ਦੂਜੇ ਟੀ-20 ਮੁਕਾਬਲੇ ਦੌਰਾਨ ਭਾਰਤੀ ਟੀਮ ਦੀ ਸੁਰੱਖਿਆ ''ਚ ਲੱਗੀ ਸੰਨ੍ਹ ''ਤੇ ACU ਨੇ ਭੇਜੀ ਚਿਤਾਵਨੀ

09/22/2019 1:16:31 PM

ਸਪੋਰਟਸ ਡੈਸਕ : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੋਹਾਲੀ ਵਿਚ ਖੇਡੇ ਗਏ ਸੀਰੀਜ਼ ਦੇ ਦੂਜੇ ਟੀ-20 ਮੈਚ ਦੌਰਾਨ ਸੁਰੱਖਿਆ ਵਿਚ ਵੱਡੀ ਗੜਬੜੀ ਦੇਖਣ ਨੂੰ ਮਿਲੀ। ਚੰਡੀਗੜ੍ਹ ਪੁਲਸ ਨੇ ਸਹੀ ਤਰ੍ਹਾਂ ਨਾਲ ਸੁਰੱਖਿਆ ਇੰਤਜ਼ਾਮ ਨਹੀਂ ਕੀਤੇ ਜਿਸ ਕਾਰਨ ਕੁਝ ਨੌਜਵਾਨ ਮੈਦਾਨ ਦੇ ਅੰਦਰ ਖਿਡਾਰੀਆਂ ਕੋਲ ਪਹੁੰਚ ਗਏ। ਪਹਿਲੇ ਦਿਨ ਭਾਰਤੀ ਟੀਮ ਨੂੰ ਹੋਟਲ ਵੱਲੋਂ ਸੁਰੱਖਿਆ ਮੁਹੱਈਆ ਕਰਾਈ ਗਈ, ਜਦਕਿ ਦੂਜੇ ਦਿਨ ਪੁਲਸ ਨੇ ਇਹ ਕੰਮ ਸੰਭਾਲਿਆ।

PunjabKesari

ਭਾਰਤੀ ਕ੍ਰਿਕਟ ਕੰਟ੍ਰੋਲ ਬੋਰਡ ਦੀ ਭ੍ਰਿਸ਼ਟਾਚਾਰ ਰੋਕੂ ਇਕਾਈ ਦੇ ਪ੍ਰਧਾਨ ਅਜੀਤ ਸਿੰਘ ਨੇ ਮੇਜ਼ਬਾਨ ਸੰਘਾਂ ਨੂੰ ਮੈਦਾਨ ਦੇ ਅੰਦਰ ਅਤੇ ਬਾਹਰ  ਸੁਰੱਖਿਆ ਨੂੰ ਲੈ ਕੇ ਨੋਟਿਸ ਭੇਜ ਦਿੱਤਾ ਹੈ। ਇਕ ਅਧਿਕਾਰੀ ਨੇ ਆਈ. ਏ. ਐੱਨ. ਐੱਸ. ਨੂੰ ਦਿੱਤੇ ਇੰਟਰਵਿਊ ਵਿਚ ਦੱਸਿਆ ਕਿ ਸਾਰੇ ਮੇਜ਼ਬਾਨ ਸੰਘਾਂ ਨੂੰ ਮੇਲ ਗਿਆ ਹੈ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਸੁਰੱਖਿਆ ਵਿਚ ਇਸ ਤਰ੍ਹਾਂ ਦੀ ਕੋਈ ਵੀ ਸੰਨ੍ਹ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਇਸ ਨਾਲ ਭਿਆਨਕ ਹਾਲਾਤ ਪੈਦਾ ਹੋ ਸਕਦੇ ਹਨ।

PunjabKesari

ਅਧਿਕਾਰੀ ਮੁਤਾਬਕ, ਏ. ਸੀ. ਯੂ. ਦੇ ਪ੍ਰਧਾਨ ਅਜੀਤ ਸਿੰਘ ਨੇ ਸਾਰੇ ਮੇਜ਼ਾਬਨ ਸੰਘਾਂ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਸਾਫ ਤੌਰ 'ਤੇ ਦੱਸ ਦਿੱਤਾ ਗਿਆ ਹੈ ਕਿ ਅਜਿਹੀ ਲਾਪਰਵਾਹੀ ਦੋਬਾਰਾ ਬਰਦਾਸ਼ਤ ਨਹੀਂ ਕੀਤਾ ਜਾਵੇਗੀ। ਸੁਰੱਖਿਆ ਇੰਤਜ਼ਾਮ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਅਸੀਂ ਸਾਰੇ ਜਾਣਦੇ ਹਾਂ ਕਿ ਪ੍ਰਸ਼ੰਸਕ ਆਪਣੀਆਂ ਹੱਦਾਂ ਪਾਰ ਕਰ ਦਿੰਦੇ ਹਨ ਪਰ ਸੁਰੱਖਿਆ ਇੰਤਜ਼ਾਮ ਸਖਤ ਹੋਣੇ ਚਾਹੀਦੇ ਹਨ।


Related News