ਟੀ20 ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਲੱਗਾ ਝਟਕਾ, ਇਹ ਆਲਰਾਊਂਡਰ ਹੋਇਆ ਬਾਹਰ

02/14/2022 10:49:52 PM

ਕੋਲਕਾਤਾ- ਆਫ ਸਪਿਨਰ ਵਾਸ਼ਿੰਗਟਨ ਸੁੰਦਰ ਪੈਰ ਦੀਆਂ ਮਾਸਪੇਸ਼ੀਆਂ ਵਿਚ ਖਿਚਾਅ ਦੇ ਕਾਰਨ ਸੋਮਵਾਰ ਨੂੰ ਵੈਸਟਇੰਡੀਜ਼ ਦੇ ਵਿਰੁੱਧ ਤਿੰਨ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਵਾਸ਼ਿੰਗਟਨ ਨੇ ਹਾਲ ਹੀ ਵਿਚ ਵੈਸਟਇੰਡੀਜ਼ ਦੇ ਵਿਰੁੱਧ ਤਿੰਨ ਵਨ ਡੇ ਅੰਤਰਰਾਸ਼ਟਰੀ ਮੈਚਾਂ ਦੀ ਸੀਰੀਜ਼ ਦੇ ਦੌਰਾਨ ਸੱਟ ਤੋਂ ਬਾਅਦ ਸਫਲ ਵਾਪਸੀ ਕੀਤੀ ਸੀ ਅਤੇ ਉਹ ਬੁੱਧਵਾਰ ਤੋਂ ਇੱਥੇ ਸ਼ੁਰੂ ਹੋ ਰਹੀ ਟੀ-20 ਸੀਰੀਜ਼ ਵਿਚ ਵਧੀਆ ਪ੍ਰਦਰਸ਼ਨ ਨੂੰ ਜਾਰੀ ਰੱਖਣਾ ਚਾਹੁੰਦੇ ਸਨ। 

ਇਹ ਖ਼ਬਰ ਪੜ੍ਹੋ- ਵਿਧਾਨ ਸਭਾ ਚੋਣਾਂ : ਉੱਤਰਾਖੰਡ 'ਚ 59.37 ਤੇ ਯੂ.ਪੀ. ਵਿਚ 60.31 ਫੀਸਦੀ ਹੋਈ ਵੋਟਿੰਗ


ਭਾਰਤੀ ਕ੍ਰਿਕਟ ਬੋਰਡ ਦੇ ਇਕ ਅਧਿਕਾਰੀ ਨੇ ਨਾਮ ਨਾ ਦੱਸਦੇ ਹੋਏ, ਸ਼ਰਤ 'ਤੇ ਦੱਸਿਆ ਕਿ ਵਾਸ਼ਿੰਗਟਨ ਸੁੰਦਰ ਪੈਰ ਦੀਆਂ ਮਾਸਪੇਸ਼ੀਆਂ ਵਿਚ ਖਿਚਾਅ ਹੈ ਅਤੇ ਇਸ ਲਈ ਅੱਜ ਉਸ ਨੇ ਅਭਿਆਸ ਨਹੀਂ ਕੀਤਾ। ਅਜਿਹਾ ਲੱਗਦਾ ਹੈ ਕਿ ਉਹ ਸਿਰਫ ਪੰਜ ਦਿਨ ਵਿਚ ਹੋਣ ਵਾਲੇ ਤਿੰਨ ਟੀ-20 ਮੈਚਾਂ ਦੀ ਪੂਰੀ ਸੀਰੀਜ਼ ਵਿਚ ਨਹੀਂ ਖੇਡ ਸਕਣਗੇ। ਇੰਗਲੈਂਡ ਦੌਰੇ ਦੇ ਦੌਰਾਨ ਹੱਥ ਵਿਚ ਲੱਗੀ ਸੱਟ ਦੇ ਕਾਰਨ ਵਾਸ਼ਿੰਗਟਨ ਲੰਬੇ ਸਮੇਂ ਤੱਕ ਬਾਹਰ ਰਹੇ ਸਨ ਅਤੇ ਉਨ੍ਹਾਂ ਨੇ ਵਿਜੈ ਹਜ਼ਾਰੇ ਟਰਾਫੀ ਦੇ ਨਾਲ ਪ੍ਰਤੀਯੋਗੀ ਕ੍ਰਿਕਟ ਵਿਚ ਵਾਪਸੀ ਕੀਤੀ ਸੀ। ਵਾਸ਼ਿੰਗਟਨ ਨੂੰ ਦੱਖਣੀ ਅਫਰੀਕਾ ਦੇ ਵਿਰੁੱਧ ਵਨ ਡੇ ਸੀਰੀਜ਼ ਦੇ ਲਈ ਚੁਣਿਆ ਗਿਆ ਪਰ ਉਹ ਕੋਵਿਡ-19 ਪਾਜ਼ੇਟਿਵ ਪਾਏ ਜਾਣ ਦੇ ਕਾਰਨ ਸੀਰੀਜ਼ ਵਿਚ ਨਹੀਂ ਖੇਡ ਸਕੇ ਸਨ।

ਇਹ ਖ਼ਬਰ ਪੜ੍ਹੋ- ਪੰਜਾਬ ਤੇ ਬੱਚਿਆਂ ਦੇ ਭਵਿੱਖ ਲਈ 'ਆਪ' ਦੀ ਇਮਾਨਦਾਰ ਸਰਕਾਰ ਬਣਾਉਣ ਪੰਜਾਬ ਵਾਸੀ : ਕੇਜਰੀਵਾਲ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh