ਦਹਾਕੇ ਦੇ ਸਰਵਸ੍ਰੇਸ਼ਠ ਖਿਡਾਰੀ ਦਾ ਐਵਾਰਡ ਮਿਲਣ ’ਤੇ ਭਾਵੁਕ ਹੋਏ ਵਿਰਾਟ ਕੋਹਲੀ, ਆਖੀ ਇਹ ਗੱਲ

12/29/2020 11:22:48 AM

ਨਵੀਂ ਦਿੱਲੀ : ਆਈ.ਸੀ.ਸੀ. ਨੇ ਬੀਤੇ ਦਿਨ ਦਹਾਕੇ ਦੀ ਸਰਵਸ੍ਰੇਸ਼ਠ ਟੀ-20, ਟੈਸਟ ਅਤੇ ਵਨਡੇ ਟੀਮ ਦਾ ਐਲਾਨ ਕੀਤਾ ਸੀ। ਇਨ੍ਹਾਂ ਤਿੰਨਾਂ ਹੀ ਫਾਰਮੈਟਸ ਵਿੱਚ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਦਾ ਜਲਵਾ ਬਰਕਰਾਰ ਹੈ। ਇਸ ਦੇ ਨਾਲ ਹੀ ਕੋਹਲੀ ਨੂੰ ਆਈ.ਸੀ.ਸੀ. ਨੇ ਇਸ ਦਹਾਕੇ ਦੇ ਸਰ ਗਾਰਫੀਲਡ ਸੋਬਰਸ ਐਵਾਰਡ ਨਾਲ ਨਵਾਜਿਆ ਹੈ। ਇਹ ਐਵਾਰਡ ਹਰ ਫਾਰਮੈਟ ਵਿੱਚ ਆਪਣੀ ਛਾਪ ਛੱਡਣ ਵਾਲੇ ਦਹਾਕੇ ਦੇ ਸਭ ਤੋਂ ਸਰਵਸ੍ਰੇਸ਼ਠ ਖਿਡਾਰੀ ਨੂੰ ਦਿੱਤਾ ਜਾਂਦਾ ਹੈ। 

ਇਹ ਵੀ ਪੜ੍ਹੋ : BCCI ਨੇ ਯੁਵਰਾਜ ਸਿੰਘ ਨੂੰ ਦਿੱਤਾ ਵੱਡਾ ਝਟਕਾ, ਨਹੀਂ ਦਿੱਤੀ ਸੰਨਿਆਸ ਤੋਂ ਵਾਪਸੀ ਦੀ ਮਨਜੂਰੀ

 
 
 
 
View this post on Instagram
 
 
 
 
 
 
 
 
 
 
 

A post shared by ICC (@icc)

ਕੋਹਲੀ ਨੇ ਕੀਤਾ ਸਾਰਿਆਂ ਦਾ ਧੰਨਵਾਦ
ਕਪਤਾਨ ਕੋਹਲੀ ਨੇ ਦਹਾਕੇ ਦਾ ਸਰਵਸ੍ਰੇਸ਼ਠ ਖਿਡਾਰੀ ਚੁਣੇ ਜਾਣ ਦੇ ਬਾਅਦ ਇੱਕ ਭਾਵੁਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇਸ ਪੱਤਰ ਨੂੰ ਸੋਸ਼ਲ ਮੀਡੀਆ ਉੱਤੇ ਵੀ ਸਾਂਝਾ ਕੀਤਾ ਹੈ। ਕੋਹਲੀ ਨੇ ਇਸ ਪੱਤਰ ਵਿੱਚ ਲਿਖਿਆ ਹੈ, ‘ਮੈਂ ਆਪਣੇ ਪਰਿਵਾਰ, ਆਪਣੇ ਕੋਚ, ਆਪਣੇ ਦੋਸਤਾਂ ਅਤੇ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਣਾ ਚਾਹੁੰਦਾ ਹਾਂ ਜੋ ਹਰ ਸਥਿਤੀ ਵਿੱਚ ਮੇਰੇ ਨਾਲ ਖੜੇ੍ਹ ਰਹੇ।’ ਇਸ ਦੇ ਨਾਲ ਹੀ ਉਨ੍ਹਾਂ ਲਿਖਿਆ, ‘ਮੈਂ ਬੀ.ਸੀ.ਸੀ.ਆਈ. ਨੂੰ ਵੀ ਧੰਨਵਾਦ ਕਹਿਣਾ ਚਾਹੁੰਦਾ ਹਾਂ ਜਿਨ੍ਹਾਂ ਨੇ ਮੈਨੂੰ ਭਾਰਤ ਦੀ ਨੁਮਾਇੰਦਗੀ ਕਰਣ ਦਾ ਮੌਕਾ ਦਿੱਤਾ। 

