ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵਾਲੀਬਾਲ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 3 ਜਨਵਰੀ ਨੂੰ

Sunday, Dec 31, 2023 - 04:52 AM (IST)

ਚੰਡੀਗੜ੍ਹ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 18 ਤੋਂ 22 ਫਰਵਰੀ 2024 ਤੱਕ ਪੁਣੇ (ਮਹਾਂਰਾਸ਼ਟਰ) ਅਤੇ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 30 ਜਨਵਰੀ ਤੋਂ 3 ਫਰਵਰੀ 2024 ਤੱਕ ਗਾਂਧੀਨਗਰ (ਗੁਜਰਾਤ) ਵਿਖੇ ਕਰਵਾਇਆ ਜਾ ਰਿਹਾ ਹੈ।

ਪੰਜਾਬ ਦੀਆਂ ਵਾਲੀਬਾਲ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਮਲਟੀਪਰਪਜ਼ ਸਟੇਡੀਅਮ, ਸੈਕਟਰ 78, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਵੇਰੇ 10 ਵਜੇ ਅਤੇ ਟੇਬਲ ਟੈਨਿਸ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਹੰਸ ਰਾਜ ਸਟੇਡੀਅਮ, ਜਲੰਧਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।

ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਨਵੇਂ Special Chief Secretary, ਗਵਰਨਰ ਨੇ ਜਾਰੀ ਕੀਤੇ ਹੁਕਮ

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿਚ ਸੁਰੱਖਿਆ ਸੇਵਾਵਾਂ, ਨੀਮ ਸੁਰੱਖਿਆ ਸੰਸਥਾਵਾਂ, ਕੇਂਦਰੀ ਪੁਲਸ ਸੰਸਥਾਵਾਂ, ਪੁਲਿਸ, ਆਰਪੀਐਫ, ਸੀਆਈਐਸਐਫ, ਬੀਐਸ.ਐਫ., ਆਈ.ਟੀ.ਬੀ.ਪੀ. ਅਤੇ ਐੱਨ.ਐੱਸ.ਜੀ. ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ, ਅੰਡਰਟੇਕਿੰਗ, ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ , ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ, ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿਚ ਆਉਣ, ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉੱਤੇ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News