬਾਲ (ਪੁਰਸ਼) ਟੂਰਨਾਮੈਂਟ 18 ਤੋਂ 23 ਮਾਰਚ 2023 ਤੱਕ ਕਲਿੰਗਾ ਸਟੇਡੀਅਮ ਸਪੋਰਟਸ ਕੰਪਲੈਕਸ, ਭੁਵਨੇਸ਼ਵਰ ਵਿਖੇ ਕਰਵਾਇਆ ਜਾ ਰਿਹਾ ਹੈ। ਸ਼ਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 7 ਮਾਰਚ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਸਵੇਰੇ 10 ਵਜੇ ਅਤੇ ਫੁੱਟਬਾਲ ਟੀਮ ਲਈ ਪੰਜਾਬ ਟੀਮ ਦੇ ਟਰਾਇਲ 7 ਮਾਰਚ ਨੂੰ ਮਲੀਟਪਰਪਜ਼ ਸਪੋਰਟਸ ਸਟੇਡੀਅਮ, ਸੈਕਟਰ 78, ਐੱਸ.ਏ.ਐੱਸ. ਨਗਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਸ ਸੰਸਥਾਵਾਂ/ਪੁਲਸ/ਆਰ.ਪੀ.ਐੱਫ./ਸੀ.ਆਈ.ਐੱਸ.ਐੱਫ./ਬੀ.ਐੱਸ.ਐੱਫ./ਆਈ.ਟੀ.ਬੀ.ਪੀ. ਅਤੇ ਐੱਨ.ਐੱਸ.ਜੀ. ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲਾ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫ਼ਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐੱਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ 'ਤੇ ਕੀਤੀ ਜਾਵੇਗੀ।


cherry

Content Editor

Related News