ਲਾਈਵ ਮੈਚ ਦੌਰਾਨ ਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਨੂੰ ਕੀਤੀ ਫਲਾਇੰਗ ਕਿੱਸ (ਵੀਡੀਓ)

Monday, Apr 24, 2023 - 03:56 PM (IST)

ਲਾਈਵ ਮੈਚ ਦੌਰਾਨ ਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਨੂੰ ਕੀਤੀ ਫਲਾਇੰਗ ਕਿੱਸ (ਵੀਡੀਓ)

ਬੈਂਗਲੁਰੂ - ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਐਤਵਾਰ ਨੂੰ ਖੇਡੇ ਗਏ ਮੈਚ ਵਿਚ ਬੈਂਗਲੁਰੂ ਨੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਆਰ.ਸੀ.ਬੀ. ਨੇ ਇਸ ਮੈਚ ਵਿਚ ਰਾਜਸਥਾਨ ਰਾਇਲਜ਼ ਨੂੰ 7 ਦੌੜਾਂ ਨਾਲ ਹਰਾਇਆ ਸੀ। ਉਥੇ ਹੀ ਇਸ ਮੈਚ ਨੂੰ ਦੇਖਣ ਲਈ ਵਿਰਾਟ ਕੋਹਲੀ ਦੀ ਪਤਨੀ ਅਤੇ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਵੀ ਸਟੈਂਡ 'ਤੇ ਮੌਜੂਦ ਸੀ। ਮੈਚ ਦੌਰਾਨ ਵਿਰਾਟ ਕੋਹਲੀ ਨੇ ਰਾਜਸਥਾਨ ਦੇ ਖਿਡਾਰੀ ਜਾਇਸਵਾਲ ਕੈਚ ਫੜਨ ਤੋਂ ਬਾਅਦ ਸਟੈਂਡ 'ਚ ਖੜ੍ਹੀ ਅਨੁਸ਼ਕਾ ਸ਼ਰਮਾ ਨੂੰ ਫਲਾਇੰਗ ਕਿੱਸ ਕੀਤੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਉਥੇ ਹੀ ਅਨੁਸ਼ਕਾ ਨੂੰ ਆਪਣੇ ਪਤੀ ਦਾ ਇਹ ਅੰਦਾਜ਼ ਬਹੁਤ ਪਸੰਦ ਆਇਆ ਅਤੇ ਫਲਾਇੰਗ ਕਿੱਸ ਤੋਂ ਬਾਅਦ ਅਦਾਕਾਰਾ ਮੁਸਕਰਾਉਂਦੀ ਅਤੇ ਸ਼ਰਮਾਉਂਦੀ ਨਜ਼ਰ ਆਈ।

ਇਹ ਵੀ ਪੜ੍ਹੋ: ਪੰਜਾਬੀ ਗਾਣੇ 'ਤੇ ਡਾਂਸ ਕਰਦੇ ਨਜ਼ਰ ਆਏ ਵਿਰਾਟ-ਅਨੁਸ਼ਕਾ, ਦਰਦ ਨਾਲ ਮੂੰਹ 'ਚੋਂ ਨਿਕਲੀ 'ਆਹ' (ਵੀਡੀਓ)

 

ਦੱਸ ਦੇਈਏ ਕਿ ਇਸ ਮੈਚ 'ਚ ਵਿਰਾਟ ਕੋਹਲੀ ਇਕ ਵਾਰ ਫਿਰ ਕਪਤਾਨੀ ਕਰਦੇ ਨਜ਼ਰ ਆਏ ਸਨ। ਇਸ ਤਰ੍ਹਾਂ ਵਿਰਾਟ ਕੋਹਲੀ ਨੇ ਲਗਾਤਾਰ ਦੂਜੇ ਮੈਚ ਵਿੱਚ ਕਪਤਾਨੀ ਕੀਤੀ ਹੈ। RCB ਟੀਮ ਨੇ ਆਪਣੀ 'ਗੋ ਗ੍ਰੀਨ' ਪਹਿਲਕਦਮੀ ਦੇ ਹਿੱਸੇ ਵਜੋਂ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਹਰੇ ਰੰਗ ਦੀ ਪੋਸ਼ਾਕ ਪਾਈ ਹੋਈ ਸੀ। ਆਰ.ਸੀ.ਬੀ. ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 9 ਵਿਕਟਾਂ 'ਤੇ 189 ਦੌੜਾਂ ਬਣਾਉਣ ਤੋਂ ਬਾਅਦ ਰਾਜਸਥਾਨ ਰਾਇਲਜ਼ ਨੂੰ 6 ਵਿਕਟਾਂ 'ਤੇ 182 ਦੌੜਾਂ 'ਤੇ ਰੋਕ ਦਿੱਤਾ ਸੀ। ਰਾਜਸਥਾਨ ਲਈ ਦੇਵਦੱਤ ਪਡੀਕਲ ਨੇ ਸਭ ਤੋਂ ਵੱਧ 52 ਦੌੜਾਂ ਦਾ ਯੋਗਦਾਨ ਪਾਇਆ ਸੀ। ਆਰ.ਸੀ.ਬੀ. ਲਈ ਹਰਸ਼ਲ ਪਟੇਲ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ ਸਨ।

PunjabKesari

ਇਹ ਵੀ ਪੜ੍ਹੋ: ਅਰਸ਼ਦੀਪ ਸਿੰਘ ਨੇ ਤੋੜੇ ਸਟੰਪ ਤਾਂ ਦਿੱਲੀ ਪੁਲਸ ਨੇ ਜਾਰੀ ਕਰ ਦਿੱਤੀ ਟਰੈਫਿਕ ਐਡਵਾਈਜ਼ਰੀ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ਵਿਚ ਦਿਓ ਜਵਾਬ।

 

 


author

cherry

Content Editor

Related News