ਵਰਲਡ ਕੱਪ ਲਈ ਭਾਰਤੀ ਟੀਮ ਦਾ ਐਲਾਨ, ਦੇਖੋ 15 ਖਿਡਾਰੀਆਂ ਦੀ ਲਿਸਟ
Tuesday, Apr 16, 2019 - 11:31 AM (IST)

ਨਵੀਂ ਦਿੱਲੀ : ਅਗਲੇ ਮਹੀਨੇ 30 ਮਈ ਤੋਂ ਸ਼ੁਰੂ ਹੋਣ ਵਾਲੇ ਵਨ ਡੇ ਕ੍ਰਿਕਟ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਹੋ ਗਿਆ ਹੈ। ਬੀ.ਸੀ.ਸੀ.ਆਈ. ਨੇ ਉਨ੍ਹਾਂ 15 ਖਿਡਾਰੀਆਂ ਦਾ ਐਲਾਨ ਕਰ ਦਿੱਤਾ ਹੈ ਜੋ ਵਨ ਡੇ ਵਰਲਡ ਕੱਪ 'ਚ ਖੇਡਣਗੇ। ਬੀ.ਸੀ.ਸੀ.ਆਈ. ਨੇ ਆਪਣੇ ਟਵਿੱਟਰ ਹੈਂਡਲ 'ਤੇ ਇਹ ਜਾਣਕਾਰੀ ਦਿੱਤੀ।
ਭਾਰਤੀ ਟੀਮ ਇਸ ਤਰ੍ਹਾਂ ਹੈ...
ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਸ਼ਿਖਰ ਧਵਨ, ਕੇ.ਐੱਲ. ਰਾਹੁਲ, ਵਿਜੇ ਸ਼ੰਕਰ, ਐੱਮ.ਐੱਸ. ਧੋਨੀ (ਵਿਕਟਕੀਪਰ), ਕੇਦਾਰ ਜਾਧਵ, ਦਿਨੇਸ਼ ਕਾਰਤਿਕ, ਯੁਜਵੇਂਦਰ ਚਾਹਲ, ਕੁਲਦੀਪ ਯਾਦਵ, ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਮੁਹੰਮਦ ਸ਼ਮੀ।
30 ਮਈ ਤੋਂ ਇੰਗਲੈਂਡ 'ਚ ਹੋਵੇਗਾ ਵਿਸ਼ਵ ਕੱਪ ਦਾ ਆਗਾਜ਼
ਵਿਸ਼ਵ ਕੱਪ ਦਾ ਆਯੋਜਨ 30 ਮਈ ਤੋਂ ਇੰਗਲੈਂਡ 'ਚ ਹੋਣਾ ਹੈ ਅਤੇ ਇੰਗਲੈਂਡ ਉਹੀ ਜਗ੍ਹਾ ਹੈ ਜਿੱਥੇ ਭਾਰਤ ਨੇ ਪਹਿਲੀ ਵਾਰ 1983 'ਚ ਕਪਿਲ ਦੇਵ ਦੀ ਕਪਤਾਨੀ 'ਚ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਸੀ। ਭਾਰਤ ਨੇ ਦੂਜੀ ਵਾਰ 2011 'ਚ ਆਪਣੀ ਮੇਜ਼ਬਾਨੀ 'ਚ ਇਹ ਖਿਤਾਬ ਜਿੱਤਿਆ ਸੀ। ਹਾਲਾਂਕਿ ਪਿਛਲੇ ਕਾਫੀ ਸਮੇਂ ਤੋਂ ਟੀਮ ਦੇ ਤਾਲਮੇਲ ਨੂੰ ਲੈ ਕੇ ਚੋਣਕਰਤਾਵਾਂ ਲਈ ਸਿਰਦਰਦੀ ਬਣੀ ਹੋਈ ਸੀ। ਜਦਕਿ ਕਪਤਾਨ ਵਿਰਾਟ ਕੋਹਲੀ ਵੀ ਅਲਗ-ਅਲਗ ਸੀਰੀਜ਼ 'ਚ ਤਾਲਮੇਲ ਲਈ ਕਈ ਪ੍ਰਯੋਗ ਕਰ ਚੁੱਕੇ ਹਨ ਜਿਸ 'ਚ ਮੱਧਕ੍ਰਮ 'ਚ ਚੌਥੇ ਨੰਬਰ 'ਤੇ ਬੱਲੇਬਾਜ਼ ਨੂੰ ਲੈ ਕੇ ਸਥਿਤੀ ਸਾਫ ਨਹੀਂ ਸੀ।