...ਤਾਂ ਕੀ ਰੱਖ ਲਿਆ ਵਿਰਾਟ ਤੇ ਅਨੁਸ਼ਕਾ ਨੇ ਆਪਣੀ ਧੀ ਦਾ ਇਹ ਨਾਂ, ਸੋਸ਼ਲ ਮੀਡੀਆ ’ਤੇ ਚਰਚਾ ਹੋਈ ਤੇਜ਼

1/12/2021 2:36:44 PM

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਨੇ ਸੋਮਵਾਰ ਦੁਪਹਿਰ ਨੂੰ ਬੇਟੀ ਨੂੰ ਜਨਮ ਦਿੱਤਾ ਸੀ। ਇਸ ਗੱਲ ਦੀ ਜਾਣਕਾਰੀ ਖੁਦ ਵਿਰਾਟ ਕੋਹਲੀ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ ਰਾਹੀਂ ਦਿੱਤੀ ਹੈ। ਉਨ੍ਹਾਂ ਨੇ ਇਕ ਖ਼ਾਸ ਪੋਸਟ ਸਾਂਝੀ ਕੀਤੀ ਸੀ, ਜਿਸ ਤੋਂ ਬਾਅਦ ਪ੍ਰਸ਼ੰਸਕਾਂ ਤੇ ਕਈ ਬਾਲੀਵੁੱਡ ਸਿਤਾਰਿਆਂ ਦੀ ਵਧਾਈ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।

ਫ਼ਿਲਮੀ ਸਿਤਾਰਿਆਂ ਤੋਂ ਇਲਾਵਾ ਖੇਡ ਜਗਤ ਦੀਆਂ ਹਸਤੀਆਂ ਵੀ ਵਿਰਾਟ ਤੇ ਅਨੁਸ਼ਕਾ ਨੂੰ ਮਾਤਾ-ਪਿਤਾ ਬਣਨ ’ਤੇ ਵਧਾਈ ਦੇ ਰਹੇ ਹਨ। ਵਿਰਾਟ ਤੇ ਅਨੁਸ਼ਕਾ ਦੇ ਕਈ ਪ੍ਰਸ਼ੰਸਕ ਉਨ੍ਹਾਂ ਨੂੰ ਬੇਟੀ ਦਾ ਨਾਂ ਵੀ ਸੁਝਾਅ ਰਹੇ ਹਨ। ਖ਼ਬਰਾਂ ਦੀ ਮੰਨੀਏ ਤਾਂ ਵਿਰਾਟ-ਅਨੁਸ਼ਕਾ ਨੇ ਆਪਣੀ ਬੇਟੀ ਦਾ ਨਾਂ ‘ਅਨਵੀ’ (Anvi) ਰੱਖਿਆ ਹੈ।

 
 
 
 
 
 
 
 
 
 
 
 
 
 
 
 

A post shared by Virat Kohli (@virat.kohli)

ਪੀਪਿੰਗਮੂਨ ਦੀ ਰਿਪੋਰਟ ਮੁਤਾਬਕ ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਨੇ ਆਪਣੀ ਬੇਟੀ ਦਾ ਨਾਂ ‘ਅਨਵੀ’ ਰੱਖਿਆ ਹੈ। ਜ਼ਿਕਰਯੋਗ ਹੈ ਕਿ ਇਹ ਨਾਂ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਦੋਵਾਂ ਦੇ ਨਾਮਾਂ ਨੂੰ ਮਿਲਾ ਕੇ ਬਣਾਇਆ ਗਿਆ ਹੈ। ਦੱਸਣਯੋਗ ਹੈ ਕਿ ‘ਅਨਵੀ’ ਦਾ ਮਤਲਬ ਅੰਧਕਾਰ ਨੂੰ ਮਿਟਾਉਣ ਵਾਲੀ ਹੁੰਦਾ ਹੈ। ਉਥੇ ਹੀ ਸਨਾਤਨ ਧਰਮ ’ਚ ਦੇਵੀ ਲਕਸ਼ਮੀ ਨੂੰ ਵੀ ‘ਅਨਵੀ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ ਤੇ ਦੇਸ਼ ’ਚ ਕੁਝ ਇਲਾਕਿਆਂ ’ਚ ਅਨਵੀ ਦੇਵੀ ਨੂੰ ਜੰਗਲ ਦੀ ਦੇਵੀ ਦੇ ਰੂਪ ’ਚ ਵੀ ਜਾਣਿਆ ਜਾਂਦਾ ਹੈ।

 
 
 
 
 
 
 
 
 
 
 
 
 
 
 
 

A post shared by Vikas Kohli (@vk0681)

ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ’ਤੇ ਇਕ ਤਸਵੀਰ ਵੀ ਵਾਇਰਲ ਹੋ ਰਹੀ ਹੈ, ਜੋ ਵਿਰਾਟ-ਅਨੁਸ਼ਕਾ ਦੀ ਬੇਟੀ ਦੀ ਦੱਸੀ ਜਾ ਰਹੀ ਹੈ। ਇਹ ਤਸਵੀਰ ਸੋਮਵਾਰ ਸ਼ਾਮ ਨੂੰ ਵਿਰਾਟ ਕੋਹਲੀ ਦੇ ਭਰਾ ਵਿਕਾਸ ਕੋਹਲੀ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਸੀ। ਹਾਲਾਂਕਿ ਬਾਅਦ ’ਚ ਉਨ੍ਹਾਂ ਕਿਹਾ ਕਿ ਇਹ ਬੇਟੀ ਦੀ ਅਸਲ ਤਸਵੀਰ ਨਹੀਂ ਹੈ, ਸਗੋਂ ਇੰਟਰਨੈੱਟ ਤੋਂ ਲਈ ਗਈ ਹੈ।

 
 
 
 
 
 
 
 
 
 
 
 
 
 
 
 

A post shared by Vikas Kohli (@vk0681)

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।


Rahul Singh

Content Editor Rahul Singh