ਕੋਹਲੀ ਦਾ ਕਪਤਾਨੀ ਛੱਡਣ ਦਾ ਫ਼ੈਸਲਾ ਸਮਝਦਾਰੀ ਵਾਲਾ ਸੀ : ਸ਼ਾਸਤਰੀ

03/24/2022 4:35:27 PM

ਨਵੀਂ ਦਿੱਲੀ (ਭਾਸ਼ਾ)- ਭਾਰਤ ਦੇ ਸਾਬਕਾ ਕੋਚ ਰਵੀ ਸ਼ਾਸਤਰੀ ਦਾ ਮੰਨਣਾ ਹੈ ਕਿ ਵਿਰਾਟ ਕੋਹਲੀ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਦੀ ਕਪਤਾਨੀ ਛੱਡ ਕੇ 'ਸਮਝਦਾਰੀ ਭਰਿਆ ਫ਼ੈਸਲਾ' ਕੀਤੇ, ਜਿਸ ਨਾਲ ਉਨ੍ਹਾਂ ਦੀ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ 'ਚ ਆਪਣੇ ਆਪ ਨੂੰ ਬਿਹਤਰ ਤਰੀਕੇ ਨਾਲ ਪੇਸ਼ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਭਾਰਤੀ ਕੋਚ ਦੇ ਤੌਰ 'ਤੇ ਆਪਣੇ ਕਾਰਜਕਾਲ ਦੌਰਾਨ ਕੋਹਲੀ ਦੇ ਲੀਡਰਸ਼ਿਪ ਹੁਨਰ ਨੂੰ ਨੇੜਿਓਂ ਜਾਣਨ ਅਤੇ ਸਮਝਣ ਵਾਲੇ ਸ਼ਾਸਤਰੀ ਨੂੰ ਹਾਲਾਂਕਿ ਲੱਗਦਾ ਹੈ ਕਿ ਇਹ 33 ਸਾਲਾ ਬੱਲੇਬਾਜ਼ ਟੈਸਟ ਕ੍ਰਿਕਟ ਵਿਚ ਕਪਤਾਨ ਬਣਿਆ ਰਹਿ ਸਕਦਾ ਸੀ।

ਇਹ ਵੀ ਪੜ੍ਹੋ: IPL 2022 ਤੋਂ ਪਹਿਲਾਂ ਧੋਨੀ ਨੇ ਛੱਡੀ CSK ਦੀ ਕਪਤਾਨੀ, ਇਹ ਦਿੱਗਜ ਖਿਡਾਰੀ ਬਣਿਆ ਨਵਾਂ ਕਪਤਾਨ

ਸ਼ਾਸਤਰੀ ਨੇ ਕਿਹਾ, 'ਈਮਾਨਦਾਰੀ ਨਾਲ ਕਹਾਂ ਤਾਂ ਮੈਨੂੰ ਲੱਗਦਾ ਹੈ ਕਿ ਇਹ (ਕਪਤਾਨੀ ਛੱਡਣਾ) ਅਸਿੱਧੇ ਤੌਰ 'ਤੇ ਫਾਇਦੇਮੰਦ ਹੋ ਸਕਦਾ ਹੈ। ਕਪਤਾਨੀ ਦਾ ਦਬਾਅ ਉਨ੍ਹਾਂ ਦੇ ਮੋਢਿਆਂ ਤੋਂ ਉਤਰ ਗਿਆ ਹੈ। ਕਪਤਾਨ ਤੋਂ ਜੋ ਉਮੀਦ ਕੀਤੀ ਜਾਂਦੀ ਹੈ, ਉਹ ਹੁਣ ਨਹੀਂ ਹੋਵੇਗੀ। ਹੁਣ ਉਹ ਖ਼ੁਦ ਨੂੰ ਚੰਗੀ ਤਰ੍ਹਾਂ ਪ੍ਰਗਟ ਕਰ ਸਕਦੇ ਹਨ, ਖੁੱਲ੍ਹ ਕੇ ਖੇਡ ਸਕਦੇ ਹਨ ਅਤੇ ਮੈਨੂੰ ਲੱਗਦਾ ਹੈ ਕਿ ਉਹ ਵੀ ਅਜਿਹਾ ਕਰਨਾ ਚਾਹੁੰਣਗੇ।' 

ਇਹ ਵੀ ਪੜ੍ਹੋ: IPL 2022: ਮੋਈਨ ਅਲੀ ਨੂੰ ਮਿਲਿਆ ਭਾਰਤ ਦਾ ਵੀਜ਼ਾ, CSK ਦੇ ਦੂਜੇ ਮੈਚ ਲਈ ਰਹਿਣਗੇ ਉਪਲੱਬਧ

ਕੋਹਲੀ ਨੇ ਆਈ.ਪੀ.ਐੱਲ. 2021 ਤੋਂ ਬਾਅਦ ਰਾਇਲ ਚੈਲੇਂਜਰਜ਼ ਬੈਂਗਲੁਰੂ ਦੀ ਕਪਤਾਨੀ ਛੱਡ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਇਸ ਤੋਂ ਬਾਅਦ ਦੱਖਣੀ ਅਫਰੀਕਾ ਦੌਰੇ ਵਿਚ ਭਾਰਤ ਦੀ 1-2 ਨਾਲ ਹਾਰ ਤੋਂ ਬਾਅਦ ਉਨ੍ਹਾਂ ਨੇ ਟੈਸਟ ਟੀਮ ਦੀ ਕਪਤਾਨੀ ਵੀ ਛੱਡ ਦਿੱਤੀ ਸੀ, ਜਦੋਂ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਪਿਛਲੇ ਸਾਲ ਵਿਸ਼ਵ ਕੱਪ ਤੋਂ ਬਾਅਦ ਟੀ-20 ਟੀਮ ਦੀ ਕਪਤਾਨੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਨੇ ਉਨ੍ਹਾਂ ਨੂੰ ਵਨਡੇ ਟੀਮ ਦੀ ਕਪਤਾਨੀ ਤੋਂ ਹਟਾ ਦਿੱਤਾ ਸੀ।

ਇਹ ਵੀ ਪੜ੍ਹੋ: ਰੂਸ-ਯਕ੍ਰੇਨ ਜੰਗ ਦਾ ਅਸਰ! ਰਾਸ਼ਟਰਪਤੀ ਪੁਤਿਨ ਦੀ ਧੀ ਮਾਰੀਆ ਦਾ ਟੁੱਟਿਆ ਵਿਆਹ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News