ਇਹ ਵੀ ਪੜ੍ਹੋ : ਭਾਰਤ ਵਿਚ ਕੋਰੋਨਾ ਦੇ ਨਵੇਂ ਸਟਰੇਨ ਦੀ ਐਂਟਰੀ, UK ਤੋਂ ਪਰਤੇ 6 ਲੋਕਾਂ ਵਿਚ ਮਿਲੇ ਲੱਛਣ

ਕੋਹਲੀ ਦਾ ਭਾਵੁਕ ਪੱਤਰ
ਕਪਤਾਨ ਕੋਹਲੀ ਅੱਗੇ ਲਿਖਦੇ ਹਨ ਕਿ ਮੈਂ ਆਈ.ਸੀ.ਸੀ. ਦਾ ਵੀ ਧੰਨਵਾਦ ਕਰਣਾ ਚਾਹੁੰਦਾ ਹਾਂ, ਜਿਨ੍ਹਾਂ ਨੇ ਮੈਨੂੰ ਇਸ ਐਵਾਰਡ ਲਈ ਨਾਮਜ਼ਦ ਕੀਤਾ ਹੈ ਅਤੇ ਉਨ੍ਹਾਂ ਸਾਰਿਆਂ ਦਾ ਵੀ ਧੰਨਵਾਦ ਕਰਣਾ ਚਾਹੁੰਦਾ ਹਾਂ, ਜਿਨ੍ਹਾਂ ਨੇ ਮੇਰੇ ਲਈ ਵੋਟ ਕੀਤੀ। ਉਨ੍ਹਾਂ ਕਿਹਾ ਜੇਕਰ ਤੁਸੀਂ ਠੀਕ ਇਰਾਦੇ ਨਾਲ ਕੋਈ ਵੀ ਖੇਡ ਖੇਡਦੇ ਹੋ ਤਾਂ ਕੋਈ ਵੀ ਸੁਫ਼ਨਾ ਇੰਨਾ ਵੱਡਾ ਨਹੀਂ ਹੁੰਦਾ ਜਿਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਕਾਰਾਤਮਕ ਹੋ ਕੇ ਵਿਸ਼ਵਾਸ ਨਾਲ ਅੱਗੇ ਵੱਧਦੇ ਜਾਓ ਤੁਹਾਡੇ ਸਾਰੇ ਸੁਫ਼ਨੇ ਪੂਰੇ ਹੁੰਦੇ ਜਾਣਗੇ।’

 
 
 
 
View this post on Instagram
 
 
 
 
 
 
 
 
 
 
 

A post shared by ICC (@icc)

ਵਿਰਾਟ ਕੋਹਲੀ ਨੇ ਇਕ ਦਹਾਕੇ ਵਿਚ ਬਣਾਏ ਇਹ ਰਿਕਾਰਡ

  • ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼ - 20,396
  • ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ - 66
  • ਸਭ ਤੋਂ ਜ਼ਿਆਦਾ ਅਰਧ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ - 94
  • ਸਭ ਤੋਂ ਜ਼ਿਆਦਾ ਔਸਤ ਰੱਖਣ ਵਾਲੇ ਬੱਲੇਬਾਜ਼ - 56.97
  • 2011 ਦੇ ਵਿਸ਼ਵ ਕੱਪ ਦੇ ਜੇਤੂ ਖਿਡਾਰੀ
  • 2013 ਦੇ ਚੈਂਪੀਅਨ ਟਰਾਫੀ ਦੇ ਜੇਤੂ
  • 2018 ਆਸਟਰੇਲੀਆ ਵਿਚ ਸੀਰੀਜ਼ ਜਿੱਤਣ ਵਾਲੇ ਪਹਿਲੇ ਭਾਰਤੀ ਕਪਤਾਨ

ਇਹ ਵੀ ਪੜ੍ਹੋ : ਹਨੀਮੂਨ ਮਨਾਉਣ ਦੁਬਈ ਪੁੱਜੇ ਕ੍ਰਿਕਟਰ ਯੁਜਵੇਂਦਰ ਅਤੇ ਧਨਾਸ਼੍ਰੀ, ਤਸਵੀਰਾਂ ਕੀਤੀਆਂ ਸਾਂਝੀਆਂ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 

cherry

This news is Content Editor cherry