ਸਹਿਵਾਗ ਅਤੇ ਵਿਜੇਂਦਰ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਆਏ ਅੱਗੇ

Saturday, Feb 16, 2019 - 05:18 PM (IST)

ਸਹਿਵਾਗ ਅਤੇ ਵਿਜੇਂਦਰ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਆਏ ਅੱਗੇ

ਨਵੀਂ ਦਿੱਲੀ— ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਨੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੀ.ਆਰ.ਪੀ.ਐੱਫ. ਦੇ 40 ਜਵਾਨਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚ ਉਠਾਉਣ ਦੀ ਜ਼ਿੰਮੇਵਾਰੀ ਲਈ। ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਵੀਰਵਾਰ ਨੂੰ ਹੋਏ ਇਸ ਭਿਆਨਕ ਅੱਤਵਾਦੀ ਹਮਲੇ 'ਚ ਕੇਂਦਰੀ ਪੁਲਸ ਬਲ (ਸੀ.ਆਰ.ਪੀ.ਐੱਫ.) ਦੇ 40 ਜਵਾਨ ਸ਼ਹੀਦ ਹੋ ਗਏ ਸਨ ਅਤੇ ਕਈ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਸਹਿਵਾਗ ਨੇ ਸ਼ਨੀਵਾਰ ਨੂੰ ਟਵੀਟ ਕੀਤਾ, ਅਸੀਂ ਸ਼ਹੀਦਾਂ ਲਈ ਕੁਝ ਵੀ ਕਰੀਏ ਉਹ ਕਾਫੀ ਨਹੀਂ ਹੋਵੇਗਾ ਪਰ ਪੁਲਵਾਮਾ 'ਚ ਸ਼ਹੀਦ ਹੋਏ ਸੀ.ਆਰ.ਪੀ.ਐੱਫ. ਦੇ ਜਵਾਨਾਂ ਦੇ ਬੱਚਿਆਂ ਲਈ ਪੜ੍ਹਾਈ ਦਾ ਝੱਜਰ ਸਥਿਤ ਸਹਿਵਾਗ ਸਕੂਲ 'ਚ ਮੈਂ ਪੂਰਾ ਖਰਚਾ ਉਠਾਉਣ ਦਾ ਪ੍ਰਸਤਾਵ ਦਿੰਦਾ ਹਾਂ। 
PunjabKesari
ਵਿਜੇਂਦਰ ਨੇ ਕੀਤੀ ਮਦਦ
PunjabKesari
ਸਟਾਰ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਵੀ ਆਪਣੇ ਇਕ ਮਹੀਨੇ ਦੀ ਤਨਖਾਹ ਸ਼ਹੀਦਾਂ ਦੇ ਪਰਿਵਾਰਾਂ ਲਈ ਦਾਨ ਦਿੱਤੀ। ਵਿਜੇਂਦਰ ਹਰਿਆਣਾ ਪੁਲਸ 'ਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਓਲੰਪਿਕ ਤਮਗਾ ਜੇਤੂ ਵਿਜੇਂਦਰ ਸਿੰਘ ਨੇ ਕਿਹਾ, 'ਮੈਂ ਇਕ ਮਹੀਨੇ ਦੀ ਤਨਖਾਹ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਲਈ ਦਾਨ ਕਰਦਾ ਹਾਂ ਅਤੇ ਚਾਹੁੰਦਾ ਹਾਂ ਕਿ ਹਰ ਕੋਈ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਵੇ। ਇਹ ਸਾਡਾ ਨੈਤਿਕ ਫਰਜ਼ ਹੈ ਕਿ ਅਸੀਂ ਉਨ੍ਹਾਂ ਨਾਲ ਖੜੇ ਰਹੀਏ ਅਤੇ ਉਨ੍ਹਾਂ ਦੀ ਸ਼ਹੀਦੀ 'ਤੇ ਮਾਣ ਮਹਿਸੂਸ ਕਰੀਏ। ਜੈ ਹਿੰਦ।  

PunjabKesari


author

Tarsem Singh

Content Editor

Related News