ਵਿਰਾਟ ਕੋਹਲੀ ਨੇ ਅਨੁਸ਼ਕਾ ਅਤੇ ਵਾਮਿਕਾ ਨਾਲ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੇ ਕੀਤੀ ਇਹ ਮੰਗ

Wednesday, Oct 20, 2021 - 02:57 PM (IST)

ਵਿਰਾਟ ਕੋਹਲੀ ਨੇ ਅਨੁਸ਼ਕਾ ਅਤੇ ਵਾਮਿਕਾ ਨਾਲ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੇ ਕੀਤੀ ਇਹ ਮੰਗ

ਮੁੰਬਈ: ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਟੀ-20 ਵਰਲਡ ਕਪ ਦੀਆਂ ਤਿਆਰੀਆਂ ਵਿਚ ਲੱਗੇ ਹੋਏ ਹਨ। ਉਥੇ ਵਿਰਾਟ ਕੋਹਲੀ ਇਨ੍ਹਾਂ ਤਿਆਰੀਆਂ ਵਿਚੋਂ ਕੁੱਝ ਸਮਾਂ ਆਪਣੇ ਪਰਿਵਾਰ ਲਈ ਵੀ ਕੱਢ ਰਹੇ ਹਨ। ਕੈਪਟਨ ਕੋਹਲੀ ਨੇ ਪਤਨੀ ਅਨੁਸ਼ਕਾ ਸ਼ਰਮਾ ਅਤੇ ਧੀ ਵਾਮਿਕਾ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਯੂ.ਏ.ਈ. ਵਿਚ ਹੋਟਲ ਤੋਂ ਕਪਤਾਨ ਵਿਰਾਟ ਕੋਹਲੀ ਨੇ ਬ੍ਰੇਕਫਾਸਟ ਟੇਬਲ ਤੋਂ ਇਹ ਤਸਵੀਰ ਸਾਂਝੀ ਕੀਤੀ ਅਤੇ ਕੈਪਸ਼ਲ ਵਿਚ ਦਿਲ ਵਾਲੀ ਇਮੋਜੀ ਸਾਂਝੀ ਕੀਤੀ ਹੈ। ਵਿਰਾਟ ਕੋਹਲੀ, ਅਨੁਸ਼ਕਾ ਸ਼ਰਮਾ ਅਤੇ ਧੀ ਵਾਮਿਕਾ ਤਿੰਨੇ ਬ੍ਰੇਕਫਾਸਟ ਟੇਬਲ ’ਤੇ ਬੈਠੇ ਨਜ਼ਰ ਆ ਰਹੇ ਹਨ ਪਰ ਇਸ ਵਾਰ ਵੀ ਵਿਰੁਸ਼ਕਾ ਨੇ ਆਪਣੀ ਧੀ ਵਾਮਿਕਾ ਦਾ ਚਿਹਰਾ ਨਹੀਂ ਦਿਖਾਇਆ ਹੈ।

PunjabKesari

ਵਿਰਾਟ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ’ਤੇ ਪ੍ਰਸ਼ੰਸਕ ਕੁਮੈਂਟ ਕਰਕੇ ਵਾਮਿਕਾ ਦਾ ਚਿਹਰਾ ਦਿਖਾਉਣ ਲਈ ਕਹਿ ਰਹੇ ਹਨ। ਦੱਸ ਦੇਈਏ ਕਿ ਅਨੁਸ਼ਕਾ ਨੇ 11 ਜਨਵਰੀ 2021 ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਧੀ ਨੂੰ ਜਨਮ ਦਿੱਤਾ ਸੀ ਅਤੇ ਧੀ ਦੇ ਜਨਮ ਤੋਂ ਲੈ ਕੇ ਹੁਣ ਵਿਰੁਸ਼ਕਾ ਨੇ ਆਪਣੀ ਧੀ ਦਾ ਚਿਹਰਾ ਨਹੀਂ ਦਿਖਾਇਆ ਹੈ।
 


author

cherry

Content Editor

Related News