ਧੀ ਦੇ ਜਨਮ ਤੋਂ ਬਾਅਦ ਵਿਰਾਟ ਨੇ ਹਾਸਲ ਕੀਤਾ ਇਹ ਖ਼ਾਸ ਮੁਕਾਮ, ਅਜਿਹਾ ਕਰਣ ਵਾਲੇ ਬਣੇ ਪਹਿਲੇ ਭਾਰਤੀ

Sunday, Jan 17, 2021 - 12:25 PM (IST)

ਧੀ ਦੇ ਜਨਮ ਤੋਂ ਬਾਅਦ ਵਿਰਾਟ ਨੇ ਹਾਸਲ ਕੀਤਾ ਇਹ ਖ਼ਾਸ ਮੁਕਾਮ, ਅਜਿਹਾ ਕਰਣ ਵਾਲੇ ਬਣੇ ਪਹਿਲੇ ਭਾਰਤੀ

ਨਵੀਂ ਦਿੱਲੀ : ਹਾਲ ਹੀ ਵਿਚ ਪਿਤਾ ਬਣੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਆਪਣੇ ਨਾਮ ਇਕ ਹੋਰ ਉਪਲੱਬਧੀ ਦਰਜ ਕਰਾ ਲਈ ਹੈ। ਦਰਅਸਲ ਉਨ੍ਹਾਂ ਦੀ ਧੀ ਦੇ ਜਨਮ ਦੇ ਬਾਅਦ ਤੋਂ ਵਿਰਾਟ ਕੋਹਲੀ ਦੀ ਫੈਨ ਫਾਲੋਇੰਗ ਹੋਰ ਵੱਧ ਗਈ ਹੈ। ਵਿਰਾਟ ਕੋਹਲੀ ਨੇ ਇੰਸਟਾਗ੍ਰਾਮ ’ਤੇ 90 ਮਿਲੀਅਨ ਫਾਲੋਅਰਜ਼ ਦਾ ਅੰਕੜਾ ਪਾਰ ਕਰ ਲਿਆ ਹੈ। ਕੋਹਲੀ ਦੇ ਇੰਸਟਾਗ੍ਰਾਮ ’ਤੇ 90.4 ਮਿਲੀਅਨ ਫਾਲੋਅਰਜ਼ ਹਨ ਅਤੇ ਇਸ ਦੇ ਨਾਲ ਹੀ ਕੋਹਲੀ ਇਹ ਉਪਲੱਬਧੀ ਹਾਸਲ ਕਰਨ ਵਾਲੇ ਏਸ਼ੀਆ ਦੇ ਇਕਲੌਤੇ ਭਾਰਤੀ ਬਣ ਗਏ ਹਨ।

ਇਹ ਵੀ ਪੜ੍ਹੋ: ਪਾਕਿ ’ਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਲੱਗੀ ਅੱਗ, ਪੈਟਰੋਲ ਮਿਲ ਰਿਹੈ 109.2 ਰੁਪਏ ਪ੍ਰਤੀ ਲਿਟਰ

PunjabKesari

ਦੱਸ ਦੇਈਏ ਕਿ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਨੇ 11 ਜਨਵਰੀ 2021 ਨੂੰ ਧੀ ਨੂੰ ਜਨਮ ਦਿੱਤਾ ਸੀ। ਇਸ ਦੀ ਜਾਣਕਾਰੀ ਖ਼ੁਦ ਵਿਰਾਟ ਕੋਹਲੀ ਨੇ ਆਪਣੇ ਟਵਿਟਰ ਅਕਾਊਂਟ ’ਤੇ ਪੋਸਟ ਸਾਂਝੀ ਕਰਕੇ ਦਿੱਤੀ ਸੀ। ਇਸ ਦੇ ਬਾਅਦ ਤੋਂ ਉਨ੍ਹਾਂ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ: 3 ਮਹੀਨੇ ’ਚ 20 ਫ਼ੀਸਦੀ ਮਹਿੰਗਾ ਹੋਇਆ ਅਖਬਾਰੀ ਕਾਗਜ਼, ਪ੍ਰਕਾਸ਼ਕਾਂ ਨੇ ਕਸਟਮ ਡਿਊਟੀ ਹਟਾਉਣ ਦੀ ਕੀਤੀ ਮੰਗ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News