ਰਿਸ਼ਭ ਪੰਤ ਦੇ ਐਕਸੀਡੈਂਟ ਮਗਰੋਂ ਉਰਵਸ਼ੀ ਰੌਤੇਲਾ ਨੇ ਕੀਤਾ ਅਜਿਹਾ ਟਵੀਟ, ਹੋ ਗਈ ਟਰੋਲ
Friday, Dec 30, 2022 - 02:36 PM (IST)
ਮੁੰਬਈ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਬੱਲੇਬਾਜ਼-ਵਿਕਟਕੀਪਰ ਰਿਸ਼ਭ ਪੰਤ ਦੇ ਸ਼ੁੱਕਰਵਾਰ ਤੜਕੇ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਮਾਡਲ-ਅਦਾਕਾਰਾ ਉਰਵਸ਼ੀ ਰੌਤੇਲਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਉਰਵਸ਼ੀ ਰੌਤੇਲਾ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੀ ਇਕ ਖੂਬਸੂਰਤ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਸ ਨੇ ਕੈਪਸ਼ਨ 'ਚ ਰਿਸ਼ਭ ਪੰਤ ਦਾ ਨਾਂ ਤਾਂ ਨਹੀਂ ਲਿਖਿਆ, ਪਰ ਸਫੇਦ ਦਿਲ ਅਤੇ ਬਰਡ ਇਮੋਜੀ ਨਾਲ ਲਿਖਿਆ 'ਦੁਆ ਕਰ ਰਹੀ ਹਾਂ' (Praying)। ਹਾਲਾਂਕਿ ਸੋਸ਼ਲ ਮੀਡੀਆ ਯੂਜ਼ਰਸ ਦਾ ਕਹਿਣਾ ਹੈ ਕਿ ਉਰਵਸ਼ੀ ਨੇ ਇਹ ਪੋਸਟ ਰਿਸ਼ਭ ਲਈ ਪਾਈ ਹੈ। ਕਿਉਂਕਿ ਰਿਸ਼ਭ ਪੰਤ ਦੇ ਐਕਸੀਡੈਂਟ ਤੋਂ ਕੁਝ ਸਮੇਂ ਬਾਅਦ ਹੀ ਉਰਵਸ਼ੀ ਨੇ ਇਹ ਫੋਟੋ ਸਾਂਝੀ ਕੀਤੀ ਹੈ। ਉਥੇ ਹੀ ਕਈ ਪ੍ਰਸ਼ੰਸਕਾਂ ਨੇ ਉਰਵਸ਼ੀ ਦੀ ਪੋਸਟ ਦੇ ਕਮੈਂਟ ਸੈਕਸ਼ਨ 'ਤੇ ਜਾ ਕੇ 25 ਸਾਲਾ ਕ੍ਰਿਕਟਰ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹੋਏ ਸੰਦੇਸ਼ ਲਿਖਣੇ ਸ਼ੁਰੂ ਕਰ ਦਿੱਤੇ। ਜਦੋਂਕਿ ਕਿ ਕਈ ਲੋਕ ਉਰਵਸ਼ੀ ਨੂੰ ਉਸ ਦੀ ਫੋਟੋ ਲਈ ਟ੍ਰੋਲ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, 'ਭਰਾ ਦਾ ਐਕਸੀਡੈਂਟ ਹੋਇਆ ਹੈ ਅਤੇ ਤੂੰ ਇੰਸਟਾ 'ਤੇ ਹੌਟ ਬਣ ਕੇ ਘੁੰਮ ਰਹੀ ਹੈ।' ਦੂਜੇ ਯੂਜ਼ਰ ਨੇ ਲਿਖਿਆ, 'ਪੰਤ ਦਾ ਐਕਸੀਡੈਂਟ ਹੋਇਆ ਹੈ।' ਇਕ ਹੋਰ ਨੇ ਲਿਖਿਆ, 'ਭਾਬੀ ਜੀ ਰਿਸ਼ਭ ਭਰਾ ਦਾ ਐਕਸੀਡੈਂਟ ਹੋ ਗਿਆ ਹੈ।'
ਇਹ ਵੀ ਪੜ੍ਹੋ: ਰਿਸ਼ਭ ਪੰਤ ਨਾਲ ਵਾਪਰੇ ਹਾਦਸੇ ਦੀ ਵੀਡੀਓ ਆਈ ਸਾਹਮਣੇ, ਵੇਖੋ ਕਿਵੇਂ ਮਿੰਟਾਂ 'ਚ ਅੱਗ ਦਾ ਗੋਲਾ ਬਣੀ BMW
