ਵਿਰਾਟ ਕੋਹਲੀ ਨੇ ਕੀਤੀ ਸ਼ਾਨਦਾਰ ਵਾਪਸੀ, ਅਰਧ ਸੈਂਕੜਾ ਲਾਉਂਦੇ ਹੋਏ ਆਪਣੇ ਨਾਂ ਕੀਤੇ ਵੱਡੇ ਰਿਕਾਰਡ
Friday, May 20, 2022 - 02:00 PM (IST)
ਸਪੋਰਟਸ ਡੈਸਕ- ਗੁਜਰਾਤ ਟਾਈਟਨਸ ਦੇ ਖ਼ਿਲਾਫ਼ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਬੱਲੇਬਾਜ਼ ਵਿਰਾਟ ਕੋਹਲੀ ਨੇ ਸ਼ਾਨਦਾਰ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਵਿਰਾਟ ਨੇ ਆਪਣੇ ਪੁਰਾਣੇ ਅੰਦਾਜ਼ 'ਚ ਇਸ ਮੈਚ 'ਚ ਬੱਲੇਬਾਜ਼ੀ ਕੀਤੀ ਤੇ 73 ਦੌੜਾਂ ਬਣਾਈਆਂ। ਆਪਣੀ ਇਸ ਪਾਰੀ ਦੇ ਦੌਰਾਨ ਉਨ੍ਹਾਂ ਨੇ 8 ਚੌਕੇ ਤੇ 2 ਛੱਕੇ ਲਾਏ। ਇਸ ਅਰਧ ਸੈਂਕੜੇ ਵਾਲੀ ਪਾਰੀ ਦੇ ਦੌਰਾਨ ਵਿਰਾਟ ਕੋਹਲੀ ਨੇ ਆਪਣੇ ਨਾਂ ਵੱਡੇ ਰਿਕਾਰਡ ਵੀ ਹਾਸਲ ਕੀਤੇ। ਵਿਰਾਟ ਬੈਂਗਲੁਰੂ ਲਈ 7 ਹਜ਼ਾਰ ਦੌੜਾਂ ਬਣਾਉਣ ਵਾਲੇ ਪਹਿਲੇ ਖਿਡਾਰੀ ਬਣ ਗਏ ਹਨ।
ਇਹ ਵੀ ਪੜ੍ਹੋ : RCB vs GT : ਵਿਰਾਟ ਦੇ ਅਰਧ ਸੈਂਕੜੇ ਦੀ ਬਦੌਲਤ ਬੈਂਗਲੁਰੂ ਨੇ 8 ਵਿਕਟਾਂ ਨਾਲ ਜਿੱਤਿਆ ਮੈਚ
ਵਿਰਾਟ ਕੋਹਲੀ ਨੇ ਆਈ. ਪੀ. ਐੱਲ.'ਚ ਟੀਚੇ ਦਾ ਪਿੱਛਾ ਕਰਦੇ ਹੋਏ 3 ਹਜ਼ਾਰ ਦੌੜਾਂ ਵੀ ਪੂਰੀਆਂ ਕਰ ਲਈਆਂ ਹਨ। ਉਹ ਆਈ. ਪੀ. ਐੱਲ. 'ਚ ਇਹ ਉਪਲਬਧੀ ਹਾਸਲ ਕਰਨ ਵਾਲੇ ਪਹਿਲੇ ਖਿਡਾਰੀ ਹਨ। ਉਨ੍ਹਾਂ ਤੋਂ ਪਹਿਲਾਂ ਇਹ ਰਿਕਾਰਡ ਕਿਸੇ ਵੀ ਖਿਡਾਰੀ ਦੇ ਨਾਂ ਨਹੀਂ ਸੀ। ਵਿਰਾਟ ਨੇ ਇਸ ਦੇ ਨਾਲ ਹੀ ਟੀਚੇ ਦਾ ਪਿੱਛਾ ਕਰਦੇ ਹੋਏ 19ਵਾਂ ਅਰਧ ਸੈਂਕੜਾ ਲਗਾਇਆ ਹੈ। ਦੇਖੋ ਵਿਰਾਟ ਕੋਹਲੀ ਦੇ ਰਿਕਾਰਡ
ਟੀਚੇ ਦਾ ਪਿੱਛਾ ਕਰਦੇ ਹੋਏ ਸਭ ਤੋਂ ਜ਼ਿਆਦਾ ਅਰਧ ਸੈਂਕੜੇ
22- ਸ਼ਿਖਰ ਧਵਨ
20- ਗੌਤਮ ਗੰਭੀਰ
19- ਵਿਰਾਟ ਕੋਹਲੀ*
18- ਕੇ. ਐੱਲ. ਰਾਹੁਲ
ਬੈਂਗਲੁਰੂ ਲਈ ਸਭ ਤੋਂ ਜ਼ਿਆਦਾ ਦੌੜਾਂ
7000 - ਵਿਰਾਟ ਕੋਹਲੀ*
4522 ਏ. ਬੀ. ਡਿਵਿਲੀਅਰਸ
3420 - ਕ੍ਰਿਸ ਗੇਲ
ਇਹ ਵੀ ਪੜ੍ਹੋ : PM ਮੋਦੀ ਨੇ ਨਿਕਹਤ ਜ਼ਰੀਨ ਨੂੰ ਮਹਿਲਾ ਬਾਕਸਿੰਗ 'ਚ ਵਿਸ਼ਵ ਚੈਂਪੀਅਨ ਬਣਨ 'ਤੇ ਦਿੱਤੀ ਵਧਾਈ
ਟੀ20 'ਚ ਇਕ ਟੀਮ ਦੇ ਲਈ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਭਾਰਤੀ ਬੱਲੇਬਾਜ਼
7000- ਵਿਰਾਟ ਕੋਹਲੀ ਬੈਂਗਲੁਰੂ ਲਈ
5529- ਸੁਰੇਸ਼ ਰੈਨਾ ਚੇਨਈ ਲਈ
4980- ਰੋਹਿਤ ਸ਼ਰਮਾ ਮੁੰਬਈ ਲਈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।