ਵੈਸਟਇੰਡੀਜ਼ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

11/06/2019 11:12:39 PM

ਲਖਨਊ- ਰੋਸਟਨ ਚੇਜ਼ ਦੇ ਹਰਫਨਮੌਲਾ ਪ੍ਰਦਰਸ਼ਨ ਅਤੇ ਸਲਾਮੀ ਬੱਲੇਬਾਜ਼ ਸ਼ਾਈ ਹੌਪ ਦੀ ਹੌਸਲਾਭਰਪੂਰ ਪਾਰੀ ਦੀ ਬਦੌਲਤ ਵੈਸਟਇੰਡੀਜ਼ ਨੇ ਪਹਿਲੇ ਵਨ ਡੇ 'ਚ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਾਰ ਦੇ ਕੇ 3 ਮੈਚਾਂ ਦੀ ਸੀਰੀਜ਼ 'ਚ 1-0 ਨਾਲ ਬੜ੍ਹਤ  ਬਣਾ ਲਈ। ਲਖਨਊ  ਦੇ ਅਟਲ ਬਿਹਾਰੀ ਵਾਜਪੇਈ ਇਕਾਨਾ ਅੰਤਰਰਾਸ਼ਟਰੀ ਸਟੇਡੀਅਮ 'ਚ ਖੇਡੇ ਗਏ ਮੈਚ 'ਚ ਅਫਗਾਨਿਸਤਾਨ ਦੀ ਟੀਮ ਕੈਰੇਬੀਆਈ ਗੇਂਦਬਾਜ਼ਾਂ ਸਾਹਮਣੇ 194 ਦੌੜਾਂ 'ਤੇ ਢੇਰ ਹੋ ਗਈ । ਜਵਾਬ 'ਚ ਵੈਸਟਇੰਡੀਜ਼ ਨੇ ਸ਼ੁਰੂਆਤੀ ਝਟਕਿਆਂ ਤੋਂ ਉੱਭਰਦੇ ਹੋਏ ਚੇਜ਼  (94) ਅਤੇ ਹੌਪ (ਅਜੇਤੂ 77) ਵਿਚਕਾਰ ਤੀਜੀ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੀ ਬਦੌਲਤ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ । ਕੈਰੇਬੀਆਈ ਟੀਮ ਨੇ 46.3 ਓਵਰਾਂ 'ਚ 3 ਵਿਕਟਾਂ 'ਤੇ 197 ਦੌੜਾਂ ਬਣਾਈਆਂ। 31 ਦੌੜਾਂ ਦੇ ਕੇ 2 ਵਿਕਟਾਂ ਲੈਣ ਵਾਲੇ ਚੇਜ਼ ਨੂੰ 'ਮੈਨ ਆਫ ਦਿ ਮੈਚ' ਚੁਣਿਆ ਗਿਆ।  

Gurdeep Singh

This news is Content Editor Gurdeep Singh