ਨਵੰਬਰ ''ਚ ਪਾਕਿਸਤਾਨ ਦਾ ਦੌਰਾ ਕਰੇਗੀ ਵੈਸਟਇੰਡੀਜ਼ ਕ੍ਰਿਕਟ ਟੀਮ

09/13/2017 6:19:30 PM

ਲਾਹੌਰ—ਪਾਕਿਸਤਾਨ ਇਸ ਸਾਲ ਨਵੰਬਰ 'ਚ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਵੈਸਟਇੰਡੀਜ਼ ਦੀ ਮੇਜ਼ਬਾਨੀ ਕਰੇਗਾ। ਪਾਕਿਸਤਾਨ 'ਚ ਅੱਠ ਸਾਲ ਬਾਅਦ ਫਿਰ ਤੋਂ ਅੰਤਰਰਾਸ਼ਟਰੀ ਕ੍ਰਿਕਟ ਦੀ ਸ਼ੁਰੂਆਤ ਹੋਈ ਹੈ। ਪਾਕਿਸਤਾਨ ਇਸ ਸਮੇਂ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਸੱਤ ਦੇਸ਼ ਦੇ ਖਿਡਾਰੀਆਂ ਨਾਲ ਬਣੀ ਵਿਸ਼ਵ ਇਲੈਵਨ ਟੀਮ ਦੀ ਮੇਜ਼ਬਾਨੀ ਕਰ ਰਿਹਾ ਹੈ।

ਇਸ ਤੋਂ ਬਾਅਦ ਪਾਕਿਸਤਾਨ ਨੂੰ 29 ਅਕਤੂਬਰ ਨੂੰ ਲਾਹੌਰ 'ਚ ਇੱਕਲਾ ਟੀ-20 ਮੈਚ ਲਈ ਸ਼੍ਰੀਲੰਕਾ ਦੀ ਮੇਜ਼ਬਾਨੀ ਕਰਨੀ ਹੈ। ਇਸ ਤੋਂ ਬਾਅਦ ਵੈਸਟਇੰਡੀਜ਼ ਦੀ ਟੀਮ ਨਵੰਬਰ 'ਚ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਪਾਕਿਸਤਾਨ ਦਾ ਦੌਰਾ ਕਰੇਗੀ। ਪੀ.ਸੀ.ਬੀ. ਦੇ ਚੇਅਰਮੈਨ ਨਜਮ ਸੇਠੀ ਨੇ ਕਿਹਾ ਕਿ ਪਾਕਿਸਤਾਨ ਇਸ ਸਾਲ ਆਖਰ 'ਚ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਵੈਸਟਇੰਡੀਜ਼ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।