ਮੀਡੀਆ ਦੇ ''ਸੂਤਰਾਂ'' ''ਤੇ ਭੜਕਿਆ ਦਿੱਗਜ ਭਾਰਤੀ ਕ੍ਰਿਕਟਰ, ਆਖ਼ ਦਿੱਤੀ ਇਹ ਗੱਲ
Thursday, Jan 16, 2025 - 12:33 PM (IST)
ਸਪੋਰਟਸ ਡੈਸਕ- ਭਾਰਤੀ ਟੀਮ ਨੂੰ ਅਗਲੇ ਮਹੀਨੇ ਪਾਕਿਸਤਾਨ ਦੀ ਮੇਜ਼ਬਾਨੀ 'ਚ ਹੋਣ ਵਾਲੀ ਆਈਸੀਸੀ ਚੈਂਪੀਅਨਜ਼ ਟਰਾਫੀ ਖੇਡਣੀ ਹੈ। ਪਰ ਇਸ ਤੋਂ ਪਹਿਲਾਂ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੁਰਖੀਆਂ 'ਚ ਹੈ। ਹਾਲ ਹੀ 'ਚ ਖ਼ਬਰ ਆਈ ਸੀ ਕਿ ਆਸਟ੍ਰੇਲੀਆ ਦੇ ਖਿਲਾਫ ਸਿਡਨੀ ਟੈਸਟ 'ਚ ਸੱਟ ਦਾ ਸ਼ਿਕਾਰ ਹੋਏ ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਹੁਣ ਚੈਂਪੀਅਨਜ਼ ਟਰਾਫੀ ਤੋਂ ਪੂਰੀ ਤਰ੍ਹਾਂ ਬਾਹਰ ਹੋ ਸਕਦੇ ਹਨ।
ਇਹ ਵੀ ਪੜ੍ਹੋ : ਸ਼ੁਭਮਨ ਗਿੱਲ ਨੇ ਖਰੀਦਿਆ ਨਵਾਂ ਘਰ, ਕਰੋੜਾਂ 'ਚ ਹੈ ਕੀਮਤ, ਇੰਝ ਮਨਾਈ ਲੋਹੜੀ
ਇਹ ਖੁਲਾਸਾ ਇਕ ਮੀਡੀਆ ਰਿਪੋਰਟ 'ਚ ਹੋਇਆ ਸੀ ਜਿਸ 'ਚ ਕਿਹਾ ਗਿਆ ਸੀ ਕਿ ਬੁਮਰਾਹ ਨੂੰ ਅਗਲੇ ਹਫਤੇ ਬੈਂਗਲੁਰੂ ਦੇ ਸੈਂਟ ਆਫ ਐਕਸੀਲੈਂਸ ਭੇਜਿਆ ਜਾ ਸਕਦਾ ਹੈ। ਇਸ ਦੀ ਤਾਰੀਖ ਤੈਅ ਨਹੀਂ ਹੈ। ਡਾਕਟਰਾਂ ਨੇ ਬੁਮਰਾਹ ਨੂੰ ਰਿਕਵਰੀ ਲਈ ਘਰ 'ਤੇ ਹੀ ਬੈੱਡ ਰੈਸਟ ਲਈ ਕਿਹਾ ਹੈ। ਜਦੋਂ ਉਨ੍ਹਾਂ ਦੀ ਲੋਅਰ ਬੈਕ ਦੀ ਸੋਜ ਘੱਟ ਹੋਵੇਗੀ ਉਦੋਂ ਫੈਸਲਾ ਹੋਵੇਗਾ ਕਿ ਉਨ੍ਹਾਂ ਦਾ ਇਲਾਜ ਕਿਵੇਂ ਕਰਨਾ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਖੇਡੇਗਾ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਬਾਹਰ
ਜ਼ਿਕਰਯੋਗ ਹੈ ਕਿ ਇਸ ਸੱਟ ਦੀ ਖ਼ਬਰ 'ਤੇ ਖੁਦ ਬੁਮਰਾਹ ਨੇ ਸੋਸ਼ਲ ਮੀਡੀਆ ਦੇ ਜ਼ਰੀਏ ਰਿਐਕਸ਼ਨ ਦਿੱਤਾ ਹੈ। ਉਨ੍ਹਾਂ ਨੇ ਇਸ ਨੂੰ ਪੂਰੀ ਤਰ੍ਹਾਂ ਨਾਲ ਫਰਜ਼ੀ ਦਸਦੇ ਹੋਏ ਇਕ ਲਾਈਨ 'ਚ ਸਾਰਿਆਂ ਨੂੰ ਹਿਦਾਇਤ ਵੀ ਦੇ ਦਿੱਤੀ। 31 ਸਾਲ ਦੇ ਤੇਜ਼ ਗੇਂਦਬਾਜ਼ ਬੁਮਰਾਹ ਨੇ ਲਿਖਿਆ- ਮੈਂ ਜਾਣਦਾ ਹਾਂ ਕਿ ਫਰਜ਼ੀ ਖ਼ਬਰਾਂ ਫੈਲਾਉਣਾ ਆਸਾਨ ਹੈ ਪਰ ਇਹ ਗੈਰ ਭਰੋਸੇਯੋਗ ਸੂਤਰਾਂ ਤੋਂ ਹੈ।
ਇਹ ਵੀ ਪੜ੍ਹੋ : ਧੋਨੀ ਨਹੀਂ ਸਗੋਂ ਇਸ ਖਿਡਾਰੀ ਨੇ ਖ਼ਤਮ ਕੀਤਾ ਯੁਵਰਾਜ ਸਿੰਘ ਦਾ ਕਰੀਅਰ! ਹੋ ਗਿਆ ਵੱਡਾ ਖ਼ੁਲਾਸਾ
ਜ਼ਿਕਰਯੋਗ ਹੈ ਕਿ ਚੈਂਪੀਅਨਜ਼ ਟਰਾਫੀ 19 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਭਾਰਤੀ ਟੀਮ ਆਪਣੇ ਸਾਰੇ ਮੈਚ ਦੁਬਈ 'ਚ ਖੇਡੇਗੀ। ਟੀਮ ਦਾ ਪਹਿਲਾ ਮੁਕਾਬਲਾ 20 ਫਰਵਰੀ ਨੂੰ ਬੰਗਲਾਦੇਸ਼ ਨਾਲ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8