ਅਸੀਂ ਦਿਵਯਾਂਗਜਨਾਂ ਨੂੰ ਪੈਰਾਲੰਪਿਕ ''ਚ ਤਿਰੰਗਾ ਲਹਿਰਾਉਣ ਲਈ ਸਮਰਥਨ ਬਣਾ ਰਹੇ ਹਾਂ : PM ਮੋਦੀ
Tuesday, Aug 15, 2023 - 03:31 PM (IST)

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੈਰਾ ਖਿਡਾਰੀਆਂ ਨੂੰ ਪੈਰਾਲੰਪਿਕ ਖੇਡਾਂ 'ਚ ਤਮਗਾ ਜਿੱਤਣ 'ਚ ਮਦਦ ਕਰਨ ਲਈ ਵਿਸ਼ੇਸ਼ ਸਿਖਲਾਈ ਪ੍ਰਦਾਨ ਕਰ ਰਹੀ ਹੈ। 77ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲੇ ਤੋਂ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਮੋਦੀ ਨੇ ਕਿਹਾ ਕਿ ਝੁੱਗੀ-ਝੌਂਪੜੀਆਂ ਦੇ ਬੱਚੇ ਵੀ ਖੇਡਾਂ ਦੀ ਦੁਨੀਆ 'ਚ ਆਪਣਾ ਹੁਨਰ ਦਿਖਾ ਰਹੇ ਹਨ।
ਇਹ ਵੀ ਪੜ੍ਹੋ- ਭਾਰਤ ਖ਼ਿਲਾਫ਼ ਚੌਥਾ ਟੀ-20 ਗਵਾ ਕੇ ਬੇਹੱਦ ਨਿਰਾਸ਼ ਦਿਖੇ ਵੈਸਟਇੰਡੀਜ਼ ਕਪਤਾਨ ਰੋਵਮੈਨ, ਦੱਸਿਆ ਕਿੱਥੇ ਕੀਤੀ ਗਲਤੀ
ਪ੍ਰਧਾਨ ਮੰਤਰੀ ਨੇ ਕਿਹਾ, “ਜਦੋਂ ਅਸੀਂ ਦਿਵਯਾਂਗਜਨਾਂ ਲਈ ਇਕ ਪਹੁੰਚਯੋਗ ਭਾਰਤ ਬਣਾਉਣ ਲਈ ਕੰਮ ਕਰਦੇ ਹਾਂ, ਅਸੀਂ ਆਪਣੇ ਦਿਵਯਾਂਗਜਨਾਂ ਨੂੰ ਪੈਰਾਲੰਪਿਕ 'ਚ ਭਾਰਤ ਦਾ ਤਿਰੰਗਾ ਝੰਡਾ ਲਹਿਰਾਉਣ ਦੇ ਯੋਗ ਵੀ ਬਣਾ ਰਹੇ ਹਾਂ। ਅਸੀਂ ਖਿਡਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦੇ ਰਹੇ ਹਾਂ। ਉਨ੍ਹਾਂ ਨੇ ਕਿਹਾ, 'ਹੁਣ ਖੇਡਾਂ ਦੀ ਦੁਨੀਆ 'ਚ ਦੇਖੀਏ, ਕੌਣ ਬੱਚੇ ਹਨ, ਝੁੱਗੀ-ਝੌਂਪੜੀਆਂ 'ਚੋਂ ਨਿਕਲੇ ਬੱਚੇ ਅੱਜ ਖੇਡਾਂ ਦੀ ਦੁਨੀਆ 'ਚ ਹੁਨਰ ਦਿਖਾ ਰਹੇ ਹਨ।'
ਇਹ ਵੀ ਪੜ੍ਹੋ- Asian Champions Trophy 2023: ਟੀਮ ਇੰਡੀਆ ਦੀ ਸ਼ਾਨਦਾਨ ਜਿੱਤ ਮਗਰੋਂ ਸਟੇਡੀਅਮ 'ਚ ਗੂੰਜਿਆ 'ਵੰਦੇ ਮਾਤਰਮ'
ਹਰ ਚਾਰ ਸਾਲਾਂ 'ਚ ਆਯੋਜਿਤ ਕੀਤੇ ਜਾਣ ਵਾਲੇ ਪੈਰਾਲੰਪਿਕ 'ਚ ਅਪਾਹਜ਼ ਖਿਡਾਰੀ ਹੁੰਦੇ ਹਨ ਇਸ ਨੂੰ ਸਮਰੱਥ ਖਿਡਾਰੀਆਂ ਲਈ ਆਯੋਜਿਤ ਕੀਤੇ ਜਾਣ ਵਾਲੇ ਓਲੰਪਿਕ ਦੇ ਬਰਾਬਰ ਮੰਨਿਆ ਜਾਂਦਾ ਹੈ। ਭਾਰਤ ਨੇ ਟੋਕੀਓ ਪੈਰਾਲੰਪਿਕ ਖੇਡਾਂ 'ਚ ਹੁਣ ਤੱਕ ਸਭ ਤੋਂ ਵਧੀਆ ਪ੍ਰਦਰਸ਼ਨ ਕਰਦੇ ਹੋਏ 19 ਤਗਮੇ ਜਿੱਤੇ ਸਨ ਜਿਸ 'ਚ ਪੰਜ ਸੋਨ, ਅੱਠ ਚਾਂਦੀ ਅਤੇ ਛੇ ਕਾਂਸੀ ਤਗਮੇ ਸ਼ਾਮਲ ਹਨ। ਭਾਰਤ ਨੇ 1968 ਤੋਂ ਪੈਰਾਲੰਪਿਕ ਖੇਡਾਂ 'ਚ ਹਿੱਸਾ ਲੈਣਾ ਸ਼ੁਰੂ ਕੀਤਾ ਸੀ ਅਤੇ ਉਦੋਂ ਤੋਂ ਹੁਣ ਤੱਕ ਕੁੱਲ 31 ਤਗਮੇ (ਨੌਂ ਸੋਨ, 12 ਚਾਂਦੀ ਅਤੇ 10 ਕਾਂਸੀ) ਜਿੱਤੇ ਹਨ। ਅਗਲੀਆਂ ਪੈਰਾਲੰਪਿਕ ਖੇਡਾਂ 2024 'ਚ ਪੈਰਿਸ 'ਚ ਹੋਣਗੀਆਂ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8