WI vs IND, 4th T20I : ਭਾਰਤ ਦੀਆਂ ਨਜ਼ਰਾਂ ਜਿੱਤ ਨਾਲ ਸੀਰੀਜ਼ ''ਤੇ ਕਬਜ਼ਾ ਕਰਨ ''ਤੇ

08/06/2022 1:11:22 PM

ਸਪੋਰਟਸ ਡੈਸਕ- ਭਾਰਤ ਤੇ ਵੈਸਟਇੰਡੀਜ਼ ਦਰਮਿਆਨ ਪੰਜ ਟੀ20 ਮੈਚਾਂ ਦੀ ਸੀਰੀਜ਼ ਦਾ ਚੌਥਾ ਮੈਚ ਅੱਜ ਫਲੋਰਿਡਾ ਦੇ ਸੈਂਟਰਲ ਬ੍ਰਾਵਰਡ ਪਾਰਕ 'ਚ ਖੇਡਿਆ ਜਾਵੇਗਾ। ਇਕ ਪਾਸੇ ਭਾਰਤੀ ਟੀਮ ਇਸ ਮੈਚ ਨੂੰ ਜਿੱਤ ਕੇ ਸੀਰੀਜ਼ ਆਪਣੇ ਨਾਂ ਕਰਨਾ ਚਾਹੇਗੀ ਤਾਂ ਦੂਜੀ ਪਾਸੇ ਸੀਰੀਜ਼ ਬਰਾਬਰ ਕਰਨ ਲਈ ਵੈਸਟਇੰਡੀਜ਼ ਆਪਣਾ ਪੂਰਾ ਜ਼ੋਰ ਲਗਾਵੇਗੀ। ਵੈਸਟਇੰਡੀਜ਼ ਦੇ ਸੇਂਟ ਕਿਟਸ 'ਚ ਭਾਰਤ ਨੇ ਪਹਿਲਾ ਮੈਚ ਜਿੱਤ ਕੇ ਸੀਰੀਜ਼ ਦੀ ਸ਼ੁਰੂਆਤ ਕੀਤੀ ਸੀ। ਦੂਜੇ ਮੈਚ ਨੂੰ ਆਪਣੇ ਨਾਂ ਕਰਕੇ ਵੈਸਟਇੰਡੀਜ਼ ਨੇ ਸੀਰੀਜ਼ ਬਰਾਬਰ ਕੀਤੀ ਸੀ। ਤੀਜਾ ਮੈਚ ਭਾਰਤ ਨੇ ਜਿੱਤਿਆ ਸੀ, ਤੇ ਸੀਰੀਜ਼ 'ਚ 2-1 ਦੀ ਬੜ੍ਹਤ ਬਣਾ ਲਈ ਸੀ।

ਇਹ ਵੀ ਪੜ੍ਹੋ : ਕਾਮਨਵੈਲਥ ਖੇਡਾਂ 'ਚ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੀ ਵੇਟਲਿਫਟਿੰਗ ਟੀਮ ਦਾ ਅੰਮ੍ਰਿਤਸਰ ਪੁੱਜਣ 'ਤੇ ਨਿੱਘਾ ਸਵਾਗਤ

ਦੋਵੇਂ ਦੇਸ਼ਾਂ ਦੀਆਂ ਟੀਮਾਂ 

ਭਾਰਤ : ਰੋਹਿਤ ਸ਼ਰਮਾ (ਕਪਤਾਨ), ਇਸ਼ਾਨ ਕਿਸ਼ਨ, ਸ਼੍ਰੇਅਸ ਅਈਅਰ, ਦੀਪਕ ਹੁੱਡਾ, ਸੂਰਯਕੁਮਾਰ ਯਾਦਵ, ਹਾਰਦਿਕ ਪੰਡਯਾ, ਰਿਸ਼ਭ ਪੰਤ, ਸੰਜੂ ਸੈਮਸਨ, ਦਿਨੇਸ਼ ਕਾਰਤਿਕ, ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਕੁਲਦੀਪ ਯਾਦਵ, ਭੁਵਨੇਸ਼ਵਰ ਕੁਮਾਰ, ਆਵੇਸ਼ ਖ਼ਾਨ, ਹਰਸ਼ਲ ਪਟੇਲ, ਰਵੀ ਬਿਸ਼ਨੋਈ, ਅਕਸ਼ਰ ਪਟੇਲ ਤੇ ਅਰਸ਼ਦੀਪ ਸਿੰਘ।

ਵੈਸਟਇੰਡੀਜ਼ : ਨਿਕੋਲਸ ਪੂਰਨ (ਕਪਤਾਨ), ਸ਼ਾਮਰਾਹ ਬਰੂਕਸ, ਬਰੈਂਡਨ ਕਿੰਗ, ਰੋਵਮੈਨ ਪਾਵੇਲ, ਕੀਸੀ ਕਾਰਟੀ, ਕਾਇਲ ਮੇਅਰਸ, ਜੇਸਨ ਹੋਲਡਰ, ਗੁਡਾਕੇਸ਼ ਮੋਤੀ, ਕੀਮੋ ਪਾਲ, ਸ਼ਾਈ ਹੋਪ, ਅਕੀਲ ਹੁਸੈਨ, ਅਲਜ਼ਾਰੀ ਜੋਸਫ਼, ਜੇਡਨ ਸੀਲਸ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News