ਅੰਡਰ-17 ਲੜਕੀਆਂ ਤੇ ਲੜਕਿਆਂ ਦੇ ਮੁਕਾਬਲੇ ਸ਼ੁਰੂ

09/25/2017 4:15:42 AM

ਫਰੀਦਕੋਟ (ਜੱਸੀ)- 63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕ੍ਰਿਕਟ ਅੰਡਰ-17 ਲੜਕੀਆਂ ਅਤੇ ਹੈਂਡਬਾਲ ਅੰਡਰ-17 ਲੜਕਿਆਂ ਦੇ ਪੰਜਾਬ ਭਰ ਦੇ ਮੁਕਾਬਲੇ ਨਰਿੰਦਰ ਕੌਰ ਸੰਧੂ ਸਹਾਇਕ ਜ਼ਿਲਾ ਸਿੱਖਿਆ ਅਫ਼ਸਰ ਖੇਡਾਂ ਦੀ ਅਗਵਾਈ ਹੇਠ ਫਰੀਦਕੋਟ ਵਿਖੇ ਸ਼ੁਰੂ ਹੋ ਗਏ ਹਨ। ਇਨ੍ਹਾਂ ਟੂਰਨਾਮੈਂਟਾਂ ਦਾ ਉਦਘਾਟਨੀ ਸਮਾਗਮ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਭਾਣਾ, ਜ਼ਿਲਾ ਫਰੀਦਕੋਟ ਵਿਖੇ ਕੀਤਾ ਗਿਆ। 
ਇਸ ਦੌਰਾਨ ਮੁੱਖ ਮਹਿਮਾਨ ਅਰਜੁਨ ਐਵਾਰਡੀ ਬਹਾਦਰ ਸਿੰਘ ਐੱਸ. ਪੀ. ਐੱਚ. ਫਰੀਦਕੋਟ ਸਨ। ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਬਲਜੀਤ ਕੌਰ ਨੇ ਕੀਤੀ।
ਸਮਾਗਮ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚੋਂ ਆਈਆਂ ਸਮੂਹ ਟੀਮਾਂ ਨੇ ਮਾਰਚ ਪਾਸਟ ਕੀਤਾ। ਮੁੱਖ ਮਹਿਮਾਨ ਨੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਬੱਚਿਆਂ ਨੂੰ ਖੇਡਾਂ ਦੇ ਖੇਤਰ 'ਚ ਸਖ਼ਤ ਮਿਹਨਤ ਕਰ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਟੂਰਨਾਮੈਂਟ ਕਮੇਟੀ ਵੱਲੋਂ ਪਹੁੰਚੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਜਸਬੀਰ ਸਿੰਘ ਜੱਸੀ ਜ਼ਿਲਾ ਗਾਈਡੈਂਸ ਕਾਊਂਸਲਰ ਨੇ ਨਿਭਾਈ। 
ਟੂਰਨਾਮੈਂਟ ਕਮੇਟੀ ਦੇ ਪ੍ਰੈੱਸ ਸਕੱਤਰ ਕਮਲ ਪ੍ਰਕਾਸ਼ ਨੇ ਜਾਣਕਾਰੀ ਦਿੱਤੀ ਕਿ ਪਹਿਲੇ ਦਿਨ ਕਰਵਾਏ ਮੁਕਾਬਲਿਆਂ ਦੇ ਅੰਤਿਮ ਨਤੀਜੇ ਇਸ ਤਰ੍ਹਾਂ ਰਹੇ : ਹੈਂਡਬਾਲ ਅੰਡਰ-17 ਦੇ ਪਹਿਲੇ ਗੇੜ ਦੇ ਨਤੀਜੇ ਇਸ ਤਰ੍ਹਾਂ ਹਨ-ਫਿਰੋਜ਼ਪੁਰ ਅਤੇ ਰੋਪੜ 'ਚੋਂ ਰੋਪੜ ਜੇਤੂ ਰਿਹਾ। ਲੁਧਿਆਣਾ ਅਤੇ ਸ੍ਰੀ ਮੁਕਤਸਰ ਸਾਹਿਬ 'ਚੋਂ ਲੁਧਿਆਣਾ ਜੇਤੂ ਰਿਹਾ। ਫਰੀਦਕੋਟ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਚੋਂ ਫਰਦੀਕੋਟ ਜ਼ਿਲਾ ਜੇਤੂ ਰਿਹਾ। ਇਸੇ ਤਰ੍ਹਾਂ ਹੀ ਕ੍ਰਿਕਟ ਲੜਕੀਆਂ ਦਾ ਪਹਿਲਾ ਮੈਚ ਤਰਨਤਾਰਨ ਅਤੇ ਫਰੀਦਕੋਟ ਵਿਚਕਾਰ ਸ਼ੁਰੂ ਹੋਇਆ।


Related News