ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਟੋਕੀਓ ਪੈਰਾਲੰਪਿਕ ਖਿਡਾਰੀਆਂ ਨੂੰ ਕੀਤਾ ਸਨਮਾਨਿਤ

09/19/2021 9:53:51 PM

ਗੁਰੂਗ੍ਰਾਮ- ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਇੱਥੇ ਐਤਵਾਰ ਨੂੰ ਇਤਿਹਾਸ ਰਚਣ ਵਾਲੇ ਪੈਰਾਲੰਪਿਕ ਖਿਡਾਰੀਆਂ ਨੂੰ ਸਨਮਾਨਿਤ ਕੀਤਾ, ਜਿਸ 'ਚ ਹਰਿਆਣਾ ਸਰਕਾਰ ਨੇ ਤਮਗਾ ਜੇਤੂਆਂ ਨੂੰ ਨਕਦ ਪੁਰਸਕਾਰ ਦਿੱਤੇ। ਸਰਕਾਰੀ ਨੌਕਰੀ ਦੇ ਨਾਲ ਸੋਨ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 6 ਕਰੋੜ ਰੁਪਏ, ਚਾਂਦੀ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ ਚਾਰ ਕਰੋੜ ਰੁਪਏ ਅਤੇ ਕਾਂਸੀ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 2.5 ਕਰੋੜ ਰੁਪਏ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ।

ਇਹ ਖ਼ਬਰ ਪੜ੍ਹੋ- ਬੁਮਰਾਹ ਨੇ ਬਣਾਇਆ ਰਿਕਾਰਡ, ਮੁੰਬਈ ਇੰਡੀਅਨਜ਼ ਨੇ ਦਿੱਤਾ ਸ਼ਾਨਦਾਰ ਤੋਹਫਾ

PunjabKesari
ਨਾਇਡੂ ਨੇ ਕਿਹਾ ਕਿ ਮੇਰੇ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਮੈਨੂੰ ਟੋਕੀਓ ਪੈਰਾਲੰਪਿਕ 2020 ਦੇ ਜੇਤੂਆਂ ਨੂੰ ਸਨਮਾਨਿਤ ਕਰਨ ਦਾ ਮੌਕਾ ਮਿਲਿਆ। ਖਿਡਾਰੀਆਂ ਨੇ ਇਤਿਹਾਸ ਰਚਿਆ ਅਤੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਚ ਉਨ੍ਹਾਂ ਦੇ ਅਪਾਰ ਯੋਗਦਾਨ ਦੇ ਲਈ ਪੂਰਾ ਦੇਸ਼ ਉਨ੍ਹਾਂ ਨੂੰ ਸਲਾਮ ਕਰਦਾ ਹੈ। ਖਿਡਾਰੀਆਂ ਨੂੰ ਸਨਮਾਨਿਤ ਕਰਕੇ ਮੈਂ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ। ਭਾਰਤੀ ਪੈਰਾ ਖਿਡਾਰੀਆਂ ਨੇ ਟੋਕੀਓ ਵਿਚ ਪੰਜ ਸੋਨ, ਅੱਠ ਚਾਂਦੀ ਅਤੇ 6 ਕਾਂਸੀ ਤਮਗਿਆਂ ਸਮੇਤ ਕੁੱਲ 19 ਤਮਗੇ ਜਿੱਤੇ। ਇਹ ਦੇਸ਼ ਦਾ ਪੈਰਾਲੰਪਿਕ ਵਿਚ ਸਰਵਸ੍ਰੇਸ਼ਠ ਪ੍ਰਦਰਸ਼ਨ ਸੀ, ਜਿਸ ਨਾਲ ਸੂਚੀ ਵਿਚ ਦੇਸ਼ 24ਵੇਂ ਸਥਾਨ 'ਤੇ ਰਿਹਾ।

ਇਹ ਖ਼ਬਰ ਪੜ੍ਹੋ- ਆਸਟਰੇਲੀਆਈ ਤੇਜ਼ ਗੇਂਦਬਾਜ਼ ਸਟੇਲਾ ਨੂੰ ਭਾਰਤ ਵਿਰੁੱਧ ਵਨ ਡੇ 'ਚ ਡੈਬਿਊ ਦੀ ਉਮੀਦ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News