ਚਮੋਲੀ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਅੱਗੇ ਆਏ ਰਿਸ਼ਭ ਪੰਤ, ਕੀਤਾ ਮੈਚ ਫ਼ੀਸ ਦੇਣ ਦਾ ਐਲਾਨ
Monday, Feb 08, 2021 - 09:49 AM (IST)
ਸਪੋਰਟਸ ਡੈਸਕ : ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿਚ ਐਤਵਾਰ ਨੂੰ ਗਲੇਸ਼ੀਅਰ ਦਾ ਇਕ ਹਿੱਸਾ ਟੁੱਟ ਕੇ ਰਿਸ਼ੀ ਗੰਗਾ ਨਦੀ ਵਿਚ ਡਿੱਗ ਜਾਣ ਕਾਰਨ ਭਿਆਨਕ ਹੜ੍ਹ ਆ ਗਿਆ, ਜਿਸ ਨਾਲ ਕਈ ਲੋਕ ਰੁੜ ਗਏ। ਬਚਾਅ ਟੀਮ ਨੂੰ ਹੁਣ ਤੱਕ 153 ਲੋਕਾਂ ਵਿਚੋਂ 10 ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਸ ਆਫ਼ਤ ਨਾਲ ਰਿਸ਼ੀ ਗੰਗਾ ਪਾਵਰ ਪ੍ਰੋਜੈਕਟ ਅਤੇ ਐਨ.ਟੀ.ਪੀ.ਸੀ. ਪ੍ਰੋਜੈਕਟ ਨੂੰ ਵੱਡਾ ਨੁਕਸਾਨ ਹੋਇਆ ਹੈ। ਇਸ ਪੂਰੀ ਘਟਨਾ ਨਾਲ ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਰਿਸ਼ਭ ਪੰਤ ਬਹੁਤ ਦੁਖੀ ਹਨ। ਉਨ੍ਹਾਂ ਨੇ ਹੁਣ ਇਸ ਦੁਖ ਦੀ ਘੜੀ ਵਿਚ ਪੀੜਤ ਲੋਕਾਂ ਦੀ ਮਦਦ ਲਈ ਹੱਥ ਅੱਗੇ ਵਧਾਇਆ ਹੈ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ : ਰਿਹਾਨਾ ਦੇ ਸਮਰਥਨ ’ਚ ਆਏ ਕ੍ਰਿਕਟਰ ਇਰਫਾਨ ਪਠਾਨ, ਯਾਦ ਦਿਵਾਇਆ ਇਹ ਕਿੱਸਾ
ਪੰਤ ਨੇ ਐਤਵਾਰ ਦੇਰ ਸ਼ਾਮ ਇਸ ਨੂੰ ਲੈ ਕੇ ਇਕ ਟਵੀਟ ਕਰਦੇ ਹੋਏ ਲਿਖਿਆ, ‘ਉਤਰਾਖੰਡ ਵਿਚ ਲੋਕਾਂ ਦੀ ਜਾਨ ਜਾਣ ਨਾਲ ਬੇਹੱਦ ਦੁਖੀ ਹਾਂ। ਮੈਂ ਆਪਣੀ ਮੈਚ ਫ਼ੀਸ ਨੂੰ ਬਚਾਅ ਕੰਮ ਵਿਚ ਦੇਣ ਦਾ ਐਲਾਨ ਕਰਦਾ ਹਾਂ ਅਤੇ ਲੋਕਾਂ ਨੂੰ ਵੀ ਇਹ ਅਪੀਲ ਕਰਦਾ ਹਾਂ ਕਿ ਉਹ ਵੀ ਦੁੱਖ ਦੀ ਇਸ ਘੜੀ ਵਿਚ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਣ।’
ਤੁਹਾਨੂੰ ਦੱਸ ਦੇਈਏ ਕਿ ਪੰਤ ਦਾ ਜਨਮ ਹਰਿਦੁਆਰ ਵਿਚ ਹੀ ਹੋਇਆ ਹੈ ਅਤੇ ਉਹ ਉਤਰਾਖੰਡ ਦੇ ਹੀ ਰਹਿਣ ਵਾਲੇ ਹਨ। ਪੰਤ ਨੇ ਐਤਵਾਰ ਨੂੰ ਮੁਸ਼ਕਲ ਹਾਲਾਤਾਂ ਵਿਚ ਟੀਮ ਲ ਈ 88 ਗੇਂਦਾਂ ਵਿਚ 91 ਦੋੜਾਂ ਦੀ ਧਮਾਕੇਦਾਰ ਪਾਰੀ ਖੇਡੀ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ’ਤੇ ਸਲਮਾਨ ਖਾਨ ਨੇ ਤੋੜੀ ਚੁੱਪੀ, ਕਿਹਾ- ਜੋ ਸਹੀ ਹੈ ਉਹੀ ਹੋਣਾ ਚਾਹੀਦਾ ਹੈ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।