ਬੇਖ਼ੌਫ਼ ਹੋ ਕੇ ਆਪਣੀਆਂ ਸਾਰੀਆਂ ਸ਼ਾਟਾਂ ਖੇਡਣ ਦੀ ਕੋਸ਼ਿਸ਼ ਕਰ ਰਿਹਾ ਸੀ : ਜਾਇਸਵਾਲ

11/27/2023 8:54:02 PM

ਤਿਰੂਵਨੰਤਪੁਰਮ, (ਭਾਸ਼ਾ)– ਭਾਰਤ ਦਾ ਪ੍ਰਤਿਭਾਸ਼ਾਲੀ ਸਲਾਮੀ ਬੱਲੇਬਾਜ਼ ਯਸ਼ਸਵੀ ਜਾਇਸਵਾਲ ਤੇਜ਼ੀ ਨਾਲ ਸਿੱਖ ਰਿਹਾ ਹੈ ਤੇ ਬੇਖ਼ੌਫ਼ ਹੋ ਕੇ ਖੇਡਣ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਦੂਜੇ ਟੀ-20 ਕੌਮਾਂਤਰੀ ਮੈਚ ਵਿਚ ਆਸਟਰੇਲੀਆ ਵਿਰੁੱਧ ਉਸਦੀ 25 ਗੇਂਦਾਂ ਵਿਚ 53 ਦੌੜਾਂ ਦੀ ਪਾਰੀ ਤੋਂ ਸਪੱਸ਼ਟ ਹੈ। 

ਇਹ ਵੀ ਪੜ੍ਹੋ : ਹਾਰਦਿਕ ਪੰਡਯਾ ਦੀ ਘਰ ਵਾਪਸੀ, IPL 2024 ਤੋਂ ਪਹਿਲਾਂ ਮੁੰਬਈ ਇੰਡੀਅਨਜ਼ ਨਾਲ ਜੁੜਿਆ

ਖੱਬੇ ਹੱਥ ਦੇ ਇਸ 21 ਸਾਲਾ ਬੱਲੇਬਾਜ਼ ਨੇ ਐਤਵਾਰ ਨੂੰ ਆਪਣੀ ਪਾਰੀ ਦੌਰਾਨ 9 ਚੌਕੇ ਤੇ 2 ਛੱਕੇ ਲਾਏ ਤੇ ਭਾਰਤ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ। 6ਵੇਂ ਓਵਰ ਵਿਚ ਆਊਟ ਹੋਣ ਤੋਂ ਪਹਿਲਾਂ ਉਸ ਨੇ ਰਿਤੂਰਾਜ ਗਾਇਕਵਾੜ (58) ਨਾਲ ਪਹਿਲੀ ਵਿਕਟ ਲਈ 77 ਦੌੜਾਂ ਦੀ ਸਾਂਝੇਦਾਰੀ ਕੀਤੀ, ਜਿਸ ਨਾਲ ਭਾਰਤ ਨੇ 4 ਵਿਕਟਾਂ ’ਤੇ 235 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ ਤੇ ਫਿਰ ਆਸਟਰੇਲੀਆ ਨੂੰ 9 ਵਿਕਟਾਂ ’ਤੇ 191 ਦੌੜਾਂ ’ਤੇ ਰੋਕ ਕੇ 44 ਦੌੜਾਂ ਨਾਲ ਜਿੱਤ ਦਰਜ ਕੀਤੀ।

ਇਹ ਵੀ ਪੜ੍ਹੋ : IPL 2024 ਤੋਂ ਪਹਿਲਾਂ ਗੁਜਰਾਤ ਟਾਈਟਨਸ ਨੇ ਸ਼ੁਭਮਨ ਗਿੱਲ ਨੂੰ ਬਣਾਇਆ ਕਪਤਾਨ

ਜਾਇਸਵਾਲ ਨੇ ਕਿਹਾ, ‘‘ਇਹ ਮੇਰੇ ਲਈ ਅਸਲੀਅਤ ਵਿਚ ਵਿਸ਼ੇਸ਼ ਸੀ। ਮੈਂ ਆਪਣੀਆਂ ਸਾਰੀਆਂ ਸ਼ਾਟਾਂ ਖੇਡਣ ਦੀ ਕੋਸ਼ਿਸ਼ ਕਰ ਰਿਹਾ ਸੀ, ਨਿਡਰ ਹੋ ਕੇ ਗੇਂਦਬਾਜ਼ਾਂ ਦਾ ਸਾਹਮਣਾ ਕਰ ਰਿਹਾ ਸੀ। ਮੈਂ ਆਪਣੇ ਫੈਸਲਿਆਂ ਨੂੰ ਲੈ ਕੇ ਪੂਰੀ ਤਰ੍ਹਾਂ ਆਸਵੰਦ ਸੀ।’’ ਉਸ ਨੇ ਕਿਹਾ,‘‘ਮੈਨੂੰ (ਕਪਤਾਨ) ਸੂਰਯ (ਸੂਰਯਕੁਮਾਰ ਯਾਦਵ) ਤੇ (ਕੋਚ) ਵੀ. ਵੀ. ਐੱਸ. (ਲਕਸ਼ਮਣ) ਭਰਾ ਨੇ ਖੁੱਲ੍ਹ ਕੇ ਖੇਡਣ ਨੂੰ ਕਿਹਾ ਹੈ। ਮੈਂ ਹਮੇਸ਼ਾ ਸੋਚਦਾ ਹਾਂ ਕਿ ਤਜਰਬੇਕਾਰ ਖਿਡਾਰੀਆਂ ਦੀ ਮੌਜੂਦਗੀ ਵਿਚ ਖੁਦ ਨੂੰ ਕਿਵੇਂ ਬਿਹਤਰ ਬਣਾ ਸਕਦਾ ਹਾਂ। ਹੁਣ ਵੀ ਸਿੱਖ ਰਿਹਾ ਹਾਂ।’’

ਨੋਟ - ਇਸ ਆਰਟੀਕਲ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Tarsem Singh

This news is Content Editor Tarsem Singh