ਅਫਗਾਨ ਨੂੰ 5 ਵਿਕਟਾਂ ਨਾਲ ਹਰਾ ਵੈਸਟਇੰਡੀਜ਼ ਨੇ ਸੀਰੀਜ਼ ''ਚ ਕੀਤਾ ਕਲੀਨ ਸਵੀਪ

11/11/2019 10:23:52 PM

ਲਖਨਾਊ— ਅਫਗਾਨਿਸਤਾਨ ਤੇ ਵੈਸਟਇੰਡੀਜ਼ ਵਿਚਾਲੇ 3 ਮੈਚਾਂ ਦੀ ਵਨ ਡੇ ਸੀਰੀਜ਼ ਦਾ ਅੱਜ ਆਖਰੀ ਮੈਚ ਲਖਨਾਊ 'ਚ ਖੇਡਿਆ ਗਿਆ। ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਸਤਾਨ ਨੇ ਵੈਸਟਇੰਡੀਜ਼ ਨੂੰ 250 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਬੱਲੇਬਾਜ਼ੀ ਕਰਨ ਉਤਰੀ ਵੈਸਟਇੰਡੀਜ਼ ਦੀ ਟੀਮ ਨੇ ਇਹ ਮੈਚ 5 ਵਿਕਟਾਂ ਨਾਲ ਜਿੱਤ ਲਿਆ ਤੇ 3 ਮੈਚਾਂ ਦੀ ਵਨ ਡੇ ਸੀਰੀਜ਼ 'ਚ 3-0 ਨਾਲ ਕਲੀਨ ਸਵੀਪ ਕਰ ਦਿੱਤਾ। ਇਸ ਮੈਚ 'ਚ ਵੈਸਟਇੰਡੀਜ਼ ਦੇ ਵਿਕਟਕੀਪਰ ਸ਼ਾਈ ਹੋਪ ਨੇ ਅਜੇਤੂ 109 ਦੌੜਾਂ ਦੀ ਪਾਰੀ ਖੇਡੀ, ਜਿਸ 'ਚ 8 ਚੌਕੇ ਤੇ 3 ਛੱਕੇ ਸ਼ਾਮਲ ਹਨ।

PunjabKesari
ਜ਼ਿਕਰਯੋਗ ਹੈ ਕਿ ਵੈਸਟਇੰਡੀਜ਼ ਨੇ ਪਹਿਲੇ ਵਨ ਡੇ ਮੈਚ 'ਚ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਤੇ ਦੂਜੇ ਵਨ ਡੇ ਮੈਚ 'ਚ 47 ਦੌੜਾਂ ਨਾਲ ਹਰਾਇਆ ਸੀ। ਆਖਰੀ ਵਨ ਡੇ ਮੈਚ 'ਚ 5 ਵਿਕਟਾਂ ਨਾਲ ਹਰਾਇਆ। ਹੁਣ ਵੈਸਟਇੰਡੀਜ਼ ਤੇ ਅਫਗਾਨਿਸਤਾਨ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਤੇ ਇਕਲੌਤਾ ਟੈਸਟ ਮੈਚ ਵੀ ਖੇਡਿਆ ਜਾਵੇਗਾ। ਟੀ-20 ਸੀਰੀਜ਼ ਦਾ ਪਹਿਲਾ ਮੈਚ 14 ਨਵੰਬਰ ਨੂੰ ਲਖਨਾਊ 'ਚ ਖੇਡਿਆ ਜਾਵੇਗਾ।


Gurdeep Singh

Content Editor

Related News