U19 CWC : ਨਿਊਜ਼ੀਲੈਂਡ ਨੂੰ ਢੇਰ ਕਰ ਬੰਗਲਾਦੇਸ਼ ਫਾਈਨਲ 'ਚ, ਭਾਰਤ ਨਾਲ ਹੋਵੇਗਾ ਆਖਰੀ ਮੁਕਾਬਲਾ
Thursday, Feb 06, 2020 - 08:53 PM (IST)

ਨਵੀਂ ਦਿੱਲੀ— ਬੰਗਲਾਦੇਸ਼ ਤੇ ਨਿਊਜ਼ੀਲੈਂਡ ਵਿਚਾਲੇ ਅੰਡਰ-19 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਮੁਕਾਬਲਾ ਅੱਜ ਪੋਟਚੇਸਟਰਮ 'ਚ ਖੇਡਿਆ ਗਿਆ। ਜਿਸ 'ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ ਬੰਗਲਾਦੇਸ਼ ਨੂੰ 212 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਦੀ ਟੀਮ ਨੇ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ ਹੈ। ਹੁਣ ਬੰਗਲਾਦੇਸ਼ ਦਾ ਮੁਕਾਬਲਾ ਫਾਈਨਲ 'ਚ ਭਾਰਤ ਨਾਲ ਹੋਵੇਗਾ ਜੋ 9 ਫਰਵਰੀ ਨੂੰ ਖੇਡਿਆ ਜਾਵੇਗਾ।