WI vs IND, 3rd T20I : ਭਾਰਤ ਦੀਆਂ ਨਿਗਾਹਾਂ ਵੈਸਟਇੰਡੀਜ਼ ਦੇ ਖ਼ਿਲਾਫ਼ ਜਿੱਤ ਹਾਸਲ ਕਰਨ ''ਤੇ
Tuesday, Aug 02, 2022 - 11:35 AM (IST)
ਬੈਸੇਤੇਰੇ (ਸੇਂਟ ਕਿਟਸ)- ਭਾਰਤ ਤੇ ਵੈਸਟਇੰਡੀਜ਼ ਦਰਮਿਆਨ ਪੰਜ ਟੀ20 ਮੈਚਾਂ ਦੀ ਸੀਰੀਜ਼ ਦਾ ਤੀਜਾ ਮੈਚ ਅੱਜ ਸੇਂਟ ਕਿਟਸ ਦੇ ਬੈਸੇਤੇਰੇ ਗ੍ਰਾਊਂਡ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਦਰਮਿਆਨ ਸੀਰੀਜ਼ 1-1 ਨਾਲ ਬਰਾਬਰੀ 'ਤੇ ਹੈ। ਇਹ ਮੈਚ ਭਾਰਤੀ ਟੀਮ ਲਈ ਕਾਫ਼ੀ ਅਹਿਮ ਹੋਣ ਵਾਲਾ ਹੈ। ਜੇਕਰ ਟੀਮ ਇੰਡੀਆ ਇਹ ਮੁਕਾਬਲਾ ਜਿੱਤ ਜਾਂਦੀ ਹੈ ਤਾਂ ਉਹ ਵੈਸਟਇੰਡੀਜ਼ ਦੇ ਖ਼ਿਲਾਫ਼ ਇਕ ਵੱਡੇ ਰਿਕਾਰਡ ਦੀ ਬਰਾਬਰੀ ਕਰ ਲਵੇਗੀ।
ਭਾਰਤੀ ਟੀਮ ਨੇ ਵੈਸਟਇੰਡੀਜ਼ ਦੇ ਖ਼ਿਲਾਫ਼ 22 ਟੀ-20 ਇੰਟਰਨੈਸ਼ਨਲ ਮੈਚ ਖੇਡੇ ਹਨ ਤੇ ਉਸ ਨੂੰ 14 ਵਾਰ ਹਰਾਇਆ ਹੈ। ਜਦਕਿ ਪਾਕਿਸਤਾਨ ਦੀ ਟੀਮ ਨੇ ਵੈਸਟਇੰਡੀਜ਼ ਦੇ ਖ਼ਿਲਾਫ਼ 21 ਟੀ20 ਮੁਕਾਬਲੇ ਖੇਡੇ ਹਨ ਤੇ ਉਸ ਨੂੰ 15 ਮੈਚਾਂ 'ਚ ਜਿੱਤ ਹਾਸਲ ਹੋਈ ਹੈ। ਅਜਿਹੇ 'ਚ ਭਾਰਤੀ ਟੀਮ ਕੋਲ ਅੱਜ ਮੌਕਾ ਹੈ ਕਿ ਉਹ ਵੈਸਟਇੰਡੀਜ਼ ਨੂੰ ਹਰਾ ਕੇ ਪਾਕਿਸਤਾਨ ਦੇ ਇਸ ਵੱਡੇ ਰਿਕਾਰਡ ਦੀ ਬਰਾਬਰੀ ਕਰ ਲਵੇ। ਬੀ. ਸੀ. ਸੀ. ਆਈ. ਨੇ ਇਕ ਪੋਸਟ 'ਚ ਦੱਸਿਆ ਕਿ ਤੀਜਾ ਟੀ20 ਮੈਚ ਰਾਤ 8.00 ਵਜੇ ਦੀ ਬਜਾਏ ਰਾਤ 9.30 ਵਜੇ ਸ਼ੁਰੂ ਹੋਵੇਗਾ। ਇਸ ਦਾ ਟਾਸ ਰਾਤ 9.00 ਵਜੇ ਹੋਵੇਗਾ।
ਇਹ ਵੀ ਪੜ੍ਹੋ : ਰਾਸ਼ਟਰਮੰਡਲ ਖੇਡਾਂ 2022: ਜੂਡੋ 'ਚ ਸੁਸ਼ੀਲਾ ਦੇਵੀ ਨੇ ਜਿੱਤਿਆ ਚਾਂਦੀ ਦਾ ਤਮਗਾ
ਦੋਵੇਂ ਦੇਸ਼ਾਂ ਦੀਆਂ ਟੀਮਾਂ
ਭਾਰਤ : ਰੋਹਿਤ ਸ਼ਰਮਾ (ਕਪਤਾਨ), ਇਸ਼ਾਨ ਕਿਸ਼ਨ, ਸ਼੍ਰੇਅਸ ਅਈਅਰ, ਦੀਪਕ ਹੁੱਡਾ, ਸੂਰਯਕੁਮਾਰ ਯਾਦਵ, ਹਾਰਦਿਕ ਪੰਡਯਾ, ਰਿਸ਼ਭ ਪੰਤ, ਸੰਜੂ ਸੈਮਸਨ, ਦਿਨੇਸ਼ ਕਾਰਤਿਕ, ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਕੁਲਦੀਪ ਯਾਦਵ, ਭੁਵਨੇਸ਼ਵਰ ਕੁਮਾਰ, ਆਵੇਸ਼ ਖ਼ਾਨ, ਹਰਸ਼ਲ ਪਟੇਲ, ਰਵੀ ਬਿਸ਼ਨੋਈ, ਅਕਸ਼ਰ ਪਟੇਲ ਤੇ ਅਰਸ਼ਦੀਪ ਸਿੰਘ।
ਵੈਸਟਇੰਡੀਜ਼ : ਨਿਕੋਲਸ ਪੂਰਨ (ਕਪਤਾਨ), ਸ਼ਾਮਰਾਹ ਬਰੂਕਸ, ਬਰੈਂਡਨ ਕਿੰਗ, ਰੋਵਮੈਨ ਪਾਵੇਲ, ਕੀਸੀ ਕਾਰਟੀ, ਕਾਇਲ ਮੇਅਰਸ, ਜੇਸਨ ਹੋਲਡਰ, ਗੁਡਾਕੇਸ਼ ਮੋਤੀ, ਕੀਮੋ ਪਾਲ, ਸ਼ਾਈ ਹੋਪ, ਅਕੀਲ ਹੁਸੈਨ, ਅਲਜ਼ਾਰੀ ਜੋਸਫ਼, ਜੇਡਨ ਸੀਲਸ।
ਨੋਟ : ਇਸ ਖ਼ਬਰ ਬਾਰੇ ਕੀ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।