ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਪਹਿਲਵਾਨਾਂ ਦੇ ਧਰਨੇ 'ਤੇ ਵੱਡਾ ਬਿਆਨ, ਜਾਣੋ ਕੀ ਕਿਹਾ

04/27/2023 7:30:38 PM

ਸਪੋਰਟਸ ਡੈਸਕ : ਦੇਸ਼ ਦੇ ਪਹਿਲਵਾਨ ਦਿੱਲੀ ਦੇ ਜੰਤਰ-ਮੰਤਰ 'ਤੇ ਚਾਰ ਦਿਨਾਂ ਤੋਂ ਧਰਨੇ 'ਤੇ ਬੈਠੇ ਹਨ। ਵੀਰਵਾਰ ਨੂੰ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲੀ ਵਾਰ ਪਹਿਲਵਾਨਾਂ ਦੇ ਧਰਨੇ 'ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਅੱਜ ਜੰਤਰ-ਮੰਤਰ 'ਤੇ ਕੁਝ ਖਿਡਾਰੀ ਬੈਠੇ ਹਨ ਤਾਂ ਉਨ੍ਹਾਂ ਨਾਲ ਕਿਸ ਨੇ ਗੱਲ ਕੀਤੀ? ਮੈਂ 12 ਘੰਟੇ ਉਨ੍ਹਾਂ ਕੋਲ ਬੈਠਾ ਰਿਹਾ। ਉਨ੍ਹਾਂ ਦੀ ਗੱਲ ਸੁਣੀ, ਕਮੇਟੀ ਬਣਾਈ, ਅਸੀਂ ਨਿਰਪੱਖ ਜਾਂਚ ਚਾਹੁੰਦੇ ਸੀ। ਉਨ੍ਹਾਂ ਦੇ ਕਹਿਣ 'ਤੇ ਬਬੀਤਾ ਫੋਗਾਟ ਨੂੰ ਕਮੇਟੀ 'ਚ ਸ਼ਾਮਲ ਕੀਤਾ ਗਿਆ ਸੀ। ਸਾਰਿਆਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਗਿਆ।

ਇਹ ਵੀ ਪੜ੍ਹੋ : IPL 2023 : ਕਮਰੇ 'ਚ ਮਹਿਲਾ ਨਾਲ ਹੋਇਆ ਅਸ਼ਲੀਲ ਵਿਵਹਾਰ, ਦਿੱਲੀ ਕੈਪੀਟਲਜ਼ ਨੇ ਲਾਈਆਂ ਸਖ਼ਤ ਪਾਬੰਦੀਆਂ

ਕੇਂਦਰੀ ਮੰਤਰੀ ਨੇ ਕਿਹਾ ਕਿ ਕੋਈ ਵੀ ਕਿਸੇ ਵੀ ਥਾਣੇ ਵਿੱਚ ਐਫਆਈਆਰ ਦਰਜ ਕਰਵਾ ਸਕਦਾ ਹੈ। ਪੁਲਸ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਮੋਦੀ ਸਰਕਾਰ ਹਮੇਸ਼ਾ ਖਿਡਾਰੀਆਂ ਦੇ ਨਾਲ ਖੜ੍ਹੀ ਹੈ। ਖੇਡਾਂ ਸਾਡੇ ਲਈ ਤਰਜੀਹ ਹੈ, ਜਿਸ ਨਾਲ ਅਸੀਂ ਸਮਝੌਤਾ ਨਹੀਂ ਕਰਾਂਗੇ।

ਪਹਿਲਵਾਨ 23 ਅਪ੍ਰੈਲ ਨੂੰ ਮੁੜ ਜੰਤਰ-ਮੰਤਰ ਆਏ

ਬਜਰੰਗ ਪੂਨੀਆ ਸਮੇਤ ਕਈ ਪਹਿਲਵਾਨਾਂ ਨੇ 23 ਅਪ੍ਰੈਲ ਤੋਂ ਦਿੱਲੀ ਦੇ ਜੰਤਰ-ਮੰਤਰ 'ਤੇ ਫਿਰ ਤੋਂ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਵਿਨੇਸ਼ ਫੋਗਾਟ ਅਤੇ ਸਾਕਸ਼ੀ ਮਲਿਕ ਵੀ ਧਰਨੇ ਵਿੱਚ ਸ਼ਾਮਲ ਹਨ। ਇਸ ਤੋਂ ਪਹਿਲਾਂ ਜਨਵਰੀ ਵਿੱਚ ਪਹਿਲਵਾਨਾਂ ਨੇ ਪ੍ਰਦਰਸ਼ਨ ਕੀਤਾ ਸੀ। ਇਲਜ਼ਾਮ ਹੈ ਕਿ ਸੱਤ ਮਹਿਲਾ ਪਹਿਲਵਾਨਾਂ ਨੇ ਕੇਂਦਰੀ ਦਿੱਲੀ ਦੇ ਕਨਾਟ ਪਲੇਸ ਥਾਣੇ ਵਿੱਚ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਪ੍ਰਧਾਨ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਕੀਤੀਆਂ ਸਨ। ਪਰ ਅਜੇ ਤੱਕ ਮਾਮਲਾ ਦਰਜ ਨਹੀਂ ਹੋਇਆ।

ਇਹ ਵੀ ਪੜ੍ਹੋ : ਵਿਰਾਟ ਕੋਹਲੀ ਨੇ ਰਚਿਆ ਇਤਿਹਾਸ, ਟੀ20 'ਚ ਅਜਿਹਾ ਕਰਨ ਵਾਲੇ ਵਿਸ਼ਵ ਦੇ ਪਹਿਲੇ ਕ੍ਰਿਕਟਰ ਬਣੇ

ਫਿਲਹਾਲ ਖੇਡ ਮੰਤਰਾਲੇ ਨੇ ਕੁਸ਼ਤੀ ਸੰਘ ਦੀ ਚੋਣ 'ਤੇ ਪਾਬੰਦੀ ਲਗਾ ਦਿੱਤੀ ਹੈ। ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਖਾਪ ਪੰਚਾਇਤਾਂ ਨੇ ਵੀ ਪਹਿਲਵਾਨਾਂ ਦਾ ਸਾਥ ਦਿੱਤਾ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
 


Tarsem Singh

Content Editor

Related News