ਭਾਰਤੀ ਆਲਰਾਊਂਡਰ ਵਾਸ਼ਿੰਗਟਨ ਸੁੰਦਰ ਕੋਰੋਨਾ ਪਾਜ਼ੇਟਿਵ

Tuesday, Jan 11, 2022 - 05:21 PM (IST)

ਮੁੰਬਈ (ਵਾਰਤਾ): ਭਾਰਤੀ ਆਲਰਾਊਂਡਰ ਵਾਸ਼ਿੰਗਟਨ ਸੁੰਦਰ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ, ਜਿਸ ਨਾਲ ਦੱਖਣੀ ਅਫਰੀਕਾ ਖ਼ਿਲਾਫ਼ 19 ਜਨਵਰੀ ਤੋਂ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਸ਼ੁਰੂਆਤੀ ਮੈਚ ਵਿਚ ਉਨ੍ਹਾਂ ਦੀ ਸ਼ਮੂਲੀਅਤ ’ਤੇ ਸ਼ੱਕ ਪੈਦਾ ਹੋ ਗਿਆ ਹੈ।

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਸੁੰਦਰ ਦੀ ਥਾਂ ’ਤੇ ਕਿਸੇ ਖਿਡਾਰੀ ਦੀ ਚੋਣ ਕਰੇਗਾ ਜਾਂ ਨਹੀਂ, ਇਸ ਬਾਰੇ ਤੁਰੰਤ ਕੋਈ ਜਾਣਕਾਰੀ ਨਹੀਂ ਹੈ ਪਰ ਬੀ.ਸੀ.ਸੀ.ਆਈ. ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਸੁੰਦਰ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਦੱਖਣੀ ਅਫਰੀਕਾ ਨਹੀਂ ਜਾਵੇਗਾ। ਅਧਿਕਾਰੀ ਨੇ ਕਿਹਾ, ‘ਉਹ ਕੁਝ ਦਿਨ ਪਹਿਲਾਂ ਪਾਜ਼ੇਟਿਵ ਪਾਇਆ ਗਿਆ ਸੀ ਅਤੇ ਹੁਣ ਇਹ ਫੈਸਲਾ ਕੀਤਾ ਗਿਆ ਹੈ ਕਿ ਉਹ ਵਨਡੇ ਟੀਮ ਨਾਲ ਯਾਤਰਾ ਨਹੀਂ ਕਰੇਗਾ।’


cherry

Content Editor

Related News