ਅੰਡਰ-15, ਅੰਡਰ-20 ਰਾਸ਼ਟਰੀ ਚੈਂਪੀਅਨਸ਼ਿਪ ਫਰਵਰੀ ''ਚ ਗਵਾਲੀਅਰ ''ਚ ਹੋਵੇਗੀ ਆਯੋਜਿਤ

Wednesday, Jan 03, 2024 - 07:43 PM (IST)

ਅੰਡਰ-15, ਅੰਡਰ-20 ਰਾਸ਼ਟਰੀ ਚੈਂਪੀਅਨਸ਼ਿਪ ਫਰਵਰੀ ''ਚ ਗਵਾਲੀਅਰ ''ਚ ਹੋਵੇਗੀ ਆਯੋਜਿਤ

ਨਵੀਂ ਦਿੱਲੀ- ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐੱਫਆਈ) ਦੀ ਐਡਹਾਕ ਕਮੇਟੀ ਨੇ ਜੂਨੀਅਰ ਪਹਿਲਵਾਨਾਂ ਦੇ ਪ੍ਰਦਰਸ਼ਨ ਦੇ ਵਿਚਕਾਰ ਫਰਵਰੀ ਵਿੱਚ ਐੱਲਐੱਨਆਈਪੀਈ ਗਵਾਲੀਅਰ ਵਿੱਚ ਅੰਡਰ-15 ਅਤੇ ਅੰਡਰ- 20 ਲਈ ਰਾਸ਼ਟਰੀ ਚੈਂਪੀਅਨਸ਼ਿਪ ਆਯੋਜਿਤ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ- ਓਸਾਕਾ ਬ੍ਰਿਸਬੇਨ ਇੰਟਰਨੈਸ਼ਨਲ ਦੇ ਦੂਜੇ ਦੌਰ 'ਚ ਹਾਰੀ
ਅੱਜ ਇੱਥੇ ਜਾਰੀ ਇੱਕ ਬਿਆਨ ਵਿਚ ਕਮੇਟੀ ਨੇ ਕਿਹਾ ਕਿ ਉਹ ਨੌਜਵਾਨ ਪਹਿਲਵਾਨਾਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਸਵੀਕਾਰ ਕਰਦੀ ਹੈ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੰਡਰ-15 ਅਤੇ ਅੰਡਰ-20 ਵਰਗਾਂ ਲਈ ਰਾਸ਼ਟਰੀ ਚੈਂਪੀਅਨਸ਼ਿਪ ਅਗਲੇ ਛੇ ਹਫ਼ਤਿਆਂ ਦੇ ਅੰਦਰ ਐੱਲ.ਐੱਨ.ਆਈ.ਪੀ.ਈ., ਗਵਾਲੀਅਰ ਵਿਖੇ ਕਰਵਾਈ ਜਾਵੇਗੀ ਅਤੇ ਇਸ ਦੇ ਪ੍ਰੋਗਰਾਮ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ-  ਰੋਹਿਤ ਨੇ ਕੀਤਾ ਗਿੱਲ ਦਾ ਸਮਰਥਨ, ਕਿਹਾ- ਉਹ ਨੰਬਰ 3 'ਤੇ ਭਾਰਤ ਲਈ ਚੰਗਾ ਪ੍ਰਦਰਸ਼ਨ ਕਰ ਸਕਦੇ ਹਨ
ਕਮੇਟੀ ਨੌਜਵਾਨ ਪਹਿਲਵਾਨਾਂ ਨੂੰ ਇਨ੍ਹਾਂ ਮੁਕਾਬਲਿਆਂ ਲਈ ਸਿਖਲਾਈ ਅਤੇ ਅਭਿਆਸ ਜਾਰੀ ਰੱਖਣ ਦੀ ਸਲਾਹ ਦਿੰਦੀ ਹੈ। ਵਰਨਣਯੋਗ ਹੈ ਕਿ ਜੂਨੀਅਰ ਪਹਿਲਵਾਨਾਂ ਨੇ ਭਾਰਤੀ ਓਲੰਪਿਕ ਸੰਘ ਵੱਲੋਂ ਗਠਿਤ ਪੈਨਲ ਨੂੰ ਭੰਗ ਕਰਨ ਦੀ ਮੰਗ ਨੂੰ ਲੈ ਕੇ ਅੱਜ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕੀਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Aarti dhillon

Content Editor

Related News