ਵਿਰਾਟ ਸਾਨੂੰ ਪ੍ਰਯੋਗ ਕਰਨ ਦੀ ਇਜਾਜ਼ਤ ਦਿੰਦੇ ਹਨ : ਅਕਸ਼ਰ ਪਟੇਲ

11/04/2017 3:11:40 AM

ਨਵੀਂ ਦਿੱਲੀ— ਭਾਰਤੀ ਲੈਫਟ ਆਰਮ ਸਪਿਨਰ ਅਕਸ਼ਰ ਪਟੇਲ ਨੇ ਕਿਹਾ ਹੈ ਕਿ ਵਿਰਾਟ ਕੋਹਲੀ ਗੇਂਦਬਾਜ਼ਾਂ ਨੂੰ ਜ਼ਿਆਦਾ ਪ੍ਰਯੋਗ ਕਰਨ ਦੀ ਇਜਾਜ਼ਤ ਦਿੰਦੇ ਹਨ, ਜਿਸ ਨਾਲ ਉਨ੍ਹਾਂ 'ਚ ਆਤਮ-ਵਿਸ਼ਵਾਸ ਵਧਦਾ ਹੈ। 
ਪਟੇਲ ਨੇ ਬੁੱਧਵਾਰ ਦਿੱਲੀ 'ਚ ਨਿਊਜ਼ੀਲੈਂਡ ਖਿਲਾਫ ਪਹਿਲੇ ਟੀ-20 ਮੁਕਾਬਲੇ 'ਚ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 4 ਓਵਰਾਂ 'ਚ 20 ਦੌੜਾਂ 'ਤੇ 2 ਵਿਕਟਾਂ ਲਈਆਂ ਸਨ।  ਪਟੇਲ ਨੇ ਦੂਜੇ ਟੀ-20 ਮੁਕਾਬਲੇ ਦੀ ਪੂਰਬਲੀ ਸ਼ਾਮ ਨੂੰ ਕਿਹਾ ਕਿ ਜਦੋਂ ਤੁਸੀਂ ਚੰਗਾ ਪ੍ਰਦਰਸ਼ਨ ਕਰਦੇ ਹੋ ਤਾਂ ਕਪਤਾਨ ਤੁਹਾਡਾ ਸਮਰਥਨ ਕਰਦਾ ਹੈ। ਮੈਂ ਦੂਜੇ ਵਨ ਡੇ ਤੋਂ ਹੀ ਲਗਾਤਾਰ ਖੇਡਦਾ ਆ ਰਿਹਾ ਹਾਂ ਅਤੇ ਜਿਸ ਤਰ੍ਹਾਂ ਦੀ ਗੇਂਦਬਾਜ਼ੀ ਕਰਨਾ ਚਾਹੁੰਦਾ ਹਾਂ, ਉਹ ਸਾਨੂੰ ਉਸੇ ਤਰ੍ਹਾਂ ਦੀ ਗੇਂਦਬਾਜ਼ੀ ਕਰਨ ਦਿੰਦੇ ਹਨ।


Related News