ਏਸ਼ੀਆਡ ''ਚ ਸੋਨ ਤਮਗਾ ਜਿੱਤਣ ਵਾਲੀ ਪਹਿਲੀ ਮਹਿਲਾ ਪਹਿਲਵਾਨ ਬਣੀ ਵਿਨੇਸ਼

Tuesday, Aug 21, 2018 - 02:30 AM (IST)

ਏਸ਼ੀਆਡ ''ਚ ਸੋਨ ਤਮਗਾ ਜਿੱਤਣ ਵਾਲੀ ਪਹਿਲੀ ਮਹਿਲਾ ਪਹਿਲਵਾਨ ਬਣੀ ਵਿਨੇਸ਼

ਜਕਾਰਤਾ - ਰਾਸ਼ਟਰ ਮੰਡਲ ਖੇਡਾਂ ਦੀ ਸੋਨ ਤਮਗਾ ਜੇਤੂ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 18ਵੀਆਂ ਏਸ਼ੀਆਈ ਖੇਡਾਂ ਦੇ ਕੁਸ਼ਤੀ ਮੁਕਾਬਲੇ ਵਿਚ 50 ਕਿਲੋਗ੍ਰਾਮ ਵਰਗ ਵਿਚ ਸੋਨ ਤਮਗਾ ਜਿੱਤ ਕੇ ਨਵਾਂ ਇਤਿਹਾਸ ਰਚ ਦਿੱਤਾ ਹੈ।
ਵਿਨੇਸ਼ ਇਸ ਦੇ ਨਾਲ ਹੀ ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣ ਗਈ। ਵਿਨੇਸ਼ ਨੇ 50 ਕਿਲੋਗ੍ਰਾਮ ਦੇ ਫਾਈਨਲ ਵਿਚ ਜਾਪਾਨ ਦੀ ਈਰੀ ਯੂਕੀ ਨੂੰ 6-2 ਨਾਲ ਹਰਾਇਆ।


Related News