AFG ਵਿਰੁੱਧ ਟੀ-20 ਸੀਰੀਜ਼ ਲਈ ਕਦੋਂ ਹੋਵੇਗਾ ਟੀਮ ਇੰਡੀਆ ਦਾ ਐਲਾਨ? ਸਾਹਮਣੇ ਆਈ ਵੱਡੀ ਅਪਡੇਟ
Sunday, Aug 30, 2026 - 01:30 PM (IST)
ਨਵੀਂ ਦਿੱਲੀ : ਭਾਰਤ ਅਤੇ ਅਫ਼ਗਾਨਿਸਤਾਨ ਵਿਚਕਾਰ ਹੋਣ ਵਾਲੀ ਟੀ-20 ਸੀਰੀਜ਼ ਲਈ ਭਾਰਤੀ ਕ੍ਰਿਕਟ ਟੀਮ ਦੀ ਚੋਣ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਰਿਪੋਰਟਾਂ ਅਨੁਸਾਰ, ਇਸ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ 3 ਸਤੰਬਰ ਤੱਕ ਕੀਤੇ ਜਾਣ ਦੀ ਪੂਰੀ ਸੰਭਾਵਨਾ ਹੈ। ਇਸ ਸੀਰੀਜ਼ ਵਿੱਚ ਸਟਾਰ ਬੱਲੇਬਾਜ਼ ਸ਼੍ਰੇਅਸ ਅਈਅਰ ਟੀਮ ਇੰਡੀਆ ਦੀ ਕਪਤਾਨੀ ਸੰਭਾਲਦੇ ਹੋਏ ਨਜ਼ਰ ਆਉਣਗੇ। ਉਨ੍ਹਾਂ ਦੇ ਨਾਲ ਵੈਭਵ ਸੂਰਿਆਵੰਸ਼ੀ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ ਅਤੇ ਤਿਲਕ ਵਰਮਾ ਵਰਗੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਟੀਮ ਵਿੱਚ ਬਰਕਰਾਰ ਰੱਖਿਆ ਜਾ ਸਕਦਾ ਹੈ।
ਵਰੁਣ ਚੱਕਰਵਰਤੀ ਦੀ ਵਾਪਸੀ ਦੀ ਉਮੀਦ
ਤਿੰਨ ਖਿਡਾਰੀਆਂ ਦੀ ਫਿਟਨੈਸ ਰਿਪੋਰਟ ਦਾ ਇੰਤਜ਼ਾਰ ਭਾਰਤੀ ਟੀਮ ਲਈ ਚੰਗੀ ਖ਼ਬਰ ਇਹ ਹੈ ਕਿ ਸਪਿਨਰ ਵਰੁਣ ਚੱਕਰਵਰਤੀ ਹੁਣ ਪੂਰੀ ਤਰ੍ਹਾਂ ਫਿੱਟ ਹੋ ਚੁੱਕੇ ਹਨ, ਜਿਸ ਕਾਰਨ ਇਸ ਸੀਰੀਜ਼ ਵਿੱਚ ਉਨ੍ਹਾਂ ਦੀ ਵਾਪਸੀ ਹੋ ਸਕਦੀ ਹੈ ਹਾਲਾਂਕਿ, ਹਾਰਦਿਕ ਪਾਂਡਿਆ, ਨਿਤੀਸ਼ ਕੁਮਾਰ ਰੈੱਡੀ ਅਤੇ ਜਸਪ੍ਰੀਤ ਬੁਮਰਾਹ ਦੀ ਚੋਣ ਨੂੰ ਲੈ ਕੇ ਅਜੇ ਸਸਪੈਂਸ ਬਣਿਆ ਹੋਇਆ ਹੈ, ਕਿਉਂਕਿ ਬੋਰਡ ਨੂੰ ਇਨ੍ਹਾਂ ਤਿੰਨਾਂ ਸਟਾਰ ਖਿਡਾਰੀਆਂ ਦੀ ਫਿਟਨੈਸ ਰਿਪੋਰਟ ਦਾ ਅਜੇ ਇੰਤਜ਼ਾਰ ਹੈ।
ਭਾਰਤ-ਅਫਗਾਨਿਸਤਾਨ ਟੀ-20 ਸੀਰੀਜ਼ ਦਾ ਪੂਰਾ ਸ਼ਡਿਊਲ
ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ 13 ਸਤੰਬਰ ਨੂੰ, ਦੂਜਾ 15 ਸਤੰਬਰ ਨੂੰ ਅਤੇ ਤੀਜਾ 17 ਸਤੰਬਰ ਨੂੰ ਖੇਡਿਆ ਜਾਵੇਗਾ। ਤਿੰਨੋਂ ਮੈਚ ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡੇ ਜਾਣਗੇ। ਅਫਗਾਨਿਸਤਾਨ ਕ੍ਰਿਕਟ ਬੋਰਡ ਇਸ ਸੀਰੀਜ਼ ਦੀ ਮੇਜ਼ਬਾਨੀ ਕਰ ਰਿਹਾ ਹੈ, ਅਤੇ ਟੀਮ ਇੰਡੀਆ ਪਹਿਲੀ ਵਾਰ ਇੱਕ ਮਹਿਮਾਨ ਟੀਮ ਵਜੋਂ ਘਰੇਲੂ ਮੈਦਾਨ 'ਤੇ ਖੇਡੇਗੀ।
ਅਫ਼ਗਾਨਿਸਤਾਨ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤ ਦੀ ਸੰਭਾਵਿਤ ਟੀਮ
ਵੈਭਵ ਸੂਰਿਆਵੰਸ਼ੀ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ (ਉਪ-ਕਪਤਾਨ), ਸ਼ਿਵਮ ਦੁਬੇ, ਰਿੰਕੂ ਸਿੰਘ, ਅਕਸ਼ਰ ਪਟੇਲ, ਵਰੁਣ ਚੱਕਰਵਰਤੀ, ਵਾਸ਼ਿੰਗਟਨ ਸੁੰਦਰ, ਪ੍ਰਸਿੱਧ ਕ੍ਰਿਸ਼ਨਾ, ਮਯੰਕ ਯਾਦਵ, ਪ੍ਰਭਸਿਮਰਨ ਸਿੰਘ, ਅਰਸ਼ਦੀਪ ਸਿੰਘ ਅਤੇ ਪ੍ਰਿੰਸ ਯਾਦਵ।
