ਵੀਵੋ ਦੇ ਬਰਾਂਡ ਅੰਬੈਸਡਰ ਬਣੇ ਵਿਰਾਟ ਕੋਹਲੀ
Wednesday, Apr 07, 2021 - 12:58 PM (IST)

ਨਵੀਂ ਦਿੱਲੀ (ਵਾਰਤਾ) : ਸਮਾਰਟਫੋਨ ਬਣਾਉਣ ਵਾਲੀ ਕੰਪਨੀ ਵੀਵੋ ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਆਪਣਾ ਬਰਾਂਡ ਅੰਬੈਸਡਰ ਬਣਾਉਣ ਦੀ ਘੋਸ਼ਣ ਕੀਤੀ ਹੈ। ਕੰਪਨੀ ਨੇ ਅੱਜ ਇੱਥੇ ਜਾਰੀ ਬਿਆਨ ਵਿਚ ਇਹ ਐਲਾਨ ਕਰਦੇ ਹੋਏ ਕਿਹਾ ਕਿ ਵਿਰਾਟ ਜਲਦ ਹੀ ਅਦਾਕਾਰ ਆਮਿਰ ਖਾਨ ਨਾਲ ਉਨ੍ਹਾਂ ਦੇ ਪ੍ਰਚਾਰ ਵਿਚ ਦਿਖਣਗੇ।
ਇਹ ਵੀ ਪੜ੍ਹੋ : ਕੀ ਤੁਸੀਂ ਜਾਣਦੇ ਹੋ ਵਿਰਾਟ ਕੋਹਲੀ ਦੀ ਘੜੀ ਦੀ ਕੀਮਤ? ਪਾਣੀ ਦਾ ਖ਼ਰਚ ਕਰ ਦੇਵੇਗਾ ਹੈਰਾਨ
ਉਸ ਨੇ ਕਿਹਾ ਕਿ ਉਹ ਜਲਦ ਹੀ ਵੀ ਸੀਰੀਜ਼ ਵਿਚ ਨਵਾਂ ਸਮਾਰਟਫੋਨ ਲਾਂਚ ਕਰਨ ਜਾ ਰਹੀ ਹੈ। ਆਮਿਰ ਖਾਨ ਅਤੇ ਸਾਰਾ ਅਲੀ ਖਾਨ ਵੀ ਕੰਪਨੀ ਦੇ ਬਰਾਂਡ ਅੰਬੈਸਡਰ ਹਨ। ਕੰਪਨੀ ਨੇ ਕਿਹਾ ਕਿ ਇਨ੍ਹਾਂ ਨਾਲ ਮਿਲ ਕੇ ਉਹ ਆਪਣੀ ਪਹੁੰਚ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।