ਵਿਰਾਟ ਕੋਹਲੀ ਦੇ ਘਰ ਆਈਆਂ ਖ਼ੁਸ਼ੀਆਂ, ਅਨੁਸ਼ਕਾ ਨੇ ਦਿੱਤਾ ਧੀ ਨੂੰ ਜਨਮ
Monday, Jan 11, 2021 - 04:52 PM (IST)

ਸਪੋਰਟਸ ਡੈਸਕ : ਬਾਲੀਵੁੱਡ ਇੰਡਸਟਰੀ ਅਤੇ ਖੇਡ ਜਗਤ ਦੀ ਸਭ ਤੋਂ ਮਸ਼ਹੂਰ ਜੋੜੀ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਮਾਤਾ-ਪਿਤਾ ਬਣ ਗਏ ਹਨ। ਅਨੁਸ਼ਕਾ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਅੱਜ ਦੁਪਹਿਰ ਨੂੰ ਧੀ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਖ਼ੁਦ ਵਿਰਾਟ ਕੋਹਲੀ ਨੇ ਆਪਣੇ ਟਵਿਟਰ ਅਕਾਊਂਟ ’ਤੇ ਪੋਸਟ ਸਾਂਝੀ ਕਰਕੇ ਦਿੱਤੀ ਹੈ।
ਇਹ ਵੀ ਪੜ੍ਹੋ: ਟੈਸਟ ਕ੍ਰਿਕਟ ’ਚ 6000 ਦੌੜਾਂ ਪੂਰੀਆਂ ਕਰਣ ਵਾਲੇ 11ਵੇਂ ਭਾਰਤੀ ਬਣੇ ਪੁਜਾਰਾ
— Virat Kohli (@imVkohli) January 11, 2021
ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ, ‘ਸਾਨੂੰ ਦੋਵਾਂ ਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਅੱਜ ਦੁਪਹਿਰ ਸਾਡੇ ਇੱਥੇ ਧੀ ਨੇ ਜਨਮ ਲਿਆ ਹੈ। ਅਸੀਂ ਤੁਹਾਡੇ ਪਿਆਰ ਲਈ ਦਿਲੋਂ ਧੰਨਵਾਦੀ ਹਾਂ। ਅਨੁਸ਼ਕਾ ਅਤੇ ਸਾਡੀ ਧੀ, ਦੋਵੇਂ ਬਿਲਕੁੱਲ ਠੀਕ ਹਨ ਅਤੇ ਸਾਡੀ ਇਹ ਖ਼ੁਸ਼ਕਿਸਮਤੀ ਹੈ ਕਿ ਸਾਨੂੰ ਇਸ ਜ਼ਿੰਦਗੀ ਦਾ ਇਹ ਚੈਪਟਰ ਅਨੁਭਵ ਕਰਨ ਨੂੰ ਮਿਲਿਆ। ਅਸੀਂ ਜਾਣਦੇ ਹਾਂ ਕਿ ਤੁਸੀਂ ਇਹ ਜ਼ਰੂਰ ਸਮਝੋਗੇ ਕਿ ਇਸ ਸਮੇਂ ਸਾਨੂੰ ਥੋੜ੍ਹੀ ਜਿਹੀ ਪ੍ਰਾਈਵਸੀ ਚਾਹੀਦੀ ਹੋਵੇਗੀ। ਵਿਰਾਟ।’
ਜ਼ਿਕਰਯੋਗ ਹੈ ਕਿ ਕੋਹਲੀ ਆਸਟਰੇਲੀਆ ਦੌਰੇ ਨੂੰ ਵਿਚਾਲੇ ਛੱਡ ਕੇ ਭਾਰਤ ਪਰਤ ਆਏ ਸਨ। ਉਨ੍ਹਾਂ ਨੇ ਵਨਡੇ ਅਤੇ ਟੀ-20 ਸੀਰੀਜ਼ ਦੇ ਬਾਅਦ ਪਹਿਲੇ ਟੈਸਟ ਮੈਚ ਵਿਚ ਟੀਮ ਦੀ ਅਗਵਾਈ ਕੀਤੀ ਸੀ।
ਇਹ ਵੀ ਪੜ੍ਹੋ : ਨੰਨ੍ਹੀ ਪਰੀ ਨੂੰ ਜਨਮ ਦੇਵੇਗੀ ਅਨੁਸ਼ਕਾ, ਜੋਤਸ਼ੀ ਨੇ ਕੀਤੀ ਭਵਿੱਖਬਾਣੀ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।