ਸ਼ੁਭਮਨ ਗਿੱਲ ਦੀ ਬੱਲੇਬਾਜ਼ੀ ਦੇ ਫੈਨ ਹੋਏ ਵਿਰਾਟ ਕੋਹਲੀ, ਤਾਰੀਫ਼ 'ਚ ਕਹਿ ਦਿੱਤੀ ਇਹ ਵੱਡੀ ਗੱਲ

Thursday, Feb 02, 2023 - 03:55 PM (IST)

ਸਪੋਰਟਸ ਡੈਸਕ— ਭਾਰਤ ਨੇ ਬੁੱਧਵਾਰ ਨੂੰ ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ 168 ਦੌੜਾਂ ਨਾਲ ਜਿੱਤ ਲਿਆ ਅਤੇ ਇਸ ਦੇ ਨਾਲ ਹੀ ਭਾਰਤ ਨੇ ਟੀ-20 ਸੀਰੀਜ਼ ਵੀ 2-1 ਨਾਲ ਜਿੱਤ ਲਈ। ਤੀਜੇ ਟੀ-20  ਚ ਭਾਰਤ ਦੇ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ ਦਾ ਬੱਲਾ ਕਾਫੀ ਗੱਜਿਆ। ਉਸ ਨੇ 63 ਗੇਂਦਾਂ 'ਤੇ 12 ਚੌਕਿਆਂ ਅਤੇ 7 ਛੱਕਿਆਂ ਦੀ ਮਦਦ ਨਾਲ ਨਾਬਾਦ 126 ਦੌੜਾਂ ਦੀ ਤੂਫਾਨੀ ਪਾਰੀ ਖੇਡੀ।

ਸ਼ੁਭਮਨ ਗਿੱਲ ਦੇ ਟੀ-20 ਅੰਤਰਰਾਸ਼ਟਰੀ ਕਰੀਅਰ ਦਾ ਇਹ ਪਹਿਲਾ ਸੈਂਕੜਾ ਸੀ ਅਤੇ ਉਸ ਦੇ ਸੈਂਕੜੇ ਨਾਲ ਗਿੱਲ ਹੁਣ ਸੁਰੇਸ਼ ਰੈਨਾ, ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਕੇਐਲ ਰਾਹੁਲ ਤੋਂ ਬਾਅਦ ਸਾਰੇ ਫਾਰਮੈਟਾਂ ਵਿੱਚ ਸੈਂਕੜਾ ਲਗਾਉਣ ਵਾਲੇ ਪੰਜਵੇਂ ਭਾਰਤੀ ਬੱਲੇਬਾਜ਼ ਬਣ ਗਏ ਹਨ। ਇਸ ਦੇ ਨਾਲ ਹੀ ਗਿੱਲ ਨੇ ਟੀ-20 ਫਾਰਮੈਟ ਵਿੱਚ ਭਾਰਤ ਲਈ ਸਭ ਤੋਂ ਵੱਧ ਵਿਅਕਤੀਗਤ ਸਕੋਰ ਬਣਾਉਣ ਦਾ ਰਿਕਾਰਡ ਵੀ ਬਣਾ ਲਿਆ ਹੈ। ਟੀ-20 ਵਿੱਚ ਭਾਰਤ ਲਈ ਸਭ ਤੋਂ ਵੱਧ ਵਿਅਕਤੀਗਤ ਸਕੋਰ ਵਿਰਾਟ ਕੋਹਲੀ (122*) ਦੇ ਨਾਂ ਦਰਜ ਸੀ। ਹਾਲਾਂਕਿ ਗਿੱਲ ਨੇ ਹੁਣ ਆਪਣੀ ਅਜੇਤੂ 126 ਦੌੜਾਂ ਨਾਲ ਕੋਹਲੀ ਨੂੰ ਪਿੱਛੇ ਛੱਡ ਦਿੱਤਾ ਹੈ।

ਇਹ ਵੀ ਪੜ੍ਹੋ : ਭਾਰਤ ਦੇ ਅਮਨ ਨੇ ਜ਼ਗਰੇਬ ਓਪਨ ਕੁਸ਼ਤੀ ਚੈਂਪੀਅਨਸ਼ਿਪ 'ਚ ਜਿੱਤਿਆ ਕਾਂਸੀ ਦਾ ਤਮਗਾ

PunjabKesari

ਇਸ ਦੇ ਨਾਲ ਹੀ ਮੈਚ 'ਚ ਸ਼ੁਭਮਨ ਗਿੱਲ ਦੀ ਇਸ ਸ਼ਾਨਦਾਰ ਪਾਰੀ ਤੋਂ ਬਾਅਦ ਵਿਰਾਟ ਕੋਹਲੀ ਵੀ ਇਸ ਨੌਜਵਾਨ ਬੱਲੇਬਾਜ਼ ਦੀ ਤਾਰੀਫ ਕਰਨ ਤੋਂ ਖੁਦ ਨੂੰ ਨਹੀਂ ਰੋਕ ਸਕੇ। ਇੰਸਟਾਗ੍ਰਾਮ ਸਟੋਰੀ 'ਤੇ ਸ਼ੁਭਮਨ ਗਿੱਲ ਦੀ ਤਸਵੀਰ ਸ਼ੇਅਰ ਕਰਦੇ ਹੋਏ ਵਿਰਾਟ ਨੇ ਗਿੱਲ ਨੂੰ ਸਿਤਾਰਾ (ਸਟਾਰ) ਕਿਹਾ ਅਤੇ ਗਿੱਲ ਦੀ ਤਾਰੀਫ ਕਰਦੇ ਹੋਏ ਲਿਖਿਆ, "ਭਵਿੱਖ ਇੱਥੇ ਹੈ।"

ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਲਈ ਤੀਜੇ ਮੈਚ 'ਚ ਧਮਾਕੇਦਾਰ ਸੈਂਕੜੇ ਵਾਲੀ ਪਾਰੀ ਖੇਡਣ ਵਾਲੇ ਸ਼ੁਭਮਨ ਗਿੱਲ ਨੂੰ ਮੈਨ ਆਫ ਦਾ ਮੈਚ ਦਾ ਪੁਰਸਕਾਰ ਦਿੱਤਾ ਗਿਆ। ਗਿੱਲ ਨੇ ਮੈਚ ਤੋਂ ਬਾਅਦ ਕਿਹਾ, "ਜਦੋਂ ਤੁਸੀਂ ਅਭਿਆਸ ਕਰਦੇ ਹੋ ਤਾਂ ਇਹ ਚੰਗਾ ਮਹਿਸੂਸ ਹੁੰਦਾ ਹੈ ਅਤੇ ਇਸ ਦਾ ਨਤੀਜਾ ਨਿਕਲਦਾ ਹੈ। ਟੀਮ ਲਈ ਵੱਡੀਆਂ ਚੀਜ਼ਾਂ ਨੂੰ ਹੁੰਦੇ ਦੇਖਣਾ ਬਹੁਤ ਵਧੀਆ ਹੈ। ਜਦੋਂ ਤੁਸੀਂ ਆਪਣੇ ਦੇਸ਼ ਦੀ ਨੁਮਾਇੰਦਗੀ ਕਰ ਰਹੇ ਹੋ ਤਾਂ ਮੈਨੂੰ ਨਹੀਂ ਲੱਗਦਾ ਕਿ ਕੋਈ ਥਕਾਵਟ ਹੈ।" ਅਤੇ ਮੈਂ ਤਿੰਨੋਂ ਫਾਰਮੈਟਾਂ ਵਿੱਚ ਖੇਡ ਕੇ ਖੁਸ਼ ਹਾਂ।"

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News