ਵਿਰਾਟ-ਅਨੁਸ਼ਕਾ ਨੇ ਸਾਂਝੀ ਕੀਤੀ ਧੀ ਦੀ ਪਹਿਲੀ ਤਸਵੀਰ, ਰੱਖਿਆ ਇਹ ਨਾਮ

Monday, Feb 01, 2021 - 11:40 AM (IST)

ਵਿਰਾਟ-ਅਨੁਸ਼ਕਾ ਨੇ ਸਾਂਝੀ ਕੀਤੀ ਧੀ ਦੀ ਪਹਿਲੀ ਤਸਵੀਰ, ਰੱਖਿਆ ਇਹ ਨਾਮ

ਮੁੰਬਈ : ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਆਪਣੀ ਧੀ ਪਹਿਲੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਧੀ ਦੇ ਨਾਮ ਦਾ ਐਲਾਨ ਵੀ ਕਰ ਦਿੱਤਾ ਹੈ। ਕੋਹਲੀ ਅਤੇ ਅਨੁਸ਼ਕਾ ਨੇ ਆਪਣੀ ਧੀ ਦਾ ਨਾਮ ‘ਵਾਮਿਕਾ’ ਰੱਖਿਆ ਹੈ। ਜੋੜੇ ਨੇ ਪਿਛਲੇ ਸਾਲ ਅਗਸਤ ਮਹੀਨੇ ਵਿਚ ਜਾਣਕਾਰੀ ਦਿੰਦੀ ਸੀ ਕਿ ਉਹ ਮਾਤਾ-ਪਿਤਾ ਬਣਨ ਵਾਲੇ ਹਨ। ਉਨ੍ਹਾਂ ਦੇ ਘਰ 11 ਜਨਵਰੀ ਨੂੰ ਧੀ ਨੇ ਜਨਮ ਲਿਆ ਸੀ।

PunjabKesari

ਅਨੁਸ਼ਕਾ ਨੇ ਇੰਸਟਾਗ੍ਰਾਮ ’ਤੇ ਇਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ, ‘ਅਸੀਂ ਜ਼ਿੰਦਗੀ ਪਿਆਰ ਅਤੇ ਸ਼ੁਕਰਗੁਜ਼ਾਰੀ ਨਾਲ ਜਿਊਂਦੇ ਰਹੇ ਪਰ ਵਾਮਿਕਾ ਨੇ Îੲਸ ਛੋਟੀ ਜਿਹੀ ਜ਼ਿੰਦਗੀ ਨੂੰ ਇਕ ਨਵੇਂ ਪੱਧਰ ’ਤੇ ਪਹੁੰਚਾਇਆ।’ ਉਨ੍ਹਾਂ ਅੱਗੇ ਲਿਖਿਆ, ‘ਕਈ ਵਾਰ ਕੁੱਝ ਹੀ ਹੀ ਮਿੰਟਾਂ ’ਚ ਹੀ ਹੰਝੂ, ਹਾਸਾ, ਚਿੰਤਾ, ਖ਼ੁਸ਼ੀ ਵਰਗੀਆਂ ਭਾਵਨਾਵਾਂ ਦਾ ਅਹਿਸਾਸ ਹੋ ਜਾਂਦਾ ਹੈ...ਨੀਂਦ ਤਾਂ ਹੁਣ ਗਾਇਬ ਹੀ ਹੈ...ਪਰ ਸਾਡੇ ਦਿਲ ਖ਼ੁਸ਼ੀਆਂ ਨਾਲ ਲਬਰੇਜ ਹਨ। ਸ਼ੁੱਭਕਾਮਨਾਵਾਂ ਅਤੇ ਪ੍ਰਾਰਥਨਾਵਾਂ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ।’

 
 
 
 
 
 
 
 
 
 
 
 
 
 
 

A post shared by Virat Kohli (@virat.kohli)

ਧੀ ਦੇ ਜਨਮ ਦੇ ਬਾਅਦ ਹੀ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਨੇ ‘ਪਾਪਾਰਾਜੀ’ ਨੂੰ ਉਨ੍ਹਾਂ ਦੀ ਧੀ ਦੀ ਨਿਜਤਾ ਦਾ ਸਨਮਾਨ ਕਰਣ ਅਤੇ ਉਸ ਦੀਆਂ ਤਸਵੀਰਾਂ ਜਾਂ ਹੋਰ ਕੋਈ ਜਾਣਕਾਰੀ ਪ੍ਰਕਾਸ਼ਿਤ ਨਾ ਕਰਨ ਦੀ ਅਪੀਲ ਕੀਤੀ ਸੀ। ‘ਪਾਪਾਰਾਜੀ’ ਉਨ੍ਹਾਂ ਆਜ਼ਾਦ ਫੋਟੋਗ੍ਰਾਫਰਾਂ ਨੂੰ ਕਹਿੰਦੇ ਹਨ, ਜੋ ਖਿਡਾਰੀਆਂ, ਅਭਿਨੇਤਾਵਾਂ, ਰਾਜਨੇਤਾਵਾਂ ਅਤੇ ਹੋਰ ਪ੍ਰਸਿੱਧ ਵਿਕਤੀਆਂ ਦੀਆਂ ਤਸਵੀਰਾਂ ਲੈਂਦੇ ਹਨ। ਅਨੁਸ਼ਕਾ ਅਤੇ ਵਿਰਾਟ 11 ਦਸੰਬਰ 2017 ਨੂੰ ਇਟਲੀ ਦੇ ਇਕ ਨਿੱਜੀ ਸਮਾਰੋਹ ਵਿਚ ਵਿਆਹ ਦੇ ਬੰਧਨ ਵਿਚ ਬੱਝੇ ਸਨ।

ਇਹ ਵੀ ਪੜ੍ਹੋ: ਲੋਕਤੰਤਰ ਦਾ ਮਜ਼ਾਕ ਬਣਾਏ ਜਾਣ ਤੋਂ ਬਾਅਦ ਕਿਸਾਨ ਅੰਦੋਲਨ ਲਈ ਰਾਜਨੀਤਕ ਸਮਰਥਨ ਲਿਆ : ਰਾਕੇਸ਼ ਟਿਕੈਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News