ਵਿਰਾਟ ਕੋਹਲੀ ਤੇ ਹਰਭਜਨ ਸਿੰਘ ਨੇ ਗਾਇਆ ਗੁਰਦਾਸ ਮਾਨ ਦਾ ਪ੍ਰਸਿੱਧ ਗੀਤ, ਵੇਖੋ ਵੀਡੀਓ
Sunday, Sep 15, 2024 - 12:13 PM (IST)

ਮੁੰਬਈ (ਬਿਊਰੋ) - ਵਿਰਾਟ ਕੋਹਲੀ ਤੇ ਹਰਭਜਨ ਸਿੰਘ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਦੋਵੇਂ ਕ੍ਰਿਕੇਟਰ ਪ੍ਰਸਿੱਧ ਗਾਇਕ ਗੁਰਦਾਸ ਮਾਨ ਦਾ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਵੀ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਬਾਲੀਵੁੱਡ ਦੇ ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਵੀ ਦਿਖਾਈ ਦੇ ਰਹੇ ਹਨ। ਦੋਵਾਂ ਨੇ ਗੁਰਦਾਸ ਮਾਨ ਦੇ ਗੀਤ ਨੂੰ ਬੜੀ ਹੀ ਖੂਬਸੂਰਤੀ ਨਾਲ ਗਾਇਆ ਹੈ ਅਤੇ ਸਭ ਦੋਵਾਂ ਦੀ ਗਾਇਕੀ ਦੇ ਕਾਇਲ ਹੋ ਗਏ।
ਗੀਤਾ ਬਸਰਾ ਵੀ ਹਰਭਜਨ ਸਿੰਘ ਦੇ ਵੱਲੋਂ ਗਾਇਆ ਗੀਤ ਸੁਣ ਕੇ ਹੈਰਾਨ ਰਹਿ ਗਏ ਅਤੇ ਖੁਸ਼ ਹੁੰਦੇ ਹੋਏ ਨਜ਼ਰ ਆਏ। ਦੱਸ ਦਈਏ ਕਿ ਗੀਤਾ ਬਸਰਾ ਅਤੇ ਹਰਭਜਨ ਸਿੰਘ ਇੱਕ ਸ਼ੋਅ ਦੇ ਸ਼ੂਟ ਦੌਰਾਨ ਮਿਲੇ ਸਨ, ਜਿਸ ਤੋਂ ਬਾਅਦ ਹਰਭਜਨ ਸਿੰਘ ਨੂੰ ਗੀਤਾ ਬਸਰਾ ਦਾ ਨੰਬਰ ਲੈਣ ਲਈ ਕਾਫੀ ਮਸ਼ੱਕਤ ਕਰਨੀ ਪਈ ਸੀ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦੇ ਨਾਂ ਇਕ ਹੋਰ ਰਿਕਾਰਡ, ਹਰ ਪਾਸੇ ਛਾਇਆ 'ਮੂਸਾ ਜੱਟ'
ਗੀਤਾ ਬਸਰਾ ਨੂੰ ਵੇਖਦਿਆਂ ਹੀ ਹਰਭਜਨ ਸਿੰਘ ਉਸ 'ਤੇ ਦਿਲ ਹਾਰ ਬੈਠੇ ਸਨ। ਦੋਵਾਂ ਦੇ ਵਿਆਹ ਨੂੰ ਕਈ ਸਾਲ ਹੋ ਚੁੱਕੇ ਹਨ ਅਤੇ ਦੋਵਾਂ ਦੇ ਦੋ ਬੱਚੇ ਹਨ। ਜਦੋਂ ਕਿ ਹਰਭਜਨ ਦੇ ਦੋਸਤ ਵਿਰਾਟ ਕੋਹਲੀ ਦੇ ਵੀ ਦੋ ਬੱਚੇ ਹਨ। ਕੋਹਲੀ ਦੇ ਘਰ ਕੁਝ ਸਮਾਂ ਪਹਿਲਾਂ ਹੀ ਇੱਕ ਪੁੱਤਰ ਦਾ ਜਨਮ ਹੋਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
Related News
ਆਬਕਾਰੀ ਨੀਤੀ ਨੇ ਭਰਿਆ ਖਜ਼ਾਨਾ ਤੇ ਰਜਿਸਟ੍ਰੀਆਂ ਬਾਰੇ ਵੱਡਾ ਕਦਮ ਚੁੱਕਣ ਜਾ ਰਹੀ ਮਾਨ ਸਰਕਾਰ, ਅੱਜ ਦੀਆਂ ਟੌਪ-10 ਖਬਰਾਂ
