IND vs SA: ਉਮੇਸ਼, ਸ਼੍ਰੇਅਸ ਅਤੇ ਸ਼ਾਹਬਾਜ਼ ਨੂੰ ਭਾਰਤੀ ਟੀਮ 'ਚ ਕੀਤਾ ਗਿਆ ਸ਼ਾਮਲ

09/28/2022 2:16:59 PM

ਨਵੀਂ ਦਿੱਲੀ (ਭਾਸ਼ਾ)- ਤੇਜ਼ ਗੇਂਦਬਾਜ਼ ਉਮੇਸ਼ ਯਾਦਵ, ਮੱਧਕ੍ਰਮ ਦੇ ਬੱਲੇਬਾਜ਼ ਸ਼੍ਰੇਅਸ ਅਈਅਰ ਅਤੇ ਆਲਰਾਊਂਡਰ ਸ਼ਾਹਬਾਜ਼ ਅਹਿਮਦ ਨੂੰ ਬੁੱਧਵਾਰ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤੀ ਟੀਮ 'ਚ ਸ਼ਾਮਲ ਕੀਤਾ ਗਿਆ ਹੈ। ਆਸਟ੍ਰੇਲੀਆ ਦੇ ਖ਼ਿਲਾਫ਼ ਹਾਲੀਆ ਸੀਰੀਜ਼ 'ਚ ਟੀਮ ਤੋਂ ਬਾਹਰ ਰਹੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਤਿਰੂਵਨੰਤਪੁਰਮ 'ਚ ਸ਼ੁਰੂਆਤੀ ਟੀ-20 ਤੋਂ ਪਹਿਲਾਂ ਟੀਮ 'ਚ ਸ਼ਾਮਲ ਹੋ ਗਏ ਹਨ। ਹਰਫਨਮੌਲਾ ਦੀਪਕ ਹੁੱਡਾ ਪਿੱਠ ਦੀ ਸੱਟ ਕਾਰਨ ਸੀਰੀਜ਼ ਤੋਂ ਬਾਹਰ ਹੋ ਗਏ ਹਨ ਜਦਕਿ ਹਾਰਦਿਕ ਪੰਡਯਾ ਅਤੇ ਭੁਵਨੇਸ਼ਵਰ ਕੁਮਾਰ ਸੱਟ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਨਾਲ ਨਜਿੱਠਣ ਲਈ NCA (ਰਾਸ਼ਟਰੀ ਕ੍ਰਿਕਟ ਅਕੈਡਮੀ) 'ਚ ਰਹਿਣਗੇ।

https://embed.kooapp.com/embedKoo?kooId=e209e486-fd68-47dd-973e-0908fffeef81

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਵੱਲੋਂ ਜਾਰੀ ਇੱਕ ਬਿਆਨ ਵਿੱਚ ਸਕੱਤਰ ਜੈ ਸ਼ਾਹ ਨੇ ਕਿਹਾ, "ਮੁਹੰਮਦ ਸ਼ਮੀ ਕੋਵਿਡ-19 ਤੋਂ ਪੂਰੀ ਤਰ੍ਹਾਂ ਠੀਕ ਹੋਣ ਵਿੱਚ ਅਸਫ਼ਲ ਰਹੇ ਹਨ। ਉਹ ਤਿੰਨ ਮੈਚਾਂ ਦੀ ਟੀ-20 ਸੀਰੀਜ਼ 'ਚ ਹਿੱਸਾ ਨਹੀਂ ਲੈ ਸਕਣਗੇ। ਅਖਿਲ ਭਾਰਤੀ ਚੋਣ ਕਮੇਟੀ ਨੇ ਸ਼ਮੀ ਦੀ ਥਾਂ ਉਮੇਸ਼ ਅਤੇ ਹੁੱਡਾ ਦੀ ਥਾਂ ਸ਼੍ਰੇਅਸ ਅਈਅਰ ਨੂੰ ਸ਼ਾਮਲ ਕੀਤਾ ਹੈ। ਇਸ ਤੋਂ ਇਲਾਵਾ ਸ਼ਾਹਬਾਜ਼ ਅਹਿਮਦ ਨੂੰ ਵੀ ਟੀ-20 ਟੀਮ 'ਚ ਸ਼ਾਮਲ ਕੀਤਾ ਗਿਆ ਹੈ।' ਦੱਖਣੀ ਅਫਰੀਕਾ ਖ਼ਿਲਾਫ਼ ਭਾਰਤੀ ਟੀਮ ਬੁੱਧਵਾਰ ਨੂੰ ਪਹਿਲੇ ਟੀ-20 ਅੰਤਰਰਾਸ਼ਟਰੀ ਮੈਚ ਤੋਂ ਬਾਅਦ 2 ਅਕਤੂਬਰ ਨੂੰ ਗੁਹਾਟੀ ਅਤੇ 4 ਅਕਤੂਬਰ ਨੂੰ ਇੰਦੌਰ 'ਚ ਮੈਚ ਖੇਡੇਗੀ।

https://embed.kooapp.com/embedKoo?kooId=9c50a48e-b4c2-45b5-89b7-9be777c45187

ਦੱਖਣੀ ਅਫਰੀਕਾ ਖ਼ਿਲਾਫ਼ ਟੀ-20 ਅੰਤਰਰਾਸ਼ਟਰੀ ਸੀਰੀਜ਼ ਲਈ ਭਾਰਤੀ ਟੀਮ: ਰੋਹਿਤ ਸ਼ਰਮਾ (ਕਪਤਾਨ), ਲੋਕੇਸ਼ ਰਾਹੁਲ (ਉਪ-ਕਪਤਾਨ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਦਿਨੇਸ਼ ਕਾਰਤਿਕ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਯੁਜਵੇਂਦਰ ਚਾਹਲ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਹਰਸ਼ਲ ਪਟੇਲ, ਦੀਪਕ ਚਾਹਰ, ਜਸਪ੍ਰੀਤ ਬੁਮਰਾਹ, ਉਮੇਸ਼ ਯਾਦਵ, ਸ਼੍ਰੇਅਸ ਅਈਅਰ, ਸ਼ਾਹਬਾਜ਼ ਅਹਿਮਦ।

https://embed.kooapp.com/embedKoo?kooId=51a1b8ce-d22d-43ca-8648-d7690ddb2a0f


cherry

Content Editor

Related News