ਦੱਸ ਦੇਈਏ ਕਿ 2018 ਵਿੱਚ ਅਫਵਾਹਾਂ ਉੱਡੀਆਂ ਸਨ ਕਿ ਉਰਵਸ਼ੀ ਅਤੇ ਰਿਸ਼ਭ ਇਕ-ਦੂਜੇ ਨੂੰ ਡੇਟਿੰਗ ਕਰ ਰਹੇ ਹਨ, ਜਦੋਂ ਉਹਨਾਂ ਨੂੰ ਮੁੰਬਈ ਵਿੱਚ ਬਹੁਤ ਸਾਰੇ ਪ੍ਰਸਿੱਧ ਰੈਸਟੋਰੈਂਟਾਂ, ਪਾਰਟੀਆਂ ਅਤੇ ਇਵੈਂਟਾਂ ਵਿੱਚ ਇਕੱਠੇ ਦਾਖ਼ਲ ਹੁੰਦੇ ਅਤੇ ਬਾਹਰ ਨਿਕਲਦੇ ਦੇਖਿਆ ਗਿਆ ਸੀ। ਬਾਅਦ ਵਿੱਚ ਉਸੇ ਸਾਲ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਦੋਵਾਂ ਨੇ ਇੱਕ-ਦੂਜੇ ਨੂੰ ਵਟਸਐਪ 'ਤੇ ਬਲਾਕ ਕਰ ਦਿੱਤਾ ਹੈ। 2019 ਵਿੱਚ, ਰਿਸ਼ਭ ਨੇ ਇਨ੍ਹਾਂ ਅਫਵਾਹਾਂ ਨੂੰ ਖਾਰਜ ਕੀਤਾ ਅਤੇ ਗਰਲਫ੍ਰੈਂਡ ਈਸ਼ਾ ਨੇਗੀ ਨਾਲ ਆਪਣੇ ਰਿਸ਼ਤੇ ਦਾ ਐਲਾਨ ਕੀਤਾ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਈਸ਼ਾ ਨਾਲ ਤਸਵੀਰ ਸਾਂਝੀ ਕੀਤੀ ਅਤੇ ਉਸ ਲਈ ਸੰਦੇਸ਼ ਲਿਖਿਆ, "ਬਸ ਤੁਹਾਨੂੰ ਖੁਸ਼ ਕਰਨਾ ਚਾਹੁੰਦਾ ਹਾਂ ਕਿਉਂਕਿ ਤੁਸੀਂ ਹੀ ਹੋ ਜਿਸ ਕਾਰਨ ਮੈਂ ਬਹੁਤ ਖੁਸ਼ ਹਾਂ।"
ਇਹ ਵੀ ਪੜ੍ਹੋ: ਹਾਦਸੇ 'ਚ ਜ਼ਖ਼ਮੀ ਹੋਏ ਕ੍ਰਿਕਟਰ ਰਿਸ਼ਭ ਪੰਤ, ਖੇਡ ਜਗਤ ਨੇ ਕੀਤੀ ਜਲਦ ਠੀਕ ਹੋਣ ਦੀ ਕਾਮਨਾ
ਦੱਸ ਦੇਈਏ ਕਿ ਭਾਰਤ ਦੇ ਸਟਾਰ ਕ੍ਰਿਕਟਰ ਰਿਸ਼ਭ ਪੰਤ ਦੀ BMW ਕਾਰ ਸ਼ੁੱਕਰਵਾਰ ਤੜਕੇ ਦਿੱਲੀ-ਦੇਹਰਾਦੂਨ ਹਾਈਵੇਅ 'ਤੇ ਸੜਕ ਦੇ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਉਨ੍ਹਾਂ ਨੂੰ ਕਈ ਸੱਟਾਂ ਲੱਗੀਆਂ। 25 ਸਾਲਾ ਪੰਤ ਆਪਣੇ ਘਰ ਰੁੜਕੀ ਜਾ ਰਹੇ ਸਨ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੇ ਸਿਰ, ਪਿੱਠ ਅਤੇ ਪੈਰਾਂ 'ਤੇ ਸੱਟਾਂ ਲੱਗੀਆਂ ਹਨ। ਹਰਿਦੁਆਰ ਦੇ ਐੱਸ.ਐੱਸ.ਪੀ. ਅਜੈ ਸਿੰਘ ਨੇ ਕਿਹਾ, “ਹਰਿਦੁਆਰ ਜ਼ਿਲ੍ਹੇ ਦੇ ਮੰਗਲੌਰ ਵਿੱਚ ਪੰਤ ਹਾਦਸੇ ਦਾ ਸ਼ਿਕਾਰ ਹੋ ਗਏ। ਸਵੇਰੇ 5.30 ਵਜੇ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ। ਉਨ੍ਹਾਂ ਨੂੰ ਰੁੜਕੀ ਦੇ ਸਕਸ਼ਮ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਦੇਹਰਾਦੂਨ ਦੇ ਮੈਕਸ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ।"
ਇਹ ਵੀ ਪੜ੍ਹੋ: ਭਾਰਤੀ ਕ੍ਰਿਕਟਰ ਰਿਸ਼ਭ ਪੰਤ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ ਨੂੰ ਲੱਗੀ ਅੱਗ, ਹਾਲਤ ਗੰਭੀਰ